Canada ‘ਚ ਪੰਜਾਬੀ ਕੁੜੀ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 18 ਅਗਸਤ ,ਬੋਲੇ ਪੰਜਾਬ ਬਿਉਰੋ;

ਕੈਨੇਡਾ ਦੇ ਐਡਮਿੰਟਨ ਵਿੱਚ ਇੱਕ ਪੰਜਾਬੀ ਕੁੜੀ ਦੀ ਸ਼ੱਕੀ ਹਾਲਾਤਾਂ ‘ਚ ਗੋਲੀ ਲੱਗਣ ਕਾਰਨ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਦੋਂ ਪੁਲਿਸ ਨੂੰ ਘਟਨਾ ਦਾ ਪਤਾ ਲੱਗਿਆ ਤਾਂ ਉਹ ਮੌਕੇ ‘ਤੇ ਪਹੁੰਚੀ ਤਾਂ ਪੁਲਿਸ ਨੇ ਉਸ ਨੂੰ ਹਸਪਤਾਲ ‘ਚ ਦਾਖਲ ਕਰਵਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਕੁੜੀ ਦੀ ਪਛਾਣ 16 ਸਾਲਾ ਜੈਜ਼ਮੀਨ ਵੱਜੋਂ ਹੋਈ ਹੈ। ਐਡਮਿੰਟਨ ਪੁਲਿਸ ਸੇਵਾ ਦਾ ਕਤਲ ਵਿਭਾਗ ਮਾਮਲੇ ਦੀ ਜਾਂਚ ਕਰ ਰਿਹਾ ਹੈ।

ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ, ਐਡਮੰਟਨ ਪੁਲਿਸ ਹੋਮੀਸਾਈਡ ਸੈਕਸ਼ਨ (ਹੱਤਿਆਵਾਂ ਦੀ ਜਾਂਚ ਕਰਨ ਵਾਲਾ ਵਿਭਾਗ) ਨੇ ਤੁਰੰਤ ਜਾਂਚ ਆਪਣੇ ਹੱਥ ਵਿੱਚ ਲੈ ਲਈ ਹੈ। ਪੁਲਿਸ ਨੇ ਇਸ ਸਮੇਂ ਮੌਤ ਨੂੰ “ਸ਼ੱਕੀ ਮੌਤ” ਵਜੋਂ ਸ਼੍ਰੇਣੀਬੱਧ ਕੀਤਾ ਹੈ। ਅਧਿਕਾਰੀਆਂ ਨੇ ਅਜੇ ਤੱਕ ਇਹ ਸਪੱਸ਼ਟ ਨਹੀਂ ਕੀਤਾ ਹੈ ਕਿ ਕੀ ਕਿਸੇ ਸ਼ੱਕੀ ਦੀ ਪਛਾਣ ਕੀਤੀ ਗਈ ਹੈ, ਕੀ ਕੋਈ ਗ੍ਰਿਫ਼ਤਾਰੀ ਕੀਤੀ ਗਈ ਹੈ, ਜਾਂ ਗੋਲੀਬਾਰੀ ਦਾ ਕੀ ਕਾਰਨ ਸੀ। ਪੋਸਟਮਾਰਟਮ ਰਿਪੋਰਟ ਪ੍ਰਾਪਤ ਹੋਣ ਤੋਂ ਬਾਅਦ ਹੀ ਮੌਤ ਦੇ ਸਹੀ ਕਾਰਨ ਦੀ ਪੁਸ਼ਟੀ ਕੀਤੀ ਜਾਵੇਗੀ, ਅਤੇ ਜਿਸ ਤੋਂ ਬਾਅਦ ਪੁਲਿਸ ਵੱਲੋਂ ਮਾਮਲੇ ਨੂੰ ਅਧਿਕਾਰਤ ਤੌਰ ‘ਤੇ ਕਤਲ ਵਜੋਂ ਸ਼੍ਰੇਣੀਬੱਧ ਕੀਤਾ ਜਾਵੇਗਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।