“AAP” ਪਾਰਟੀ ਅੰਦਰ ਬਗ਼ਾਵਤ ਦੇ ਸੁਰ ਤੇਜ਼,11 ਸੀਨੀਅਰ ਆਗੂਆਂ ਨੇ ਦਿੱਤਾ ਸਮੂਹਿਕ ਅਸਤੀਫ਼ਾ

ਪੰਜਾਬ

ਫਾਜ਼ਿਲਕਾ, 28 ਅਗਸਤ ,ਬੋਲੇ ਪੰਜਾਬ ਬਿਊਰੋ;

 ਪੰਜਾਬ ਵਿਧਾਨ ਸਭਾ ਚੋਣਾਂ 2026 ਨੂੰ ਲੈ ਕੇ ਜਿੱਥੇ ਸਾਰੀਆਂ ਸਿਆਸੀ ਪਾਰਟੀਆਂ ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ ਅਤੇ ਜ਼ਮੀਨੀ ਪੱਧਰ ‘ਤੇ ਆਪਣੀ ਪਕੜ ਮਜ਼ਬੂਤ ਕਰਨ ‘ਚ ਜੁਟੀਆਂ ਹੋਈਆਂ ਹਨ, ਉੱਥੇ ਹੀ ਸੂਬੇ ਦੀ ਰਾਜਧਾਨੀ ਅਤੇ ਹੋਰ ਜ਼ਿਲ੍ਹਿਆਂ ਤੋਂ ਪਾਰਟੀ ਦੇ ਅੰਦਰੂਨੀ ਕਲੇਸ਼ ਦੀਆਂ ਖ਼ਬਰਾਂ ਵੀ ਸਾਹਮਣੇ ਆਉਣ ਲੱਗੀਆਂ ਹਨ। ਇਸੇ ਲੜੀ ਤਹਿਤ ਸਰਹੱਦੀ ਜ਼ਿਲ੍ਹੇ ਫਾਜ਼ਿਲਕਾ ਤੋਂ ਸਰਤਾਜ ਆਮ ਆਦਮੀ ਪਾਰਟੀ (AAP) ਲਈ ਇਕ ਬਹੁਤ ਹੀ ਚਿੰਤਾਜਨਕ ਅਤੇ ਵੱਡਾ ਝਟਕਾ ਦੇਣ ਵਾਲੀ ਖ਼ਬਰ ਆਈ ਹੈ।ਫਾਜ਼ਿਲਕਾ ਜ਼ਿਲ੍ਹੇ ਵਿੱਚ ਆਮ ਆਦਮੀ ਪਾਰਟੀ ਦੇ11 ਵੱਡੇ ਅਤੇ ਸੀਨੀਅਰ ਜ਼ਿਲ੍ਹਾ ਪੱਧਰੀ ਆਗੂਆਂ ਨੇ ਇੱਕ ਜੁੱਟ ਹੁੰਦਿਆਂ ਆਪਣੇ ਅਹੁਦਿਆਂ ਤੋਂ ਸਮੂਹਿਕ ਅਸਤੀਫ਼ਾ ਦੇ ਦਿੱਤਾ ਹੈ। ਇਸ ਘਟਨਾਕ੍ਰਮ ਤੋਂ ਬਾਅਦ ਜ਼ਿਲ੍ਹੇ ਦੀ ਰਾਜਨੀਤੀ ਵਿੱਚ ਹਲਚਲ ਮਚ ਗਈ ਹੈਅਤੇ ਪਾਰਟੀ ਅੰਦਰ ਵੱਡੇ ਪੱਧਰ ‘ਤੇ ਬਗ਼ਾਵਤ ਦੇ ਸੁਰ ਮੁੱਖ ਤੌਰ ‘ਤੇ ਉੱਭਰ ਕੇ ਸਾਹਮਣੇ ਆ ਰਹੇ ਹਨ।

ਮਿਲੀ ਜਾਣਕਾਰੀ ਮੁਤਾਬਿਕ, ਅਸਤੀਫ਼ਾ ਦੇਣ ਵਾ ਲੇ ਆਗੂਆਂ ਨੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਪਲਾਨਿੰਗ ਬੋਰਡ ਦੇ ਚੇਅਰਮੈਨ ਉਪਕਾਰ ਸਿੰਘ ਜਾਖੜ ਵਿਰੁੱਧ ਗੰਭੀਰ ਦੋਸ਼ ਲਗਾਏ ਹਨ। ਪਾਰਟੀ ਆਗੂਆਂ ਦਾ ਇਲਜ਼ਾਮ ਹੈ ਕਿ ਜ਼ਿਲ੍ਹਾ ਪ੍ਰਧਾਨ ਵੱਲੋਂ ਲਗਾਤਾਰ ਪਾਰਟੀ ਲਈ ਦਿਨ-ਰਾਤ ਮਿਹਨਤ ਕਰਨ ਵਾਲੇ ਟਕਸਾਲੀ ਵਰਕਰਾਂ ਅਤੇ ਅਹੁਦੇਦਾਰਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਪੱਧਰ ‘ਤੇ ਫ਼ੈਸਲੇ ਲੈਂਦੇ ਸਮੇਂ ਪੁਰਾਣੇ ਆਗੂਆਂ ਦੀ ਰਾਇ ਨਹੀਂ ਲਈ ਜਾਂਦੀ ਅਤੇ ਉਨ੍ਹਾਂ ਦੀਆਂ ਭਾਵਨਾਵਾਂ ਤੇ ਮਿਹਨਤ ਨੂੰ ਅੱਖੋਂ-ਪਰੋਖੇ ਕੀਤਾ ਜਾ ਰਿਹਾ ਹੈ, ਜਿਸ ਕਾਰਨ ਵਰਕਰਾਂ ਵਿੱਚ ਭਾਰੀ ਨਿਰਾਸ਼ਾ ਅਤੇ ਰੋਸ ਪਾਇਆ ਜਾ ਰਿਹਾ ਸੀ।


