ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪੂਰਨਤਾਈ ਦਿਵਸ 30 ਅਗਸਤ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ

ਪੰਜਾਬ


ਐੱਸ ਏ ਐੱਸ ਨਗਰ 26 ਅਗਸਤ ,ਬੋਲੇ ਪੰਜਾਬ ਬਿਊਰੋ;

ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਜੁਗੋ ਜੁਗ ਅਟਲ, ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪੂਰਨਤਾਈ ਦਿਵਸ 30  ਅਗਸਤ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਦਸਿਆ ਕਿ ਇਸ ਦਿਨ ਸਵੇਰੇ 9:00 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ। ਇਸ ਧਾਰਮਿਕ ਸਮਾਗਮ ਵਿੱਚ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਜੱਥੇ, ਤਖਤ ਸ੍ਰੀ ਕੇਸਗੜ੍ਹ ਸਾਹਿਬ ਜੀ ਦੇ ਹਜ਼ੂਰੀ ਰਾਗੀ ਜੱਥੇ, ਇੰਟਰਨੈਸ਼ਨਨ ਢਾਡੀ ਜੱਥੇ ਅਤੇ ਉਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਣਗੇ। ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ । 

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।