ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਪਾਰਟੀ ਆਗੂਆਂ ਨੇ ਸਖ਼ਤ ਸ਼ਬਦਾਂ ’ਚ ਕੀਤੀ ਨਿੰਦਾ, ਉੱਚ ਪੱਧਰੀ ਜਾਂਚ ਦੀ ਕੀਤੀ ਮੰਗ

ਪੰਜਾਬ

ਅੰਮ੍ਰਿਤਸਰ, 13 ਅਗਸਤ,ਬੋਲੇ ਪੰਜਾਬ ਬਿਊਰੋ;

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ‘ਤੇ ਮਹਾਰਾਸ਼ਟਰ ਦੇ ਨਾਂਦੇੜ ਵਿੱਚ ਹੋਏ ਹਮਲੇ ਦੀ ਸਿਆਸੀ ਆਗੂਆਂ ਵੱਲੋਂ ਨਿੰਦਾ ਕੀਤੀ ਜਾ ਰਹੀ ਹੈ ਅਤੇ ਨਿਰਪੱਖ ਜਾਂਚ ਦੀ ਮੰਗ ਵੀ ਕੀਤੀ ਜਾ ਰਹੀ ਹੈ।

ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਸੋਚਣ ਵਾਲੀ ਗੱਲ ਹੈ ਕਿ ਇਸ ਪਿੱਛੇ ਕਿਹੜੀਆਂ ਸ਼ਕਤੀਆਂ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਜਦੋਂ ਵੀ ਅਕਾਲੀ ਦਲ ਅੱਗੇ ਆਉਣਾ ਸ਼ੁਰੂ ਹੁੰਦਾ ਹੈ ਤਾਂ ਜਾਨਲੇਵਾ ਹਮਲੇ ਹੋਣੇ ਸ਼ੁਰੂ ਹੋ ਜਾਂਦੇ ਹਨ। ਚੀਮਾ ਨੇ ਕਿਹਾ ਕਿ ਅਜਿਹੇ ਹਮਲੇ ਦੇਸ਼ ਦੀ ਡੈਮੋਕਰੇਸੀ ਲਈ ਵੀ ਬਹੁਤ ਵੱਡਾ ਖਤਰਾ ਹਨ। ਉਨ੍ਹਾਂ ਮੰਗ ਕੀਤੀ ਕਿ ਇਸ ਹਮਲੇ ਦੀ ਉੱਚ ਪੱਧਰੀ ਇਨਕੁਆਰੀ ਹੋਣੀ ਚਾਹੀਦੀ ਹੈ ਤਾਂ ਜੋ ਪਤਾ ਲੱਗ ਸਕੇ ਕਿ ਇਹ ਸਾਜ਼ਿਸ਼ ਕਿਸ ਦੀ ਹੈ।

ਇਸ ਦ ਨਾਲ ਹੀ ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਸ ਦੀ ਸੀ.ਬੀ.ਆਈ ਜਾਂਚ ਹੋਣੀ ਚਾਹੀਦੀ ਹੈ ਕਿ ਇਸ ਦੇ ਪਿੱਛੇ ਕਿਹੜੀਆਂ ਤਾਕਤਾਂ ਹਨ। ਬਿਕਰਮ ਮਜੀਠੀਆ ਨੇ ਕਿਹਾ ਕਿ “ਗੁਰੂ ਸਾਹਿਬ ਦੀ ਕਿਰਪਾ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੂਰੀ ਤਰ੍ਹਾਂ ਸੁਰੱਖਿਅਤ ਹਨ। ਇਸ ਤੋਂ ਪਹਿਲਾਂ 4 ਦਸੰਬਰ ਨੂੰ ਵੀ ਸੁਖਬੀਰ ਬਾਦਲ ‘ਤੇ ਹਮਲਾ ਹੋਇਆ ਸੀ, ਤੇ ਅੱਜ ਨਾਂਦੇੜ ਦੇ ਗੁਰੂਦੁਆਰਾ ਸਾਹਿਬ ਵਿਖੇ ਦੁਬਾਰਾ ਹਮਲਾ ਹੋਇਆ। ਕੇਂਦਰ ਸਰਕਾਰ ਅੱਗੇ ਸਾਡੀ ਅਪੀਲ ਹੈ ਕਿ ਅਕਾਲੀ ਦਲ ਦੇ ਪ੍ਰਧਾਨ ‘ਤੇ ਵਾਰ-ਵਾਰ ਹੋ ਰਹੇ ਇਹਨਾਂ ਹਮਲਿਆਂ ਦੀ ਨਿਰਪੱਖ ਸੀ.ਬੀ.ਆਈ. ਜਾਂਚ ਕਰਵਾਈ ਜਾਵੇ ਅਤੇ ਉਨ੍ਹਾਂ ਦੀ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕੀਤਾ ਜਾਵੇ।”

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।