ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਤੋਂ 3 ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

ਪੰਜਾਬ

ਮੋਹਾਲੀ 13 ਅਗਸਤ ,ਬੋਲੇ ਪੰਜਾਬ ਬਿਊਰੋ :

     ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਆਪਣੇ ਆਪ ਵਿੱਚ ਇੱਕ ਵੱਡਾ ਉਪਰਾਲਾ ਹੈ, ਜਿਸ ਦੇ ਤਹਿਤ ਪੰਜਾਬ ਦੇ ਸੀਨੀਅਰ ਸਿਟੀਜਨ ਇਸ ਤੀਰਥ ਯਾਤਰਾ ਤੇ ਜਾ ਸਕੇ ਹਨ , ਇਹ ਗੱਲ ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਹੀ, ਵਿਧਾਇਕ ਕੁਲਵੰਤ ਸਿੰਘ ਅੱਜ ਪਿੰਡ ਢੇਲਪੁਰ, ਸਨੇਟਾ ਅਤੇ ਬੜੀ ਤੋਂ 3 ਬੱਸਾਂ ਨੂੰ ਹਰੀ ਝੰਡੀ ਦੇ ਕੇ ਸ਼੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕਰਨ ਦੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਅੱਜ 3 ਬੱਸਾਂ ਸ਼੍ਰੀ ਅੰਮ੍ਰਿਤਸਰ ਸਾਹਿਬ ਜਾਣ ਦੇ ਨਾਲ 110 ਬੱਸਾਂ ਹੁਣ ਤੱਕ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਜਾ ਚੁੱਕੀਆਂ ਹਨ , ਉਹਨਾਂ ਕਿਹਾ ਕਿ ਇਹਨਾਂ ਵਿੱਚੋਂ ਬਹੁਤੇ ਸ਼ਰਧਾਲੂ ਅਜਿਹੇ ਵੀ ਸਨ, ਜੋ ਖੁਦ ਵੀ ਇਕੱਲਿਆਂ ਇਸ ਯਾਤਰਾ ਤੇ ਜਾ ਸਕਦੇ ਸਨ, ਪਰੰਤੂ ਮੌਕਾ ਹੀ ਨਹੀਂ ਬਣਦਾ, ਪਰੰਤੂ ਜਦੋਂ ਸੰਗਤ ਦੇ ਰੂਪ ਵਿੱਚ ਇਸ  ਯਾਤਰਾ ਤੇ ਜਾਣ ਦਾ ਸਬੱਬ ਬਣਦਾ ਹੈ , ਤਾਂ ਇਹ ਆਪਣੇ- ਆਪ ਵਿੱਚ ਇੱਕ ਪਰਿਵਾਰਿਕ ਰੂਪ ਧਾਰਨ ਕਰ ਲੈਂਦੀ ਹੈ, ਉਹਨਾਂ ਕਿਹਾ ਕਿ ਜਦੋਂ ਹਰ ਕੋਈ ਆਪਣੇ ਅਕੀਦੇ ਦੇ ਮੁਤਾਬਿਕ ਅਰਦਾਸ ਕਰਦਾ ਹੈ ਤਾਂ ਮਨ ਨੂੰ ਅਥਾਹ ਸ਼ਾਂਤੀ ਮਿਲਦੀ ਹੈ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਹੁਣ ਇਸ ਤੋਂ ਬਾਅਦ ਤਿੰਨ ਬੱਸਾਂ ਦੇ ਨਾਲ ਤਿੰਨ ਬੱਸਾਂ ਹੋਰ ਜਾਨੀ ਕਿ ਕੁੱਲ 6 ਬੱਸਾਂ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਮੁੱਖ ਮੰਤਰੀ ਦੀ ਯਾਤਰਾ ਯੋਜਨਾ ਦੇ ਤਹਿਤ ਜਾਣਗੀਆਂ, ਜਿਨਾਂ ਵਿੱਚੋਂ ਤਿੰਨ ਬੱਸਾਂ ਖਾਟੂ ਸ਼ਾਮ, ਸਾਲਾਸਰ ਅਤੇ ਹਰਿਦੁਆਰ ਯਾਤਰਾ ਉਪਰੰਤ ਵਾਪਸ ਮੋਹਾਲੀ ਪਰਤਣਗੀਆਂ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਦਾ ਇਸ ਗੱਲ ਦੇ ਲਈ ਤਹਿ ਦਿਲੋਂ ਧੰਨਵਾਦ ਕਰਦੇ ਹਨ, ਜਿਨਾਂ ਨੇ ਪੰਜਾਬ ਦੇ ਸੀਨੀਅਰ ਸਿਟੀਜਨ ਦੀ ਸੁਵਿਧਾ ਅਤੇ ਆਸਥਾ ਨੂੰ ਧਿਆਨ ਵਿੱਚ ਰੱਖਦੇ ਹੋਏ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੀ ਸ਼ੁਰੂਆਤ ਕੀਤੀ ਹੈ ਅਤੇ ਪੂਰੇ ਪੰਜਾਬ ਵਿੱਚ ਇਸ ਯਾਤਰਾ ਨੂੰ ਲੈ ਕੇ ਸਭਨਾ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਦਾ ਧੰਨਵਾਦ ਕੀਤਾ ਜਾ ਰਿਹਾ ਹੈ, ਅਤੇ ਇਸ ਯਾਤਰਾ ਦੀ ਅਥਾਹ ਸਫਲਤਾ ਦੇ ਨਾਲ ਆਮ ਆਦਮੀ ਪਾਰਟੀ ਦਾ ਹਰ ਵਰਕਰ ਅਤੇ ਸਮਰਥਕ ਖੁਸ਼ੀ ਮਹਿਸੂਸ ਕਰ ਰਿਹਾ ਹੈ, ਉਹਨਾਂ ਕਿਹਾ ਕਿ ਅੱਜ ਜਿਹੜੇ ਸ਼ਰਧਾਲੂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨ ਕਰਨ ਦੇ ਲਈ ਜਾ ਰਹੇ ਹਨ , ਮੇਰੀ ਇਹ ਸਭਨਾ ਦੇ ਲਈ ਦਿਲੋਂ ਕਾਮਨਾ ਹੈ ਕਿ ਪਰਮਾਤਮਾ ਇਹਨਾਂ ਵੱਲੋਂ ਕੀਤੀ ਗਈ ਮਨੋ-ਕਾਮਨਾ ਨੂੰ ਪੂਰਾ ਕਰੇ ਅਤੇ ਸਾਰੇ ਸੀਨੀਅਰ ਸਿਟੀਜਨ ਖੁਸ਼ੀ - ਖੁਸ਼ੀ  ਮੋਹਾਲੀ ਵਾਪਸ ਪਰਤਣ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਜਾਣ ਵਾਲੀਆਂ ਬੱਸਾਂ ਦੇ ਲਈ ਰਜਿਸਟਰੇਸ਼ਨ ਕਰਵਾਉਣ ਵਾਲਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ, ਜੋ ਕਿ ਸਾਡੇ ਲਈ  ਬੇਹੱਦ ਤਸੱਲੀ ਭਰੀ ਖਬਰ ਹੈ, ਅਤੇ ਬੱਸਾਂ ਜਾਣ ਦਾ ਇਹ ਸਿਲਸਿਲਾ ਲਗਾਤਾਰ ਅਗਾਂਹ ਵੀ ਜਾਰੀ ਰਹੇਗਾ , ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ-

