ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਬਲੌਂਗੀ ਅਤੇ ਬਰਿਆਲੀ ਤੋਂ ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

ਪੰਜਾਬ

ਹਲਕਾ ਕੋਆਰਡੀਨੇਟਰ- ਫੂਲਰਾਜ ਸਿੰਘ ਅਤੇ ਰਜਿੰਦਰ ਪ੍ਰਸਾਦ ਸ਼ਰਮਾ ਨੇ ਦਿੱਤੀ ਬੱਸਾਂ ਨੂੰ ਹਰੀ ਝੰਡੀ

ਮੋਹਾਲੀ 17 ਅਗਸਤ,ਬੋਲੇ ਪੰਜਾਬ ਬਿਊਰੋ:

     ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਆਪਣੇ ਆਪ ਵਿੱਚ ਇੱਕ ਵੱਡਾ ਉਪਰਾਲਾ ਹੈ, ਜਿਸ ਦੀ ਚੁਫੇਰਿਓਂ ਸ਼ਲਾਂਘਾ ਕੀਤੀ ਜਾ ਰਹੀ ਹੈ,  ਇਹ ਗੱਲ ਮੋਹਾਲੀ ਕਾਰਪੋਰੇਸ਼ਨ ਦੇ ਸੀਨੀਅਰ ਡਿਪਟੀ ਮੇਅਰ- ਰਜਿੰਦਰ ਪ੍ਰਸਾਦ ਸ਼ਰਮਾ ਅਤੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਕੋਆਰਡੀਨੇਟਰ - ਫੂਲਰਾਜ  ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਹੀ, ਫੂਲਰਾਜ ਸਿੰਘ ਸਿੰਘ ਅਤੇ ਰਜਿੰਦਰ ਪ੍ਰਸ਼ਾਰ ਸ਼ਰਮਾ ਪਿੰਡ ਬਲੌਂਗੀ ਅਤੇ ਬਰਿਆਲੀ ਪਿੰਡ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਜਾ ਰਹੀਆਂ ਬੱਸਾਂ ਨੂੰ ਹਰੀ ਝੰਡੀ ਦੇਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ  ਸਨ,  ਸ਼੍ਰੀ ਅੰਮ੍ਰਿਤਸਰ ਸਾਹਿਬ ਲਈ  ਬੱਸਾਂ ਨੂੰ ਰਵਾਨਾ ਕਰਨ ਦੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੋਹਾਲੀ ਕਾਰਪੋਰੇਸ਼ਨ ਦੇ ਸੀਨੀਅਰ ਡਿਪਟੀ ਮੇਅਰ- ਰਜਿੰਦਰ ਪ੍ਰਸਾਦ ਸ਼ਰਮਾ ਅਤੇ  ਫੂਲਰਾਜ ਸਿੰਘ ਨੇ ਦੱਸਿਆ ਕਿ ਬਲੌਂਗੀ ਤੋਂ  ਬੱਸਾਂ- ਸਰਪੰਚ ਸਤਨਾਮ ਸਿੰਘ ਦੀ ਅਗਵਾਈ ਹੇਠ ਜਦਕਿ ਬਰਿਆਲੀ ਤੋਂ ਗੁਰਪ੍ਰੀਤ ਸਿੰਘ- ਨੇਤਾ ਆਮ ਆਦਮੀ ਪਾਰਟੀ ਦੀ ਅਗਵਾਈ ਹੇਠ ਰਵਾਨਾ ਕੀਤੀਆਂ ਗਈਆਂ ਹਨ, ਅਤੇ ਹੁਣ ਤੱਕ 113 ਬੱਸਾਂ  ਸ੍ਰੀ ਅੰਮ੍ਰਿਤਸਰ ਸਾਹਿਬ ਲਈ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਰਵਾਨਾ ਹੋ ਚੁੱਕੀਆਂ ਹਨ, ਫੂਲਰਾਜ ਸਿੰਘ ਹੋਰਾਂ ਦੱਸਿਆ ਕਿ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਰ , ਰਾਮ ਤੀਰਥ ਵਾਲਮੀਕੀ ਮੰਦਰ, ਵਾਘਾ ਬਾਰਡਰ ਅਤੇ ਜਲਿਆਂਵਾਲਾ ਬਾਗ ਦੇ ਦਰਸ਼ਨ ਕਰਕੇ ਵਾਪਸ ਪਰਤਣਗੇ,       ਉਹਨਾਂ ਕਿਹਾ ਕਿ ਜਦੋਂ ਹਰ ਕੋਈ ਆਪਣੇ ਅਕੀਦੇ ਦੇ ਮੁਤਾਬਿਕ ਪਰਮਾਤਮਾ ਅੱਗੇ ਅਰਦਾਸ ਕਰਦਾ ਹੈ ਤਾਂ ਮਨ ਨੂੰ ਅਥਾਹ ਸ਼ਾਂਤੀ ਮਿਲਦੀ ਹੈ, ਉਹਨਾਂ ਦੱਸਿਆ ਕਿ ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਹੁਣ  ਤਿੰਨ ਬੱਸਾਂ ਦੇ ਨਾਲ ਤਿੰਨ ਬੱਸਾਂ ਹੋਰ ਜਾਨੀ ਕਿ ਕੁੱਲ 6 ਬੱਸਾਂ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਮੁੱਖ ਮੰਤਰੀ ਦੀ ਯਾਤਰਾ ਯੋਜਨਾ ਦੇ ਤਹਿਤ ਜਾਣਗੀਆਂ, ਜਿਨਾਂ ਵਿੱਚੋਂ ਤਿੰਨ ਬੱਸਾਂ ਖਾਟੂ ਸ਼ਾਮ, ਸਾਲਾਸਰ ਅਤੇ ਹਰਿਦੁਆਰ ਯਾਤਰਾ ਉਪਰੰਤ ਵਾਪਸ ਮੋਹਾਲੀ ਪਰਤਣਗੀਆਂ,  ਉਹਨਾਂ  ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਦਾ ਇਸ ਗੱਲ ਦੇ ਲਈ ਤਹਿ ਦਿਲੋਂ ਧੰਨਵਾਦ ਕਰਦੇ ਹਨ, ਜਿਨਾਂ ਨੇ ਪੰਜਾਬ ਦੇ ਸੀਨੀਅਰ ਸਿਟੀਜਨ ਦੀ ਸੁਵਿਧਾ ਅਤੇ ਆਸਥਾ ਨੂੰ ਧਿਆਨ ਵਿੱਚ ਰੱਖਦੇ ਹੋਏ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੀ ਸ਼ੁਰੂਆਤ ਕੀਤੀ ਹੈ ਅਤੇ ਪੂਰੇ ਪੰਜਾਬ ਵਿੱਚ ਇਸ ਯਾਤਰਾ ਨੂੰ ਲੈ ਕੇ ਸਭਨਾ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਦਾ ਧੰਨਵਾਦ ਕੀਤਾ ਜਾ ਰਿਹਾ ਹੈ, ਅਤੇ ਇਸ ਯਾਤਰਾ ਦੀ ਅਥਾਹ ਸਫਲਤਾ ਦੇ ਨਾਲ ਆਮ ਆਦਮੀ ਪਾਰਟੀ ਦਾ ਹਰ ਵਰਕਰ ਅਤੇ ਸਮਰਥਕ ਖੁਸ਼ੀ ਮਹਿਸੂਸ ਕਰ ਰਿਹਾ ਹੈ,     ਸਟੇਟ ਐਵਾਰਡੀ- ਫੂਲਰਾਜ ਸਿੰਘ, ਆਰ ਪੀ ਸ਼ਰਮਾ-ਸੀਨੀਅਰ ਡਿਪਟੀ ਮੇਅਰ ਮੋਹਾਲੀ ਕਾਰਪੋਰੇਸ਼ਨ,  ਨੇ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਲੈ ਕੇ ਸੰਗਤਾਂ ਵਿੱਚ ਭਾਰੀ ਉਤਸਾਹ ਵੇਖਣ ਨੂੰ ਮਿਲ ਰਿਹਾ ਹੈ ਅਤੇ ਲਗਾਤਾਰ ਰਜਿਸਟਰੇਸ਼ਨ ਕਰਵਾਉਣ  ਵਾਲਿਆਂ ਦਾ ਸਿਲਸਿਲਾ ਜਾਰੀ ਹੈ, ਇਸ ਮੌਕੇ ਤੇ ਪਿੰਡ ਬਲੌਂਗੀ ਅਤੇ ਬਰਿਆਲੇ ਵਿਖੇ ਬੱਸਾਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕਰਨ ਦੇ ਦੌਰਾਨ  ਵੱਡੀ ਗਿਣਤੀ ਦੇ ਵਿੱਚ ਹਲਕੇ ਦੇ ਮੁਹਤਰਮ ਵਿਅਕਤੀ ਵੀ ਮੌਜੂਦ ਰਹੇ, ਇਸ ਮੌਕੇ ਤੇ ਸਰਪੰਚ ਸਤਨਾਮ ਸਿੰਘ ਹਰਜਿੰਦਰ ਸਿੰਘ ਮੈਂਬਰ ਪੰਚਾਇਤ ਗੁਰਿੰਦਰ ਸਿੰਘ ਗੁਰਵਿੰਦਰ ਸਿੰਘ ਰਣਜੀਤ ਕੌਰ ਪਰਮਜੀਤ ਕੌਰ ਵੀ ਹਾਜ਼ਰ ਰਹੇ,

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।