ਚੰਡੀਗੜ੍ਹ 23 ਅਗਸਤ ,ਬੋਲੇ ਪੰਜਾਬ ਬਿਊਰੋ;
ਇੱਥੋਂ ਇਕ ਨੌਜਵਾਨ ਨੇ ਆਪਣੇ ਆਪ ਨੂੰ ਗੋਲੀ ਮਾਰ ਲਈ ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਸ ਨੌਜਵਾਨ ਦੀ ਪਛਾਣ ਲੁਧਿਆਣਾ ਵਾਸੀ ਵਜੋਂ ਹੋਈ ਹੈ ਜੋ ਹਰ ਹਫਤੇ ਇੱਥੇ ਪਾਰਟੀ ਕਰਨ ਆਉਂਦਾ ਸੀ।
ਜਾਣਕਾਰੀ ਅਨੁਸਾਰ ਉਹ ਅੱਜ ਸੈਕਟਰ 26 ਦੇ ਇਕ ਕਲੱਬ ਵਿਚ ਆਪਣੇ ਦੋਸਤਾਂ ਨਾਲ ਆਇਆ ਸੀ। ਉਹ ਪਾਰਟੀ ਕਰਨ ਤੋਂ ਬਾਅਦ ਸੈਕਟਰ 17 ਵਿਚ ਸ਼ਰਾਬ ਲੈਣ ਗਏ। ਉਸ ਨੇ ਆਪਣੇ ਦੋਸਤ ਨੂੰ ਸ਼ਰਾਬ ਦੀ ਬੋਤਲ ਲਿਆਉਣ ਲਈ ਕਿਹਾ। ਉਸ ਦਾ ਦੋਸਤ ਠੇਕੇ ਤੋਂ ਸ਼ਰਾਬ ਲਿਆਉਣ ਲਈ ਗਿਆ। ਜਦੋਂ ਉਹ ਵਾਪਸ ਆਇਆ ਤਾਂ ਗੱਡੀ ਅੰਦਰ ਉਸ ਦਾ ਦੋਸਤ ਲਹੂ ਲੁਹਾਨ ਪਿਆ ਸੀ। ਉਸ ਨੇ ਆਪਣੇ ਸਾਥੀਆਂ ਨਾਲ ਜ਼ਖਮੀ ਨੂੰ ਸੈਕਟਰ 16 ਦੇ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।ਜਾਣਕਾਰੀ ਅਨੁਸਾਰ ਇੱਥੋਂ ਦੇ ਸੈਕਟਰ 17 ਵਿਖੇ ਸ਼ਰਾਬ ਦੇ ਠੇਕੇ ਨੇੜੇ ਨੌਜਵਾਨ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਜੈ ਗਿੱਲ ਵਜੋਂ ਹੋਈ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਥਾਣਾ ਸੈਕਟਰ 17 ਦੀ ਪੁਲੀਸ ਨੇ ਘਟਨਾ ਵਾਲੀ ਥਾਂ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੇਰ ਰਾਤ ਸੈਕਟਰ 17 ਵਿੱਚ ਨੌਜਵਾਨ ਦੇ ਗੋਲੀ ਲੱਗਣ ਦੀ ਸੂਚਨਾ ਪ੍ਰਾਪਤ ਹੋਈ ਤਾਂ ਪੁਲੀਸ ਵੱਲੋਂ ਤੁਰੰਤ ਉਕਤ ਨੌਜਵਾਨ ਨੂੰ ਸੈਕਟਰ 16 ਦੇ ਹਸਪਤਾਲ ਵਿੱਚ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਨੌਜਵਾਨ ਨੂੰ ਮ੍ਰਿਤਕ ਕਰਾਰ ਦਿੱਤਾ। ਗੋਲੀ ਨੌਜਵਾਨ ਦੇ ਮੱਥੇ ’ਤੇ ਵੱਜੀ ਹੈ। ਹਾਲਾਂਕਿ ਇਹ ਗੋਲੀ ਨੌਜਵਾਨ ਨੇ ਖੁਦ ਚਲਾਈ ਹੈ ਜਾਂ ਕਿਸੇ ਨੇ ਮਾਰੀ ਹੈ, ਇਸ ਬਾਰੇ ਸਥਿਤੀ ਸਪੱਸ਼ਟ ਨਹੀਂ ਹੋ ਸਕਦੀ ਹੈ। ਥਾਣਾ ਸੈਕਟਰ 17 ਦੀ ਪੁਲੀਸ ਵੱਲੋਂ ਘਟਨਾ ਵਾਲੀ ਥਾਂ ’ਤੇ ਲੱਗੇ ਸੀ ਸੀ ਟੀ ਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ।











