ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਡਾ ਦੇ ਅਧਿਆਪਕ ਤਨਖਾਹ ਨੂੰ ਤਰਸੇ

ਪੰਜਾਬ

ਮੁਹਾਲੀ, 20 ਅਗਸਤ ,ਬੋਲੇ ਪੰਜਾਬ ਬਿਊਰੋ:

ਗੌਰਮਿੰਟ ਟੀਚਰਜ਼ ਯੂਨੀਅਨ ਮੁਹਾਲੀ ਦੇ ਪ੍ਰਧਾਨ ਰਵਿੰਦਰ ਪੱਪੀ ਅਤੇ ਜਨਰਲ ਸਕੱਤਰ ਮਨਪ੍ਰੀਤ ਸਿੰਘ ਗੋਸਲਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੱਕ ਪਾਸੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈੰਸ ਸਿੱਖਿਆ ਕ੍ਰਾਂਤੀ ਅਤੇ ਨੀਤੀ ਆਯੋਗ ਦੇ ਸਕੂਲ ਸਿੱਖਿਆ ਗੁਣਵੱਤਾ ਸੂਚਕਾਂਕ (SEQI) 2026 ਵਿੱਚ ਕੇਰਲ ਨੂੰ ਪਛਾੜਦੇ ਹੋਏ ਸਿਖਰਲਾ ਸਥਾਨ ਪ੍ਰਾਪਤ ਕਰਨ ਦੇ ਦਮਗਜ਼ੇ ਮਾਰਦੇ ਆਮ ਨਜ਼ਰ ਆਉਂਦੇ ਹਨ ਸੀ ਲੇਕਿਨ ਜ਼ਮੀਨੀ ਪੱਧਰ ਦੀ ਹਾਲਤ ਬਿਲਕੁੱਲ ਵੱਖਰੀ ਹੈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਡਾ ਦੇ ਅਧਿਆਪਕਾਂ ਨੂੰ ਅੱਜ ਹੁਣ ਤੱਕ ਤਨਖਾਹ ਨਸੀਬ ਨਹੀਂ ਹੋਈ ਜਿਸ ਕਾਰਨ ਸਮੂਹ ਅਧਿਆਪਕਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਨਾਡਾ ਸਕੂਲ ਦੇ ਪ੍ਰਿੰਸੀਪਲ ਵੱਲੋਂ ਪਿਛਲੇ ਦਿਨੀਂ ਸਵੈ-ਇੱਛਤ ਸੇਵਾ-ਨਵਿਰਤੀ ਲੈ ਲਈ ਗਈ ਸੀ। ਜਿਸ ਕਾਰਨ ਨਾਡਾ ਸਕੂਲ ਦੀਆਂ ਡੀ.ਡੀ.ਓ. ਪਾਵਰਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਿਊੜ ਦੇ ਪ੍ਰਿੰਸੀਪਲ ਨੂੰ ਸੌਂਪ ਦਿੱਤੀਆਂ ਗਈਆਂ ਸਨ।
ਯੂਨੀਅਨ ਆਗੂਆਂ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਜੀ ਟੀ ਯੂ ਵਲੋ ਮਿਤੀ 29/07/2026 ਨੂੰ ਡਿਪਟੀ ਡੀ.ਈ.ਓ. ਨੂੰ ਜਾਣੂ ਕਰਵਾਇਆ ਗਿਆ ਸੀ। ਜਿਸ ਬਾਰੇ ਡਿਪਟੀ ਡੀ.ਈ.ਓ. ਵੱਲੋਂ ਭਰੋਸਾ ਦਿੱਤਾ ਗਿਆ ਸੀ ਤਨਖਾਹ ਸਮੇਂ ਸਿਰ ਜਾਰੀ ਕਰਵਾ ਦਿੱਤੀ ਜਾਵੇਗੀ ਜੇਕਰ ਡੀ ਡੀ ਓ ਵੱਲੋਂ ਤਨਖਾਹ ਜਾਰੀ ਨਾ ਕਰਵਾਈ ਗਈ ਤਾਂ ਸਬੰਧਤ ਅਧਿਕਾਰੀ ਖ਼ਿਲਾਫ਼ ਬਣਦੀ ਵਿਭਾਗੀ ਕਾਰਵਾਈ ਕੀਤੀ ਜਾਵੇਗੀ।
ਪ੍ਰੈਸ ਸਕੱਤਰ ਬਲਜੀਤ ਸਿੰਘ ਚੁੰਬਰ ਤੇ ਰਜੇਸ ਜੋਸੀ ਨੇ ਕਿਹਾ ਕਿ ਵਿਭਾਗ ਹਾਲੇ ਤੱਕ ਸਕੂਲ ਦੇ ਅਧਿਆਪਕਾਂ ਨੂੰ ਤਨਖਾਹ ਨਹੀ ਜਾਰੀ ਕਰਵਾ ਸਕਿਆ । ਆਗੂਆ ਨੇ ਕਿਹਾ ਹੈ ਕਿ ਅਧਿਆਪਕ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਨਿਭਾ ਰਹੇ ਹਨ, ਪਰ ਇਸ ਦੇ ਬਾਵਜੂਦ ਸਮੇਂ ਸਿਰ ਤਨਖਾਹ ਨਾ ਮਿਲਣਾ ਬੇਹੱਦ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਤਨਖਾਹ ਹਰ ਕਰਮਚਾਰੀ ਦਾ ਬੁਨਿਆਦੀ ਹੱਕ ਹੈ ਅਤੇ ਇਸ ਵਿੱਚ ਬੇਲੋੜੀ ਦੇਰੀ ਨਹੀਂ ਹੋਣੀ ਚਾਹੀਦੀ।

ਉਨ੍ਹਾਂ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਨਾਡਾ ਸਕੂਲ ਦੇ ਅਧਿਆਪਕਾਂ ਦੀ ਰੁਕੀ ਹੋਈ ਤਨਖਾਹ ਤੁਰੰਤ ਜਾਰੀ ਕਰਵਾਈ ਜਾਵੇ ਅਤੇ ਤਨਖਾਹ ਵਿੱਚ ਦੇਰੀ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।