ਚੰਡੀਗੜ੍ਹ, 25 ਅਗਸਤ, ਬੋਲੇ ਪੰਜਾਬ ਬਿਊਰੋ :
ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ ਜੇਲ੍ਹ ਤੋਂ ਪੈਰੋਲ ਮਿਲ ਗਈ ਹੈ। ਉਨ੍ਹਾਂ ਦੀ 21 ਦਿਨਾਂ ਦੀ ਫਰਲੋ ਮਨਜ਼ੂਰ ਕਰ ਦਿੱਤੀ ਗਈ ਹੈ। ਉਹ ਅੱਜ ਮੰਗਲਵਾਰ ਸਵੇਰੇ 6:05 ਵਜੇ ਦੇ ਕਰੀਬ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਬਾਹਰ ਨਿਕਲੇ। ਉਨ੍ਹਾਂ ਦੇ ਕਾਫਲੇ ਵਿੱਚ ਦੋ ਲੈਂਡ ਕਰੂਜ਼ਰ, ਦੋ ਫਾਰਚੂਨਰ, ਦੋ ਇਨੋਵਾ ਅਤੇ ਦੋ ਪੁਲਿਸ ਐਸਕਾਰਟ ਵਾਹਨ ਸ਼ਾਮਲ ਸਨ। ਉਹ ਸਵੇਰੇ 8 ਵਜੇ ਦੇ ਕਰੀਬ ਸਿਰਸਾ ਸਥਿਤ ਡੇਰੇ ਪਹੁੰਚੇ।
ਰਾਮ ਰਹੀਮ ਨੂੰ ਅਗਸਤ 2017 ਵਿੱਚ ਮਹਿਲਾ ਚੇਲੀਆਂ (ਸਾਧਵੀਆਂ) ਦੇ ਜਿਨਸੀ ਸ਼ੋਸ਼ਣ ਨਾਲ ਸਬੰਧਤ ਇੱਕ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ। ਇਹ ਨੌਂ ਸਾਲਾਂ ਵਿੱਚ 17ਵੀਂ ਵਾਰ ਹੈ ਜਦੋਂ ਉਹ ਪੈਰੋਲ ਜਾਂ ਫਰਲੋ ‘ਤੇ ਜੇਲ੍ਹ ਤੋਂ ਬਾਹਰ ਆਇਆ ਹੈ। ਇਸ ਸਾਲ ਜਨਵਰੀ ਵਿੱਚ ਉਸ ਨੂੰ 40 ਦਿਨਾਂ ਦੀ ਪੈਰੋਲ ਦਿੱਤੀ ਗਈ ਸੀ। ਇਸ ਤੋਂ ਬਾਅਦ, ਉਸ ਨੂੰ 26 ਮਈ ਨੂੰ 30 ਦਿਨਾਂ ਦੀ ਪੈਰੋਲ ਦਿੱਤੀ ਗਈ ਸੀ। ਉਹ 30 ਦਿਨਾਂ ਦੀ ਪੈਰੋਲ ਪੂਰੀ ਕਰਨ ਤੋਂ ਬਾਅਦ 25 ਜੂਨ ਨੂੰ ਸੁਨਾਰੀਆ ਜੇਲ੍ਹ ਵਾਪਸ ਗਿਆ ਸੀ।












