ਪਾਕਿਸਤਾਨ ‘ਚ ਮਾਲ ਬਣਾਉਣ ਲਈ ਗੁਰਦੁਆਰਾ ਸਾਹਿਬ ਨੂੰ ਢਾਹਿਆ 

ਸੰਸਾਰ ਚੰਡੀਗੜ੍ਹ ਨੈਸ਼ਨਲ ਪੰਜਾਬ

ਬਲ਼ੋਚਸਤਾਨ, 28 ਅਗਸਤ, ਬੋਲੇ ਪੰਜਾਬ ਬਿਊਰੋ :

ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੀ ਰਾਜਧਾਨੀ ਕਵੇਟਾ ਵਿੱਚ ਲਗਭਗ 200 ਸਾਲ ਪੁਰਾਣਾ ਇੱਕ ਇਤਿਹਾਸਕ ਗੁਰਦੁਆਰਾ ਸਾਹਿਬ ਢਾਹ ਦਿੱਤਾ ਗਿਆ ਹੈ। ਹੁਣ ਇਸ ਥਾਂ ‘ਤੇ ਇੱਕ ਸ਼ਾਪਿੰਗ ਮਾਲ ਬਣਾਇਆ ਜਾ ਰਿਹਾ ਹੈ।

ਬਲੋਚਿਸਤਾਨ ਗੁਰਦੁਆਰਾ ਸਿੰਘ ਸਭਾ ਦੇ ਮੈਂਬਰ ਸਰਦਾਰ ਜਸਬੀਰ ਸਿੰਘ ਦੇ ਅਨੁਸਾਰ, ਬਲੋਚਿਸਤਾਨ ਵਿੱਚ ਕਦੇ 12 ਗੁਰਦੁਆਰੇ ਸਨ, ਜਿਨ੍ਹਾਂ ਵਿੱਚੋਂ ਅੱਜ ਸਿਰਫ਼ ਦੋ ਹੀ ਬਚੇ ਹਨ।

ਗੁਰਦੁਆਰਾ ਸਾਹਿਬ ਨੂੰ ਢਾਹ ਦਿੱਤੇ ਜਾਣ ਦਾ ਭਾਰਤ ਵਿੱਚ ਵੀ ਜ਼ੋਰਦਾਰ ਵਿਰੋਧ ਹੋਇਆ ਹੈ। ਭਾਜਪਾ ਦੇ ਰਾਸ਼ਟਰੀ ਬੁਲਾਰੇ ਆਰਪੀ ਸਿੰਘ ਨੇ ਅਕਾਲ ਤਖ਼ਤ ਸਾਹਿਬ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮਾਮਲੇ ਨੂੰ ਪਾਕਿਸਤਾਨ ਸਰਕਾਰ ਕੋਲ ਉਠਾਉਣ ਅਤੇ ਸੁਤੰਤਰ ਜਾਂਚ ਦੀ ਮੰਗ ਕਰਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।