ਚੰਡੀਗੜ੍ਹ, 28 ਅਗਸਤ, ਬੋਲੇ ਪੰਜਾਬ ਬਿਊਰੋ :
ਪੰਜਾਬ ਦੇ ਨਾਲ ਨਾਲ ਅੱਜ ਦੇਸ਼ ਭਰ ਵਿੱਚ ਰੱਖੜੀ ਦਾ ਤਿਉਹਾਰ ਬਹੁਤ ਹੀ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਜਾ ਰਿਹਾ ਹੈ। ਇਸ ਦਿਨ, ਭੈਣਾਂ ਆਪਣੇ ਭਰਾਵਾਂ ਦੇ ਗੁੱਟਾਂ ‘ਤੇ ਰੱਖੜੀਆਂ ਬੰਨ੍ਹਦੀਆਂ ਹਨ ਅਤੇ ਉਨ੍ਹਾਂ ਦੀ ਤੰਦਰੁਸਤੀ ਲਈ ਪ੍ਰਾਰਥਨਾ ਕਰਦੀਆਂ ਹਨ।
ਹਰ ਸਾਲ, ਭੈਣਾਂ ਆਪਣੇ ਭਰਾਵਾਂ ਨੂੰ *ਰੱਖੜੀਆਂ* ਬੰਨ੍ਹਦੀਆਂ ਹਨ। ਜੇਕਰ ਕਿਸੇ ਭੈਣ ਦਾ ਭਰਾ ਜੇਲ੍ਹ ‘ਚ ਬੰਦ ਹੋਵੇ ਤਾਂ ਉੱਥੇ ਜਾ ਕੇ ਵੀ ਰੱਖੜੀ ਬੰਨ੍ਹੀ ਜਾਂਦੀ ਹੈ। ਪੰਜਾਬ ਦੀਆਂ ਜੇਲ੍ਹਾਂ ਵਿੱਚ ਕੈਦੀਆਂ ਤੇ ਹਵਾਲਾਤੀਆਂ ਦੇ ਹਰ ਸਾਲ ਭੈਣਾਂ ਰੱਖੜੀ ਬੰਨ੍ਹਣ ਪਹੁੰਚਦੀਆਂ ਹਨ। ਇਸੇ ਤਰ੍ਹਾਂ ਭਰਾ ਵੀ ਕਿਸੇ ਕਾਰਨ ਜੇਲ੍ਹ ਵਿੱਚ ਬੰਦ ਆਪਣੀਆਂ ਭੈਣਾਂ ਤੋਂ ਰੱਖੜੀਆਂ ਬਨ੍ਹਵਾਉਣ ਲਈ ਜਾਂਦੇ ਹਨ। ਜੇਲ੍ਹ ਪ੍ਰਸ਼ਾਸਨ ਇਸ ਮੌਕੇ ਲਈ ਵਿਸ਼ੇਸ਼ ਪ੍ਰਬੰਧ ਕਰਦਾ ਹੈ।












