ਕਿਸਾਨਾਂ ਨੂੰ ਆਰਥਿਕ ਝਟਕਾ , NPK ਖਾਦ ਦੀ ਕੀਮਤ 32 % ਵਧੀ

ਚੰਡੀਗੜ੍ਹ ਪੰਜਾਬ

ਕਿਸਾਨਾਂ ਨੂੰ ਆਰਥਿਕ ਝਟਕਾ , NPK ਖਾਦ ਦੀ ਕੀਮਤ 32 % ਵਧੀ

ਚੰਡੀਗੜ੍ਹ, 19 ਅਗਸਤ ,ਬੋਲੇ ਪੰਜਾਬ ਬਿਊਰੋ;
ਖਾਦ ਕੰਪਨੀਆਂ ਵੱਲੋਂ ਕਿਸਾਨਾਂ ਨੂੰ ਇੱਕ ਹੋਰ ਆਰਥਿਕ ਝਟਕਾ ਦਿੰਦਿਆਂ ਦੇਸ਼ ਵਿੱਚ ਵੱਡੇ ਪੱਧਰ ’ਤੇ ਵਰਤੀ ਜਾਣ ਵਾਲੀ ਐੱਨ ਪੀਕੇ ਖਾਦ ਦੀ ਕੀਮਤ ਵਿੱਚ ਭਾਰੀ ਵਾਧਾ ਕਰ ਦਿੱਤਾ ਗਿਆ ਹੈ। NPK ਖਾਦ ਦੇ ਗਰੇਡ 12:32:16 ਦੀ ਕੀਮਤ ਵਿੱਚ 1100 ਰੁਪਏ ਪ੍ਰਤੀ ਕੁਇੰਟਲ, ਯਾਨੀ 50 ਕਿਲੋ ਦੇ ਇੱਕ ਗੱਟੇ’ਤੇ 550 ਰੁਪਏ ਦਾ ਵਾਧਾ ਕੀਤਾ ਗਿਆ ਹੈ। ਇਸ ਨਾਲ ਖਾਦ ਦੀ ਕੀਮਤ ਵਿੱਚ ਕਰੀਬ 32 ਫੀਸਦੀ ਦਾ ਵਾਧਾ ਹੋਗਿਆ ਹੈ।
ਇਹ ਵਧੀਆਂ ਕੀਮਤਾਂ ਵਾਲੀ ਖਾਦ ਬਠਿੰਡਾ, ਰਾਮਾਂ ਮੰਡੀ ਸਮੇਤ ਪੰਜਾਬ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਪਹੁੰਚਣੀ ਸ਼ੁਰੂ ਹੋ ਗਈ ਹੈ। ਕਿਸਾਨ ਜਥੇਬੰਦੀਆਂ ਦਾ ਦੋਸ਼ ਹੈ ਕਿ ਖਾਦ ਦੀਆਂ ਕੀਮਤਾਂ ਵਿੱਚ
ਇਹ ਵੱਡਾ ਵਾਧਾ ਬਿਨਾਂ ਕਿਸੇ ਵੱਡੇ ਐਲਾਨ ਦੇ ਚੁੱਪ ਚੁਪੀ ਤੇ ਕੀਤਾ ਗਿਆ ਹੈ, ਜਿਸ ਦਾ ਸਿੱਧਾ ਅਸਰ ਕਿਸਾਨਾਂ ਦੀ ਖੇਤੀ ਲਾਗਤ ’ਤੇ ਪਵੇਗਾ।
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ ਦੇ ਸੂਬਾ ਜਨਰਲ ਸਕੱਤਰ ਸਰੂਪ ਸਿੰਘ ਰਾਮਾਂ ਨੇ ਦੱਸਿਆ ਕਿ ਖਾਦ ਕੰਪਨੀਆਂ ਵੱਲੋਂ NPK ਗਰੇਡ 12:32:16 ਦਾ 50 ਕਿਲੋ ਦਾ ਗੱਟਾ ਹੁਣ 2250 ਰੁਪਏ ਵਿੱਚ ਵੇਚਿਆ ਜਾ ਰਿਹਾ ਹੈ, ਜਦਕਿ ਅਕਤੂਬਰ 2025 ਵਿੱਚ ਇਸ ਦੀ ਕੀਮਤ 1700 ਰੁਪਏ ਪ੍ਰਤੀ ਗੱਟਾ ਸੀ। ਇਸ ਤਰ੍ਹਾਂ ਕੁਝ ਹੀ ਸਮੇਂ ਵਿੱਚ ਕਿਸਾਨਾਂ ਨੂੰ ਪ੍ਰਤੀ ਗੱਟਾ 550 ਰੁਪਏ ਵਾਧੂ ਅਦਾ ਕਰਨੇ ਪੈ ਰਹੇਹਨ।
ਸਰੂਪ ਸਿੰਘ ਰਾਮਾਂ ਨੇ ਕਿਹਾ ਕਿ ਦੇਸ਼ ਦੇ ਕਿਸਾਨਾਂ ਵੱਲੋਂ DAP ਦੇ ਮੁਕਾਬਲੇ NPK ਖਾਦ ਦੀ ਵਰਤੋਂ ਵੱਡੇ ਪੱਧਰ ’ਤੇ ਕੀਤੀ ਜਾਂਦੀ ਹੈ। ਪੰਜਾਬ ਵਿੱਚ ਵੀ ਕਿਸਾਨ ਫਸਲਾਂ ਲਈ NPK ਖਾਦ ਦੀ ਕਾਫ਼ੀ ਮਾਤਰਾ ਵਿੱਚ ਵਰਤੋਂ ਕਰਦੇ ਹਨ। ਅਜਿਹੇ ਵਿੱਚ ਕੀਮਤਾਂ ਵਿੱਚ ਕੀਤਾ ਗਿਆ ਇਹ ਵਾਧਾ ਕਿਸਾਨਾਂ ਦੀ ਖੇਤੀ ਲਾਗਤ ਵਿੱਚ ਹੋਰ ਇਜ਼ਾਫ਼ਾ ਕਰੇਗਾ। ਕਿਸਾਨ ਆਗੂ ਨੇ ਸਰਕਾਰ ਤੋਂ ਮੰਗ ਕੀਤੀ ਕਿ ਖਾਦਾਂ ਦੀਆਂ ਵਧੀਆਂ ਕੀਮਤਾਂ ’ਤੇ ਤੁਰੰਤ ਨਜ਼ਰਸਾਨੀ ਕੀਤੀ ਜਾਵੇ ਅਤੇ ਕਿਸਾਨਾਂ ਨੂੰ ਵਾਜਬ ਦਰਾਂ ’ਤੇ ਖਾਦ ਮੁਹੱਈਆ ਕਰਵਾਉਣ ਲਈ ਠੋਸ ਕਦਮ ਚੁੱਕੇ ਜਾਣ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।