ਸਮੈ ਰੈਨਾ ਸਮੇਤ 5 ਕਾਮੇਡੀਅਨਾਂ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ

ਨੈਸ਼ਨਲ ਪੰਜਾਬ

ਦਿਵਿਆਂਗਾਂ ‘ਤੇ ਟਿੱਪਣੀ ਮਾਮਲੇ ‘ਚ FIR ਰੱਦ

ਨਵੀ ਦਿੱਲੀ, 14 ਅਗਸਤ ,ਬੋਲੇ ਪੰਜਾਬ ਬਿਉਰੋ;

ਇੰਡੀਆਜ਼ ਗੌਟ ਲੇਟੈਂਟ ਵਿਵਾਦ ਵਿੱਚ ਯੂਟਿਊਬਰ ਅਤੇ ਕਾਮੇਡੀਅਨ ਸਮੈ ਰੈਨਾ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਸ਼ੁੱਕਰਵਾਰ ਨੂੰ ਸਮੈ ਰੈਨਾ ਸਮੇਤ ਪੰਜ ਕਾਮੇਡੀਅਨਾਂ ਖ਼ਿਲਾਫ਼ ਦਰਜ ਮਾਮਲਿਆਂ ਨੂੰ ਰੱਦ ਕਰ ਦਿੱਤਾ ਹੈ। ਇਹ ਮਾਮਲੇ ਦਿਵਿਆਂਗ ਬੱਚੇ ਨੂੰ ਲੈ ਕੇ ਕੀਤੀਆਂ ਗਈਆਂ ਕਥਿਤ ਅਸੰਵੇਦਨਸ਼ੀਲ ਟਿੱਪਣੀਆਂ ਨਾਲ ਜੁੜੇ ਹੋਏ ਸਨ।

ਸਮੈ ਰੈਨਾ ਤੋਂ ਇਲਾਵਾ ਵਿਪੁਲ ਗੋਇਲ, ਬਲਰਾਜ ਪਰਮਜੀਤ ਸਿੰਘ ਘਈ, ਸੋਨਾਲੀ ਠੱਕਰ ਉਰਫ਼ ਸੋਨਾਲੀ ਆਦਿੱਤਿਆ ਦੇਸਾਈ ਅਤੇ ਨਿਸ਼ਾਂਤ ਜਗਦੀਸ਼ ਤੰਵਰ ਨੂੰ ਵੀ ਰਾਹਤ ਮਿਲੀ ਹੈ। ਮਾਮਲੇ ਦੀ ਸੁਣਵਾਈ ਸੀ.ਜੇ.ਆਈ. (CJI) ਸੂਰਿਆ ਕਾਂਤ, ਜਸਟਿਸ ਜੋਇਮਲਿਆ ਬਾਗਚੀ ਅਤੇ ਜਸਟਿਸ ਵੀ. ਮੋਹਨਾ ਦੇ ਬੈਂਚ ਨੇ ਕੀਤੀ।

ਸੁਪਰੀਮ ਕੋਰਟ ਨੇ ਇਹਨਾਂ ਪੰਜਾਂ ਵੱਲੋਂ ਦਿਵਿਆਂਗ ਲੋਕਾਂ ਲਈ ਜਾਗਰੂਕਤਾ ਅਤੇ ਫੰਡ ਇਕੱਠਾ ਕਰਨ ਲਈ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ। ਅਦਾਲਤ ਨੇ ਕਿਹਾ ਕਿ ਇਹ ਸਾਰੇ ਨੌਜਵਾਨ ਅਤੇ ਪ੍ਰਤਿਭਾਸ਼ਾਲੀ ਹਨ ਅਤੇ ਜੇਕਰ ਉਹਨਾਂ ਨੇ ਆਪਣੀ ਊਰਜਾ ਹਾਂਪੱਖੀ ਦਿਸ਼ਾ ਵਿੱਚ ਲਗਾਈ ਹੈ, ਤਾਂ ਇਸ ਦੇ ਚੰਗੇ ਨਤੀਜੇ ਸਾਹਮਣੇ ਆਉਣਗੇ।

ਅਦਾਲਤ ਨੇ ਕਿਹਾ ਕਿ ਪੰਜਾਂ ਖ਼ਿਲਾਫ਼ ਅਪਰਾਧਿਕ ਕਾਰਵਾਈ ਖ਼ਤਮ ਕੀਤੀ ਜਾਂਦੀ ਹੈ। ਹਾਲਾਂਕਿ, ਦਿਵਿਆਂਗ ਲੋਕਾਂ ਨਾਲ ਜੁੜੇ ਵੱਡੇ ਮੁੱਦੇ ‘ਤੇ ਸੁਣਵਾਈ ਜਾਰੀ ਰਹੇਗੀ। ਅਦਾਲਤ ਇਸ ਗੱਲ ‘ਤੇ ਵਿਚਾਰ ਕਰੇਗੀ ਕਿ ਆਨਲਾਈਨ ਅਤੇ ਮਨੋਰੰਜਨ ਨਾਲ ਜੁੜੇ ਕੰਟੈਂਟ ਵਿੱਚ ਦਿਵਿਆਂਗ ਲੋਕਾਂ ਦੇ ਸਤਿਕਾਰ ਅਤੇ ਗਰਿਮਾ ਦੀ ਰੱਖਿਆ ਲਈ ਕਿਸ ਤਰ੍ਹਾਂ ਦੇ ਨਿਯਮ ਜਾਂ ਦਿਸ਼ਾ-ਨਿਰਦੇਸ਼ ਬਣਾਏ ਜਾ ਸਕਦੇ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।