ਕਾਰੋਬਾਰੀ ਦੇ ਘਰ ‘ਤੇ ਪੈਟਰੋਲ ਬੰਬ ਨਾਲ ਹਮਲਾ

ਪੰਜਾਬ

ਥਾਣਾ ਰੰਗੜ ਨੰਗਲ ਅਧੀਨ ਦਹਿਸ਼ਤ ਦਾ ਮਾਹੌਲ: ਵਿਦੇਸ਼ ਗਏ ਆੜ੍ਹਤੀਏ ਦੇ ਘਰ ‘ਤੇ ਅੱਧੀ ਰਾਤ ਨੂੰ ਨਿਸ਼ਾਨਾ: ਮੋਟਰਸਾਈਕਲ ਸਵਾਰਾਂ ਨੇ ਪੈਟਰੋਲ ਬੰਬ ਸੁੱਟ, ਕੀਤੀ ਫਾਇਰਿੰਗ

ਰੰਗੜ ਨੰਗਲ, 25 ਅਗਸਤ ,ਬੋਲੇ ਪੰਜਾਬ ਬਿਊਰੋ;

ਸਰਹੱਦੀ ਇਲਾਕੇ ਵਿੱਚ ਅਪਰਾਧਿਕ ਅਨਸਰਾਂ ਦੇ ਹੌਸਲੇ ਦਿਨ-ਬ-ਦਿਨ ਬੁਲੰਦ ਹੁੰਦੇ ਜਾ ਰਹੇ ਹਨ। ਪੁਲਿਸ ਥਾਣਾ ਰੰਗੜ ਨੰਗਲ ਦੇ ਅਧੀਨ ਆਉਂਦੇ ਅੱਡਾ ਰੰਗੜ ਨੰਗਲ ਵਿਖੇ ਬੀਤੀ ਦੇਰ ਰਾਤ ਇੱਕ ਬਹੁਤ ਹੀ ਖ਼ੌਫ਼ਨਾਕ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਅਣਪਛਾਤੇ ਮੋਟਰਸਾਈਕਲ ਸਵਾਰ ਬਦਮਾਸ਼ਾਂ ਵੱਲੋਂ ਇੱਕ ਨਾਮਵਰ ਆੜ੍ਹਤੀਏ ਦੇ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਪੈਟਰੋਲ ਬੰਬ ਨਾਲ ਹਮਲਾ ਕੀਤਾ ਗਿਆ ਅਤੇ ਨਾਲ ਹੀ ਤਾਬੜਤੋੜ ਗੋਲੀਆਂ ਚਲਾਈਆਂ ਗਈਆਂ। ਅੱਧੀ ਰਾਤ ਨੂੰ ਹੋਈ ਇਸ ਅਚਾਨਕ ਫਾਇਰਿੰਗ ਅਤੇ ਧਮਾਕੇ ਕਾਰਨ ਪੂਰੇ ਇਲਾਕੇ ਵਿੱਚ ਦਹਿਸ਼ਤ ਅਤੇ ਸਹਿਮ ਦਾ ਮਾਹੌਲ ਬਣ ਗਿਆ ਹੈ।ਮੌਕੇ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਇਹ ਘਟਨਾ ਗੁਰਜੀਤ ਸਿੰਘ ਚੀਮਾ ਪੁੱਤਰ ਸ਼ਿੰਗਾਰਾ ਸਿੰਘ ਚੀਮਾ ਵਾਸੀ ਰੰਗੜ ਨੰਗਲ ਦੇ ਘਰ ਵਾਪਰੀ ਹੈ। ਗੁਰਜੀਤ ਸਿੰਘ ਇਲਾਕੇ ਦੇ ਜਾਣੇ-ਪਛਾਣੇ ਆੜ੍ਹਤੀਏ ਹਨ ਅਤੇ ਆੜ੍ਹਤ ਦਾ ਕਾਰੋਬਾਰ ਕਰਦੇ ਹਨ। ਦੱਸਿਆ ਜਾ ਰਿਹਾ ਹੈ ਕਿ ਗੁਰਜੀਤ ਸਿੰਘ ਕੁਝ ਦਿਨ ਪਹਿਲਾਂ ਹੀ ਆਪਣੇ ਬੱਚਿਆਂ ਨੂੰ ਮਿਲਣ ਲਈ ਵਿਦੇਸ਼ ਗਏ ਹੋਏ ਹਨ, ਜਿਸ ਕਾਰਨ ਘਰ ਵਿੱਚ ਮੁੱਖ ਤੌਰ ‘ਤੇ ਦੇਖਭਾਲ ਕਰਨ ਵਾਲਾ ਸਟਾਫ ਅਤੇ ਕੰਮ ਕਰਨ ਵਾਲਾ ਵਿਅਕਤੀ ਹੀ ਮੌਜੂਦ ਸੀ। ਹਮਲੇ ਸਮੇਂ ਪਰਿਵਾਰ ਦੇ ਮੁੱਖ ਮੈਂਬਰ ਘਰ ਵਿੱਚ ਮੌਜੂਦ ਨਹੀਂ ਸਨ।
ਘਰ ਵਿੱਚ ਮੌਜੂਦ ਕੰਮ ਕਰਨ ਵਾਲੇ ਕੇਅਰਟੇਕਰ ਨੇ ਘਟਨਾ ਦੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਤ ਦੇ ਕਰੀਬ 1 ਵਜੇ ਦੇ
