ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਜੀ ਦੇਖ-ਰੇਖ ਹੇਠ 105ਵੀਂ 106ਵੀਂ ਅਤੇ 107ਵੀਂ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

ਪੰਜਾਬ

ਕੁਲਦੀਪ ਸਿੰਘ ਸਮਾਣਾ ਅਤੇ ਫੂਲਰਾਜ ਸਿੰਘ ਨੇ ਦਿੱਤੀ ਬੱਸਾਂ ਨੂੰ ਹਰੀ ਝੰਡੀ

ਮੋਹਾਲੀ 10 ਅਗਸਤ ,ਬੋਲੇ ਪੰਜਾਬ ਬਿਊਰੋ :
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ ਸੀਨੀਅਰ ਸਿਟੀਜਨ ਦੀ ਸੁਵਿਧਾ ਅਤੇ ਆਸਥਾ ਨੂੰ ਧਿਆਨ ਵਿੱਚ ਰੱਖਦੇ ਹੋਏ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ 105ਵੀਂ, 106ਵੀਂ ਅਤੇ 107ਵੀਂ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕੀਤੀ , ਇਹ ਬੱਸਾਂ ਵਾਰਡ ਨੰਬਰ -24 ਤੋਂ ਨਸੀਬ ਸਿੰਘ ਸੰਧੂ – ਕੌਂਸਲਰ,
ਵਾਰਡ ਨੰਬਰ -5 ਤੋਂ ਅਰਵਿੰਦਰ ਕੌਰ- ਕੌਂਸਲਰ, ਪਿੰਡ -ਕੁਰੜੀ – ਨਿਰਮਲ ਕੁਰੜੀ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ- ਕੁਲਦੀਪ ਸਿੰਘ ਸਮਾਣਾ ਅਤੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਕੋਆਰਡੀਨੇਟਰ ਤੇ ਸਟੇਟ ਐਵਾਰਡੀ – ਫੂਲਰਾਜ ਸਿੰਘ ਵੱਲੋਂ ਸਾਂਝੇ ਤੌਰ ਤੇ ਹਰੀ ਚੰਡੀ ਦੇ ਕੇ ਰਵਾਨਾ ਕੀਤੀਆਂ ਗਈਆਂ, ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ- ਕੁਲਦੀਪ ਸਿੰਘ ਸਮਾਣਾ ਅਤੇ ਹਲਕਾ ਕੋਆਰਡੀਨੇਟਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ -ਫੂਲਰਾਜ ਸਿੰਘ ਨੇ ਕਿਹਾ ਕਿ ਤੀਰਥ ਯਾਤਰਾ ਨੂੰ ਲੈ ਕੇ ਸੀਨੀਅਰ ਸਿਟੀਜਨ ਦੇ ਵਿੱਚ ਕਾਫੀ ਉਤਸਾਹ ਪਾਇਆ ਜਾ ਰਿਹਾ ਹੈ, ਦਿਨ ਪ੍ਰਤੀ ਦਿਨ ਰਜਿਸਟਰੇਸ਼ਨ ਕਰਵਾਉਣ ਵਾਲਿਆਂ ਦੀ ਗਿਣਤੀ ਵੱਧਦੀ ਜਾ ਰਹੀ ਹੈ। ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਇਹ 3 ਬੱਸਾਂ ਸ੍ਰੀ ਦਰਬਾਰ ਸਾਹਿਬ,ਸ੍ਰੀ ਦੁਰਗਿਆਨਾ ਮੰਦਰ, ਰਾਮ ਤੀਰਥ ਬਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨ ਕਰਕੇ ਵਾਪਸ ਮੋਹਾਲੀ ਪਰਤਣਗੀਆਂ, ਕੁਲਦੀਪ ਸਿੰਘ ਸਮਾਣਾ ਅਤੇ ਫੂਲਰਾਜ ਸਿੰਘ ਹੋਰਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਦੀ ਸੁਵਿਧਾ ਦੇ ਲਈ ਵੱਖ-ਵੱਖ ਸਕੀਮਾਂ ਨੂੰ ਬਕਾਇਦਾ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ। ਮਹਿਲਾਵਾਂ ਦੇ ਖਾਤਿਆਂ ਵਿੱਚ 1000 ਅਤੇ ਅਨੁਸੂਚਿਤ ਜਾਤੀ ਨਾਲ ਸੰਬੰਧਿਤ ਮਹਿਲਾਵਾਂ ਦੇ ਖਾਤੇ ਵਿੱਚ 1500 ਆਉਣੇ ਸ਼ੁਰੂ ਹੋ ਚੁੱਕੇ ਹਨ ਅਤੇ ਇਹ ਲਗਾਤਾਰ ਜਾਰੀ ਰਹਿਣਗੇ, ਜਦਕਿ ਵਿਰੋਧੀ ਪਾਰਟੀਆਂ ਦੇ ਨੇਤਾ- ਗਣ ਇਸ ਸਕੀਮ ਦੇ ਸਾਹਿਤ ਆਮ ਆਦਮੀ ਪਾਰਟੀ ਵੱਲੋਂ ਜੋ ਵੀ ਸਕੀਮ ਸ਼ੁਰੂ ਕੀਤੀ ਜਾਂਦੀ ਹੈ, ਉਸ ਵਿਰੁੱਧ ਹੱਲਾ -ਗੁੱਲਾ ਪਾ ਕੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰਦੇ ਰਹਿੰਦੇ ਹਨ। ਪ੍ਰੰਤੂ ਵਿਰੋਧੀ ਪਾਰਟੀਆਂ ਦੇ ਇਸ ਮਾੜੇ ਅਕਸ਼ ਨੂੰ ਲੋਕਾਂ ਨੇ ਸਿਰੇ ਤੋਂ ਨਕਾਰ ਦਿੱਤਾ ਹੈ ਅਤੇ ਸੂਬੇ ਦੇ ਲੋਕੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਆਮ ਆਦਮੀ ਪਾਰਟੀ ਦੇ ਪਹਿਲਾਂ ਤੋਂ ਵੀ ਵੱਧ ਉਮੀਦਵਾਰਾਂ ਵੱਡੇ ਅੰਤਰ ਨਾਲ ਜੇਤੂ ਬਣਾ ਕੇ ਪੰਜਾਬ ਵਿਧਾਨ ਸਭਾ ਵਿੱਚ ਭੇਜਣਗੇ , ਕਿਉਂਕਿ ਸੂਬੇ ਦੇ ਲੋਕੀ ਦੁਬਾਰਾ ਤੋਂ ਭਗਵੰਤ ਸਿੰਘ ਮਾਨ ਨੂੰ ਹੀ ਪੰਜਾਬ ਦਾ ਮੁੱਖ ਮੰਤਰੀ ਬਣਿਆ ਦੇਖਣਾ ਚਾਹੁੰਦੇ ਹਨ, ਕਿਉਂਕਿ ਵਿਧਾਨ ਸਭਾ ਚੋਣਾਂ ਦੇ ਦੌਰਾਨ ਅਰਵਿੰਦ ਕੇਜਰੀਵਾਲ- ਕੌਮੀ ਕਨਵੀਨਰ ਆਮ ਆਦਮੀ ਪਾਰਟੀ ਦੇ ਵੱਲੋਂ ਲੋਕਾਂ ਦੀ ਕਚਹਿਰੀ ਵਿੱਚ ਜਾ ਕੇ ਜੋ -ਜੋ ਗਰੰਟੀਆਂ ਦਿੱਤੀਆਂ ਗਈਆਂ ਸਨ, ਉਹਨਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਦੀ ਤਰਫੋਂ ਪੂਰਾ ਕਰ ਲਿਆ ਗਿਆ ਹੈ, ਅਤੇ ਉਸ ਤੋਂ ਵੀ ਅਗਾਂਹ ਜਾਂਦੇ ਹੋਏ ਪੰਜਾਬ ਦੇ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ 10 ਲੱਖ ਰੁਪਏ ਦੀ ਮੁਫਤ ਬੀਮਾ ਯੋਜਨਾ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮੁਹੱਲਾ ਕਲੀਨਿਕਾਂ ਦੇ ਵਿੱਚ ਰੋਜ਼ਾਨਾ ਲੱਖਾਂ ਦੀ ਗਿਣਤੀ ਦੇ ਵਿੱਚ ਮਰੀਜ਼ ਆਪਣੀ ਸਿਹਤ ਦੀ ਜਾਂਚ ਕਰਵਾਉਂਦੇ ਹਨ, ਇਹਨਾਂ ਮੁਹੱਲਾ ਕਲੀਨਿਕਾਂ ਦੇ ਵਿੱਚ ਮਰੀਜ਼ਾਂ ਨੂੰ ਦਵਾਈਆਂ ਅਤੇ ਲੋੜੀਂਦੇ ਟੈਸਟ ਵੀ ਮੁਫਤ ਕੀਤੇ ਜਾਂਦੇ ਹਨ, ਕੁਲਦੀਪ ਸਿੰਘ ਸਮਾਣਾ ਅਤੇ ਫੂਲਰਾਜ ਸਿੰਘ ਹੋਰਾਂ ਕਿਹਾ ਕਿ ਪੰਜਾਬ ਦੇ ਵਿੱਚ ਨਸ਼ਿਆਂ ਨੂੰ ਜੜ ਤੋਂ ਖਤਮ ਕਰਨ ਦੇ ਲਈ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਬੀਤੇ ਕੱਲ ਹੀ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੀ ਤਰਫੋਂ ਪੰਜਾਬ ਯੂਥ ਰਨ- 2026 ਦਾ ਆਯੋਜਨ ਕੀਤਾ ਗਿਆ ਸੀ, ਜਿਸ ਵਿੱਚ ਆਪ ਮੁਹਾਰੇ ਵੱਡੀ ਗਿਣਤੀ ਦੇ ਵਿੱਚ ਨੌਜਵਾਨ ਵਰਗ ਨੇ ਸ਼ਮੂਲੀਅਤ ਕਰਕੇ ਇਹ ਸਪਸ਼ਟ ਪ੍ਰਗਟਾਵਾ ਕਰ ਦਿੱਤਾ, ਕਿ ਮੋਹਾਲੀ ਵਿੱਚ ਹੋਈ ਇਸ ਪੰਜਾਬ ਯੂਥ ਰਨ -2026 ਦੀ ਤਰ੍ਹਾਂ ਹੀ ਪੂਰੇ ਪੰਜਾਬ ਦੇ ਵਿੱਚ ਨੌਜਵਾਨ ਵਰਗ ਨਸ਼ਿਆਂ ਨੂੰ ਦੂਰ ਕਰਨ ਦੇ ਲਈ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਪੰਜਾਬ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਦਾ ਖੁਦ ਭਾਗੀਦਾਰ ਬਣ ਰਿਹਾ ਰਿਹਾ ਹੈ, ਕਿਉਂਕਿ ਕੋਈ ਵੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਕੋਈ ਵੀ ਮੁਹਿੰਮ, ਉਦੋਂ ਤੱਕ ਸਫਲ ਨਹੀਂ ਹੁੰਦੀ, ਜਦੋਂ ਤੱਕ ਲੋਕ ਉਸ ਵਿੱਚ ਖੁਦ ਹਿੱਸੇਦਾਰ ਨਾ ਬਣਨ ਅਤੇ ਪੰਜਾਬ ਯੂਥ ਰਨ -2026 ਨੂੰ ਮਿਲੀ ਸਫਲਤਾ ਤੋਂ ਬਾਅਦ ਇਸ ਮੁਹਿੰਮ ਨੂੰ ਅਗਾਂਹ ਵੀ ਚਲਾਇਆ ਜਾ ਰਿਹਾ ਹੈ, ਕੁਲਦੀਪ ਸਿੰਘ ਸਮਾਣਾ ਅਤੇ ਫੂਲਰਾਜ ਸਿੰਘ ਹੋਰਾਂ ਕਿਹਾ ਕਿ ਇਸ ਤੋਂ ਇਲਾਵਾ ਨੌਜਵਾਨ ਵਰਗ ਨੂੰ ਖੇਡਾਂ ਵੱਲ ਤੋਰਨ ਦੇ ਲਈ ਵੱਡੇ ਪੱਧਰ ਤੇ ਖੇਡ ਸਟੇਡੀਅਮ ਦੀ ਉਸਾਰੀ ਕੀਤੀ ਜਾ ਰਹੀ ਹੈ ,ਜਿਨਾਂ ਵਿੱਚੋਂ ਕਈ ਸਟੇਡੀਅਮ ਬਣ ਕੇ ਖੇਡ ਪ੍ਰੇਮੀਆਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ ,ਅਤੇ ਕਈ ਖੇਡ ਸਟੇਡੀਅਮ ਪੂਰੇ ਹੋਣ ਦੀ ਕਗਾਰ ਉਤੇ ਹਨ, ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਮਹਿਲਾਵਾਂ ਦੇ ਖਾਤੇ ਵਿੱਚ 1000 ਅਤੇ ਅਨੁਸੂਚਿਤ ਜਾਤੀ ਨਾਲ ਸੰਬੰਧਿਤ ਔਰਤਾਂ ਦੇ ਖਾਤੇ ਵਿੱਚ 1500 ਮਹੀਨਾ ਆਉਣੇ ਸ਼ੁਰੂ ਹੋ ਚੁੱਕੇ ਹਨ। ਅਤੇ ਜੁਲਾਈ ਤੋਂ ਹੁਣ ਤੱਕ ਦੇ ਪੈਸੇ ਆ ਚੁੱਕੇ ਹਨ , ਅਤੇ ਇਹ ਸਿਲਸਿਲਾ ਲਗਾਤਾਰ ਜਾਰੀ ਰਹੇਗਾ, ਉਹਨਾਂ ਕਿਹਾ ਕਿ ਵਿਧਾਇਕ ਕੁਲਵੰਤ ਸਿੰਘ ਹੋਰਾਂ ਦੇ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਜਾਣ ਵਾਲੀਆਂ ਬੱਸਾਂ ਦੀ ਰੋਜ਼ਾਨਾ ਉਹਨਾਂ ਕੋਲੋਂ ਵਿਸਥਾਰਤ ਰਿਪੋਰਟ ਲਈ ਜਾਂਦੀ ਹੈ ਅਤੇ ਉਹ ਨਿੱਜੀ ਦਿਲਚਸਪੀ ਲੈ ਕੇ ਇਸ ਯਾਤਰਾ ਨੂੰ ਸਫਲ ਬਣਾਉਣ ਦੇ ਵਿੱਚ ਜੁਟੇ ਹੋਏ ਹਨ ਅਤੇ ਸੀਨੀਅਰ ਸਿਟੀਜਨ ਨੂੰ ਇਸ ਯਾਤਰਾ ਦੇ ਦੌਰਾਨ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਇਸ ਗੱਲ ਦਾ ਵਿਧਾਇਕ ਕੁਲਵੰਤ ਸਿੰਘ ਹੋਰੀ ਪੂਰਾ ਧਿਆਨ ਰੱਖ ਰਹੇ ਹਨ,
ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ- ਕੁਲਦੀਪ ਸਿੰਘ ਸਮਾਣਾ ਅਤੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਕੋਆਰਡੀਨੇਟਰ -ਫੂਲਰਾਜ ਸਿੰਘ ਤੋਂ ਇਲਾਵਾ ਹਰਪਾਲ ਸਿੰਘ ਚੰਨਾ- ਡਿਪਟੀ ਮੇਅਰ ਅਮਰਜੀਤ ਸਿੰਘ ਸਿੱਧੂ, ਛੱਜਾ ਸਿੰਘ ਸਾਬਕਾ ਸਰਪੰਚ, ਗੁਰਜੰਟ ਸਿੰਘ ਕੁਰੜੀ, ਰੁਪਿੰਦਰ ਸਿੰਘ ਨਰਾਇਣ ਸਿੰਘ ਬਲਜੀਤ ਸਿੰਘ ਹੈਪੀ ਪ੍ਰਗਟ ਸਿੰਘ ਵਿਸ਼ਾਲ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮਹੱਤਵ ਵਿਅਕਤੀ ਵੀ ਹਾਜ਼ਰ ਰਹੇ,

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।