ਸੰਗਰੂਰ ’ਚ ਸੜਕ ਹਾਦਸੇ ਦੌਰਾਨ ਦੋ ਨੌਜਵਾਨਾਂ ਦੀ ਮੌਤ

ਪੰਜਾਬ

ਸੰਗਰੂਰ 20 ਅਗਸਤ ,ਬੋਲੇ ਪੰਜਾਬ ਬਿਊਰੋ;

ਇੱਕ ਪ੍ਰੋਗਰਾਮ ਤੋਂ ਵਾਪਸ ਆਉਂਦੇ ਸਮੇ ਦੇਰ ਰਾਤ ਹੋਏ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ। ਜਦਕਿ ਦੋ ਨੌਜਵਾਨ ਜ਼ਖ਼ਮੀ ਹੋ ਗਏ। ਉਕਤ ਨੌਜਵਾਨ ਪਿੰਡ ਗੁਲਾੜੀ ਦੇ ਰਹਿਣ ਵਾਲੇ ਹਨ।ਇਸ ਬਾਰੇ ਸਰਦੂਲ ਸਿੰਘ ਪੁੱਤਰ ਮਹੀਪਾਲ ਵਾਸੀ ਗੁਲਾੜੀ ਨੇ ਥਾਣਾ ਖਨੌਰੀ ਪੁਲਿਸ ਕੋਲ ਲਿਖਵਾਏ ਬਿਆਨਾਂ ਵਿੱਚ ਦੱਸਿਆ ਕਿ ਉਸਦਾ ਭਰਾ ਸੰਜੂ (24) ਆਪਣੇ ਦੋਸਤ ਸਮੀਰ ਸਿੰਘ, ਅੰਕੁਸ਼ ਪੁੱਤਰ ਗੁਰਬਖਸ਼ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਰਮੇਸ਼ ਕੁਮਾਰ ਵਾਸੀ ਗੁਲਾੜੀ ਸਵਿਫਟ ਗੱਡੀ ਵਿੱਚ ਸਵਾਰ ਹੋ ਕੇ ਪਾਤੜਾਂ ਤੋਂ ਖਨੌਰੀ ਮੰਡੀ ਵੱਲ ਨੂੰ ਆ ਰਹੇ ਸਨ। ਗੱਡੀ ਨੂੰ ਅੰਕੁਸ਼ ਚਲਾ ਰਿਹਾ ਸੀ। ਜਦੋਂ ਉਹ ਘੱਗਰ ਪੁਲ ਖਨੌਰੀ ਨੇੜੇ ਪਹੁੰਚੇ ਤਾਂ ਪਿੱਛੋਂ ਆ ਰਹੀ ਤੇਜ਼ ਰਫ਼ਤਾਰ ਲੈਂਸਰ ਕਾਰ ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ ਜਿਸ ਕਾਰਨ ਉਸਦੇ ਭਰਾ ਦੀ ਕਾਰ ਖਤਾਨਾਂ ਵਿੱਚ ਜਾ ਡਿੱਗੀ ਅਤੇ ਲੈਂਸਰ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਜਿਸ ਵਿੱਚ ਉਸਦੇ ਭਰਾ ਸੰਜੂ ਅਤੇ ਸਮੀਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਅੰਕੁਸ਼ ਅਤੇ ਗੁਰਪ੍ਰੀਤ ਸਿੰਘ ਜੋ ਬੁਰੀ ਤਰ੍ਹਾਂ ਜਖਮੀ ਸਨ, ਨੂੰ ਗੱਡੀ ਵਿੱਚੋਂ ਬਾਹਰ ਕੱਢ ਕੇ ਰਾਹਗੀਰਾਂ ਦੀ ਮਦਦ ਨਾਲ ਸਰਕਾਰੀ ਹਸਪਤਾਲ ਪਾਤੜਾਂ ਵਿੱਚ ਦਾਖਲ ਕਰਵਾਇਆ ਗਿਆ ਜਿਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਟੋਹਾਣਾ ਰੈਫਰ ਕੀਤਾ ਗਿਆ ।ਘਟਨਾ ਸਬੰਧੀ ਜਾਣਕਾਰੀ ਮਿਲਣ ’ਤੇ ਥਾਣਾ ਖਨੌਰੀ ਤੋਂ ਸਬ ਇੰਸਪੈਕਟਰ ਚੰਨਾ ਰਾਮ ਨੇ ਕਾਰਵਾਈ ਕਰਦਿਆਂ ਮੂਨਕ ਤੋਂ ਪੋਸਟਮਾਰਟਮ ਕਰਵਾ ਕੇ ਲਾਸ਼ਾਂ ਵਾਰਿਸਾਂ ਹਵਾਲੇ ਕਰ ਦਿੱਤੀਆਂ ਗਈਆਂ। ਇਸ ਘਟਨਾ ਤੋ ਬਾਅਦ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।