ਆਸ-ਪਾਸ ਬਟਾਲਾ-ਜਲੰਧਰ ਮੁੱਖ ਮਾਰਗ ਵਾਲੀ ਸਾਈਡ ਤੋਂ ਅਚਾਨਕ ਇੱਕ ਬਹੁਤ ਹੀ ਧਮਾਕੇਦਾਰ ਆਵਾਜ਼ ਸੁਣਾਈ ਦਿੱਤੀ। ਇਸ ਆਵਾਜ਼ ਤੋਂ
ਤੁਰੰਤ ਬਾਅਦ ਲਗਾਤਾਰ ਗੋਲੀਆਂ ਚੱਲਣ ਦੀਆਂ ਆਵਾਜ਼ਾਂ ਆਉਣ ਲੱਗੀਆਂ। ਧਮਾਕੇ ਅਤੇ ਗੋਲੀਆਂ ਦੀ ਆਵਾਜ਼ ਸੁਣ ਕੇ ਘਰ ਦੇ ਅੰਦਰ
ਮੌਜੂਦ ਵਿਅਕਤੀ ਬਹਤ ਹੀ ਡਰ ਗਏ ਅਤੇ ਉਨ੍ਹਾਂ ਨੇ ਤੁਰੰਤ ਆਪਣਾ ਬਚਾਅ ਕਰਦੇ ਹੋਏ ਸੁਰੱਖਿਅਤ ਥਾਂ ‘ਤੇ ਸ਼ਰਨ ਲਈ।
ਘਟਨਾ ਦੀ ਸੂਚਨਾ ਤੁਰੰਤ ਸਥਾਨਕ ਥਾਣਾ ਰੰਗੜ ਨੰਗਲ ਦੀ ਪੁਲਿਸ ਨੂੰ ਦਿੱਤੀ ਗਈ। ਸੂਚਨਾ ਮਿਲਦੇ ਹੀ ਪੁਲਿਸ ਦੀ ਟੀਮ ਮੌਕੇ‘ਤੇ ਪਹੁੰਚੀ ਅਤੇ
ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਵੱਲੋਂ ਕੀਤੀ ਗਈ ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮਹਿਤਾ ਵਾਲੀ ਸਾਈਡ ਤੋਂ ਇੱਕ
ਮੋਟਰਸਾਈਕਲ ‘ਤੇ ਦੋ ਅਣਪਛਾਤੇ ਨੌਜਵਾਨ ਆਏ ਸਨ। ਉਨ੍ਹਾਂ ਨੇ ਆਉਂਦਿਆਂ ਹੀ ਕੋਠੀ ਦੇ ਉੱਪਰ ਪੈਟਰੋਲ ਬੰਬ ਸੁੱਟਿਆ, ਜਿਸ ਨਾਲ ਘਰ ਦੇ
ਇੱਕ ਹਿੱਸੇ ਵਿੱਚ ਅੱਗ ਦੀਆਂ ਲਪਟਾਂ ਅਤੇ ਧੂੰਆਂ ਉੱਠਣ ਲੱਗਾ। ਇਸ ਤੋਂ ਤੁਰੰਤ ਬਾਅਦ ਬਦਮਾਸ਼ਾਂ ਨੇ ਕੋਠੀ ਵੱਲ ਦੋ ਫਾਇਰ ਕੀਤੇ ਅਤੇ ਵਾਰਦਾਤ
ਨੂੰ ਅੰਜਾਮ ਦੇਣ ਤੋਂ ਬਾਅਦ ਵਾਪਸ ਮਹਿਤਾ ਵਾਲੀ ਸਾਈਡ ਵੱਲ ਹੀ ਮੋਟਰਸਾਈਕਲ ‘ਤੇ ਫਰਾਰ ਹੋ ਗਏ।
ਇਸ ਘਟਨਾ ਤੋਂ ਬਾਅਦ ਰੰਗੜ ਨੰਗਲ ਅਤੇ ਆਸ-ਪਾਸ ਦੇ ਇਲਾਕੇ ਦੇ ਲੋਕਾਂ ਵਿੱਚ ਭਾਰੀ ਦਹਿਸ਼ਤ ਅਤੇ ਚਿੰਤਾ ਪਾਈ ਜਾ ਰਹੀ ਹੈ। ਪੁਲਿਸ ਵੱਲੋਂ
ਮੌਕੇ ਤੋਂ ਗੋਲੀਆਂ ਦੇ ਖੋਲ ਅਤੇ ਪੈਟਰੋਲ ਬੰਬ ਦੇ ਸਬੂਤ ਇਕੱਠੇ ਕੀਤੇ ਜਾ ਰਹੇਹਨ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ
ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਆਸ-ਪਾਸ ਦੀਆਂ ਸੜਕਾਂ ਅਤੇ ਦੁਕਾਨਾਂ ‘ਤੇ ਲੱਗੇਸੀਸੀਟੀਵੀ (CCTV) ਕੈਮਰਿਆਂ ਦੀ ਫੁੱਟੇ ਜ ਦੀ ਜਾਂਚ
ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਦਾਅਵਾ ਕੀਤਾ ਗਿਆ ਹੈਕਿ ਦੋਸ਼ੀਆਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।