: ਪੀਆਰਟੀਸੀ ਕਰਮਚਾਰੀਆਂ ਦੀ ਸਰਕਾਰ ਨਾਲ ਮੀਟਿੰਗ ਸਫਲ ਰਹੀ
ਭਲਕੇ 27 ਅਗਸਤ ਨੂੰ ਪੰਜਾਬ ਵਿੱਚ ਕੋਈ ਬੱਸ ਹੜਤਾਲ ਨਹੀਂ ਹੋਵੇਗੀ। ਇਹ ਫੈਸਲਾ ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਈ ਮੀਟਿੰਗ ਤੋਂ ਬਾਅਦ ਲਿਆ ਗਿਆ ਹੈ।
ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਨੇ ਕਿਹਾ ਕਿ ਮੀਟਿੰਗ ਬਹੁਤ ਵਧੀਆ ਰਹੀ। ਕਈ ਮੁੱਦਿਆਂ ‘ਤੇ ਸਹਿਮਤੀ ਬਣ ਗਈ ਹੈ। ਹੁਣ 6 ਸਤੰਬਰ ਨੂੰ ਇੱਕ ਹੋਰ ਮੀਟਿੰਗ ਹੋਵੇਗੀ। ਅਜਿਹੀ ਸਥਿਤੀ ਵਿੱਚ ਰੱਖੜੀ ਦੇ ਤਿਉਹਾਰ ਨੂੰ ਧਿਆਨ ਵਿੱਚ ਰੱਖਦੇ ਹੋਏ, ਯੂਨੀਅਨ ਨੇ 27 ਅਗਸਤ ਨੂੰ ਹੜਤਾਲ ਨਾ ਕਰਨ ਦਾ ਫੈਸਲਾ ਕੀਤਾ ਹੈ।












