Delimitation bill ਉੱਤਰ ਅਤੇ ਦੱਖਣ ਭਾਰਤ ਦੇ ਹੱਕ ’ਚ ਨਹੀਂ: ਮਨੀਸ਼ ਤਿਵਾੜੀ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ 9 ਅਗਸਤ ,ਬੋਲੇ ਪੰਜਾਬ ਬਿਊਰੋ;

ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਚੰਡੀਗੜ੍ਹ ਤੋਂ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਹੱਦਬੰਦੀ ਬਿੱਲ ਨੂੰ ਉੱਤਰ ਅਤੇ ਦੱਖਣ ਭਾਰਤ ਦੇ ਵਿਰੁੱਧ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਹ ਬਿੱਲ ਉੱਤਰ ਅਤੇ ਦੱਖਣ ਭਾਰਤ ਦੇ ਹੱਕ ਵਿੱਚ ਨਹੀਂ ਹੈ ਅਤੇ ਇਸ ਦਾ ਲਾਭ ਮੱਧ ਭਾਰਤ ਨੂੰ ਹੋਵੇਗਾ। ਇਸ ਲਈ ਕੇਂਦਰ ਸਰਕਾਰ ਨੂੰ ਕੋਈ ਵੀ ਫ਼ੈਸਲਾ ਲੈਣ ਤੋਂ ਪਹਿਲਾਂ ਇਨ੍ਹਾਂ ਸਾਰੇ ਮੁੱਦਿਆਂ ਉੱਤੇ ਵਿਚਾਰ-ਚਰਚਾ ਕਰਨੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮਹਿਲਾ ਰਾਖਵਾਂਕਰਨ ਬਿੱਲ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ, ਪਰ ਜੇਕਰ ਕੇਂਦਰ ਸਰਕਾਰ ਸੱਚਮੁੱਚ ਮਹਿਲਾ ਰਾਖਵਾਂਕਰਨ ਬਿੱਲ ਲਾਗੂ ਕਰਨਾ ਚਾਹੁੰਦੀ ਹੈ ਤਾਂ ਮੌਜੂਦਾ 543 ਸੰਸਦ ਮੈਂਬਰਾਂ ਦੀਆਂ ਸੀਟਾਂ ਉੱਤੇ ਹੀ ਇਸ ਨੂੰ ਲਾਗੂ ਕਰ ਦੇਵੇ।ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਲੰਘੇ ਦਿਨ ਮਹਿਲਾ ਰਾਖਵਾਂਕਰਨ ਬਿੱਲ ਅਤੇ ਹੱਦਬੰਦੀ ਬਿੱਲ ਦੀ ਹਮਾਇਤ ਕੀਤੀ ਸੀ ਅਤੇ ਇਨ੍ਹਾਂ ਦੋਵਾਂ ਬਿੱਲਾਂ ਨੂੰ ਜਲਦ ਤੋਂ ਜਲਦ ਲਾਗੂ ਕਰਨ ਦੀ ਮੰਗ ਕੀਤੀ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।