ਬੈਂਗਲੁਰੂ, 12 ਅਗਸਤ, ਬੋਲੇ ਪੰਜਾਬ ਬਿਊਰੋ :
ਕੇਂਦਰੀ ਅਪਰਾਧ ਸ਼ਾਖਾ (ਸੀਸੀਬੀ) ਨੇ ਬੰਗਲੁਰੂ ਦੀ ਪਰੱਪਾਨਾ ਅਗਰਹਾਰਾ ਕੇਂਦਰੀ ਜੇਲ੍ਹ ਵਿੱਚ ਛਾਪਾ ਮਾਰਿਆ, ਜਿਸ ਦੌਰਾਨ ਸਾਬਕਾ ਸੰਸਦ ਮੈਂਬਰ ਪ੍ਰਜਵਲ ਰੇਵੰਨਾ ਦੇ ਕਬਜ਼ੇ ਵਿੱਚੋਂ ਇੱਕ ਮੋਬਾਈਲ ਫੋਨ ਅਤੇ ਇੱਕ ਪੈੱਨ ਡਰਾਈਵ ਮਿਲੀ। ਜੇਲ੍ਹ ਦੇ ਡੀਜੀਪੀ ਆਲੋਕ ਕੁਮਾਰ ਨੇ ਅੱਜ ਬੁੱਧਵਾਰ ਨੂੰ ਇਹ ਜਾਣਕਾਰੀ ਸਾਂਝੀ ਕੀਤੀ।
ਉਨ੍ਹਾਂ ਕਿਹਾ ਕਿ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਕੇਂਦਰੀ ਜੇਲ੍ਹ ਦੇ ਸੁਪਰਡੈਂਟ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ ਅਤੇ ਸਹਾਇਕ ਸੁਪਰਡੈਂਟ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਪ੍ਰਜਵਲ ਜਨਤਾ ਦਲ (ਸੈਕੂਲਰ) ਦੇ ਵਿਧਾਇਕ ਐਚ.ਡੀ. ਰੇਵੰਨਾ ਦਾ ਪੁੱਤਰ ਅਤੇ ਸਾਬਕਾ ਪ੍ਰਧਾਨ ਮੰਤਰੀ ਐਚ.ਡੀ. ਦੇਵਗੌੜਾ ਦਾ ਪੋਤਾ ਹੈ। ਉਹ ਬਲਾਤਕਾਰ ਦੇ ਇੱਕ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ।












