CM ਮਾਨ ਦੀ ਪਤਨੀ ਦਾ ਲੀਗਲ ਨੋਟਿਸ ਹਾਲੇ ਨਹੀਂ ਮਿਲਿਆ, ਨੋਟਿਸ ਆਇਆ ਤਾਂ ਅਦਾਲਤ ’ਚ ਲੜਾਂਗਾ: ਸਾਬਕਾ ਜਸਟਿਸ ਰਣਜੀਤ ਸਿੰਘ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 24 ਅਗਸਤ,ਬੋਲੇ ਪੰਜਾਬ ਬਿਊਰੋ;

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਭੇਜੇ ਗਏ ਕਥਿਤ ਲੀਗਲ ਨੋਟਿਸ ਨੂੰ ਲੈ ਕੇ ਸਾਬਕਾ ਜਸਟਿਸ ਰਣਜੀਤ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਹਾਲੇ ਤੱਕ ਕੋਈ ਨੋਟਿਸ ਪ੍ਰਾਪਤ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਜੇਕਰ ਨੋਟਿਸ ਮਿਲਦਾ ਹੈ ਤਾਂ ਉਹ ਇਸ ਤੋਂ ਘਬਰਾਉਣ ਵਾਲੇ ਨਹੀਂ ਹਨ ਅਤੇ ਲੋੜ ਪੈਣ ’ਤੇ ਮਾਮਲੇ ਦਾ ਸਾਹਮਣਾ ਅਦਾਲਤ ਵਿੱਚ ਕਰਨਗੇ।

ਚੰਡੀਗੜ੍ਹ ਵਿੱਚ ਅੱਜ ਕੀਤੀ ਪ੍ਰੈੱਸ ਕਾਨਫ਼ਰੰਸ ਦੌਰਾਨ ਸਾਬਕਾ ਜਸਟਿਸ ਰਣਜੀਤ ਸਿੰਘ ਨੇ ਕਿਹਾ, “ਮੈਨੂੰ ਅੱਜ ਤੱਕ ਕੋਈ ਨੋਟਿਸ ਨਹੀਂ ਆਇਆ।” ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਉਨ੍ਹਾਂ ਨੂੰ ਕਾਨੂੰਨੀ ਨੋਟਿਸ ਮਿਲਦਾ ਹੈ ਤਾਂ ਉਹ ਆਪਣਾ ਪੱਖ ਕਾਨੂੰਨੀ ਤਰੀਕੇ ਨਾਲ ਰੱਖਣਗੇ ਅਤੇ ਮਾਮਲੇ ਦੀ ਲੜਾਈ ਅਦਾਲਤ ਵਿੱਚ ਲੜਨ ਲਈ ਤਿਆਰ ਹਨ।ਰਣਜੀਤ ਸਿੰਘ ਨੇ ਆਪਣੇ ਬਿਆਨ ਵਿੱਚ ਇਹ ਵੀ ਕਿਹਾ ਕਿ ਉਨ੍ਹਾਂ ਵੱਲੋਂ ਆਪਣੀ ਤਰਫ਼ੋਂਕੋਈ ਨਵਾਂ ਇਲਜ਼ਾਮ ਨਹੀਂ ਲਗਾਇਆ ਗਿਆ। ਉਨ੍ਹਾਂ
ਦਾ ਦਾਅਵਾ ਹੈਕਿ ਉਨ੍ਹਾਂ ਨੇ ਜੋ ਵੀ ਗੱਲ ਲੋਕਾਂ ਦੇ ਸਾਹਮਣੇ ਰੱਖੀ ਹੈ, ਉਹ ਕਿਸੇ ਅਦਾਲਤੀ ਫ਼ੈਸਲੇ ਜਾਂ ਸਾਹਮਣੇ ਆਏ ਮਾਮਲੇ ਨਾਲ ਸਬੰਧਤ ਹੈ।
ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਆਪਣੇ ਪੱਖ ਨੂੰ ਸਾਬਤ ਕਰਨ ਲਈ ਸਾਰੇ ਸਬੂਤ ਮੌਜੂਦ ਹਨ। ਦੱਸਣਯੋਗ ਹੈ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ’ਤੇ ਕਥਿਤ ਤੌਰ ’ਤੇ ਰਿਸ਼ਵਤ ਨਾਲ ਸਬੰਧਤ ਦੋਸ਼ ਲਗਾਏ ਗਏ ਸਨ। ਇਹ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਡਾ. ਗੁਰਪ੍ਰੀਤ ਕੌਰ ਨੇ ਸੋਸ਼ਲ ਮੀਡੀਆ ਰਾਹੀਂ ਸਾਬਕਾ ਜਸਟਿਸ ਰਣਜੀਤ ਸਿੰਘ ਨੂੰ ਕਾਨੂੰਨੀ ਨੋਟਿਸ ਭੇਜਣ ਦੀ ਗੱਲ ਕਹੀ ਸੀ। ਹਾ ਲਾਂਕਿ ਸੋਮਵਾਰ ਨੂੰ ਇਸ ਕਥਿਤ ਨੋਟਿਸ ਦੀ ਕਾਪੀ ਵੀ ਮੀਡੀਆ ਵਿੱਚ ਸਾਹਮਣੇ ਆਈ ਹੈ।
ਇਸੇਮਾਮਲੇ ਵਿੱਚ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (NHRC) ਵੱਲੋਂ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਤੋਂ ਮਾਮਲੇ ਦੀ ਜਾਂਚ ਕਰਕੇ Action Taken Report (ATR) ਮੰਗੀ ਗਈ ਹੈ। ਹਾਲਾਂਕਿ, ਕਮਿਸ਼ਨ ਵੱਲੋਂ ਇਨ੍ਹਾਂ ਦੋਸ਼ਾਂ ਨੂੰ ਫਿਲਹਾਲ ਨਾ ਤਾਂ ਸਹੀ ਕਰਾਰ ਦਿੱਤਾ ਗਿਆ ਹੈ ਅਤੇ ਨਾ ਹੀ ਗਲਤ। ਮਾਮਲੇ ਨੂੰ ਲੈ ਕੇ ਪੰਜਾਬ ਦੀ ਸਿਆਸਤ ਵਿੱਚ ਚਰਚਾ ਤੇਜ਼ ਹੋ ਗਈ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।