ਕੁਲਦੀਪ ਸਿੰਘ ਸਮਾਣਾ, ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਕੋਆਰਡੀਨੇਟਰ ਅਤੇ ਸਟੇਟ ਐਵਾਰਡੀ- ਫੂਲਰਾਜ ਸਿੰਘ, ਆਰ ਪੀ ਸ਼ਰਮਾ-ਸੀਨੀਅਰ ਡਿਪਟੀ ਮੇਅਰ ਮੋਹਾਲੀ ਕਾਰਪੋਰੇਸ਼ਨ, ਡਾਕਟਰ ਕੁਲਦੀਪ ਸਿੰਘ, ਜਸਪਾਲ ਸਿੰਘ ਮਟੋਰ, ਅਮਰਜੀਤ ਸਿੰਘ ਸਿੱਧੂ, ਸੁਰਦੇਸ਼ ਸਿੰਘ ਸਰਪੰਚ, ਬਲਕਾਰ ਸਿੰਘ ਕਾਕਾ ਪੰਚ, ਅਲਕਾਹਿਰ ਅਲੀ, ਰੂਪਚੰਦ, ਨਿਰਮੇਲ ਸਿੰਘ, ਸੁਖਵਿੰਦਰ ਸਿੰਘ ਸਰਪੰਚ ਢੇਲਪੁਰ, ਕਰਨੈਲ ਸਿੰਘ ਬੜੀ, ਬਹਾਦੁਰ ਸਿੰਘ ਨੰਬਰਦਾਰ ਬੜੀ, ਸਮੇਤ ਵੱਡੀ ਗਿਣਤੀ ਦੇ ਵਿੱਚ ਹਲਕੇ ਦੇ ਮੁਹਤਰਮ ਵਿਅਕਤੀ ਵੀ ਮੌਜੂਦ ਰਹੇ,

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।