ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਸੁਖਬੀਰ ਬਾਦਲ ’ਤੇ ਹੋਏ ਕਾਤਲਾਨਾ ਹਮਲੇ ਦੀ ਨਿਖੇਧੀ

ਨੈਸ਼ਨਲ ਪੰਜਾਬ

ਨਵੀਂ ਦਿੱਲੀ, 13 ਅਗਸਤ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਨਾਂਦੇੜ ਸਾਹਿਬ ਵਿਖੇ ਹੋਏ ਕਾਤਲਾਨਾ ਹਮਲੇ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਗੁਰੂ ਘਰਾਂ ਅੰਦਰ ਅਜਿਹੇ ਹਮਲੇ ਕਰਨਾ ਗੁਰਮਰਿਆਦਾ ਦੇ ਬਿਲਕੁਲ ਉਲਟ ਹੈ। ਉਨ੍ਹਾਂ ਕਿਹਾ ਕਿ ਸਿਆਸੀ ਮਤਭੇਦ ਆਪਣੀ ਥਾਂ ਹਨ, ਪਰ ਕਿਸੇ ਵਿਅਕਤੀ ’ਤੇ ਜਾਨਲੇਵਾ ਹਮਲਾ ਕਿਸੇ ਵੀ ਹਾਲਤ ਵਿੱਚ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਉਨ੍ਹਾਂ ਮੰਨਿਆ ਕਿ ਬੇਅਦਬੀ ਦੇ ਮਾਮਲਿਆਂ ਨੂੰ ਲੈ ਕੇ ਬਾਦਲ ਸਰਕਾਰ ਅਤੇ ਬਾਦਲ ਪਰਿਵਾਰ ਪ੍ਰਤੀ ਲੋਕਾਂ ਵਿੱਚ ਰੋਸ ਹੈ, ਪਰ ਇਸ ਰੋਸ ਦਾ ਪ੍ਰਗਟਾਵਾ ਹਿੰਸਕ ਢੰਗ ਨਾਲ ਕਰਨਾ ਵਾਜਬ ਨਹੀਂ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਇੱਕ ਸਿਆਸੀ ਆਗੂ ਹਨ ਅਤੇ ਲੋਕਾਂ ਕੋਲ ਚੋਣਾਂ ਦੌਰਾਨ ਵੋਟ ਦੀ ਤਾਕਤ ਰਾਹੀਂ ਆਪਣੇ ਰੋਸ ਦਾ ਪ੍ਰਗਟਾਵਾ ਕਰਨ ਦਾ ਲੋਕਤੰਤਰਿਕ ਹੱਕ ਹੈ; ਕਿਸੇ ਦੀ ਜਾਨ ਲੈ ਕੇ ਜਾਂ ਜਾਨਲੇਵਾ ਹਮਲਾ ਕਰਕੇ ਸਿਆਸੀ ਵਿਰੋਧ ਜਤਾਉਣਾ ਸਹੀ ਨਹੀਂ। ਨਾਲ ਹੀ ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਦੂਜੀ ਵਾਰ ਹੋਏ ਇਸ ਹਮਲੇ ਤੋਂ ਸਬਕ ਲੈਂਦਿਆਂ ਆਪਣੀਆਂ ਪਿਛਲੀਆਂ ਗਲਤੀਆਂ ਦੀ ਸਮੀਖਿਆ ਕਰਨੀ ਅਤੇ ਸੰਗਤ ਤੇ ਲੋਕਾਂ ਦੇ ਰੋਸ ਦੇ ਕਾਰਨਾਂ ਨੂੰ ਸਮਝਦਿਆਂ ਆਪਣੇ ਅੰਦਰ ਸੁਧਾਰ ਲਿਆਉਣ ਲਈ ਯਤਨ ਕਰਨੇ ਚਾਹੀਦੇ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।