ਆਗੂਆਂ ਦਾ ਇਲਜ਼ਾਮ ਹੈਕਿ ਜ਼ਿਲ੍ਹਾ ਪ੍ਰਧਾਨ ਵੱਲੋਂ ਲਗਾਤਾਰ ਪਾਰਟੀ ਲਈ ਦਿਨ-ਰਾਤ ਮਿਹਨਤ ਕਰਨ ਵਾਲੇ ਟਕਸਾਲੀ ਵਰਕਰਾਂ ਅਤੇ ਅਹੁਦੇਦਾਰਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ।ਕਿਸਾਨ ਵਿੰਗ ਦੇ ਜ਼ਿਲ੍ਹਾ ਇੰਚਾਰਜ ਨਰਿਪਜਿਤ ਸਿੰਘ ਚਹਿਲ ਨੇ ਅਸਤੀਫ਼ੇ ਦੀ ਪੁਸ਼ਟੀ ਕੀਤੀ ਹੈ। ਨਰਿਪਜਿਤ ਸਿੰਘ ਚਹਿਲ ਨੇ ਦੱਸਿਆ ਕਿ ਇਹ ਪੱਤਰ ਕਿਸੇ ਸੋਸ਼ਲ ਮੀਡੀਆ ਸਟੰਟ ਲਈ ਨਹੀਂ,ਹੀਂ ਬਲਕਿ ਪਾਰਟੀ ਦੇ ਉੱਚ ਆਗੂਆਂ ਅਤੇ ਹਾਈਕਮਾਂਡ ਤੱਕ ਆਪਣੀ ਆਵਾਜ਼ ਪਹੁੰਚਾਉਣ ਲਈ ਭੇਜਿਆ ਗਿਆ ਸੀ। ਆਪਣੇ ਰੋਸ ਦਾ ਪ੍ਰਗਟਾਵਾ ਕਰਦਿਆਂ ਨਰਿਪਜਿਤ ਸਿੰਘ ਚਹਿਲ ਅਤੇ ਹੋਰ ਆਗੂਆਂ ਨੇ ਸਪੱਸ਼ਟ ਕੀਤਾ ਕਿ ਇੱਕ ਚੇਅਰਮੈਨ ਦੇ ਰਵੱਈਏ ਤੋਂ ਤੰਗ ਆ ਕੇਹੀ ਉਨ੍ਹਾਂ ਨੂੰ ਇਹ ਸਖ਼ਤ ਕਦਮ ਚੁੱਕਣਾ ਪਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਧਾਨ ਵੱਲੋਂ ਬਿਨਾਂ ਕਿਸੇਵਜ੍ਹਾ
ਦੇ ਸਾਰੇ ਜ਼ਿਲ੍ਹਾ ਪੱਧਰੀ ਅਹੁਦੇ ਹੁ ਦਾਰਾਂ ਨੂੰ ਖੁੱਡੇ-ਲਾਈਨ ਲਗਾਇਆ ਜਾ ਰਿਹਾ ਸੀ।
ਇਸ ਦੇ ਨਾਲ ਹੀ ਆਗੂਆਂ ਨੇ ਇਹ ਵੀ ਦਾਅਵਾ ਕੀਤਾ ਕਿ ਸਿਰਫ਼ ਉਹ 11 ਆਗੂ ਹੀ ਨਹੀਂ,ਹੀਂ ਬਲਕਿ ਉਨ੍ਹਾਂ ਦੇ ਸੰਪਰਕ ਵਿੱਚ ਜ਼ਿਲ੍ਹੇ ਦੇਵੱਡੀ ਗਿਣਤੀ ਵਿੱਚ ਆਮ ਵਰਕਰ, ਬਲਾਕ ਪੱਧਰ ਦੇ ਪ੍ਰਧਾਨ ਅਤੇ ਹੋਰ ਸਥਾਨਕ ਅਹੁਦੇਦਾਰ ਵੀ ਹਨ ਜੋ ਇਸ ਵਰਤਾਰੇ ਤੋਂ ਦੁਖੀ ਹਨ। ਉਨ੍ਹਾਂ ਸਾਫ਼ ਕੀਤਾ ਕਿ ਉਨ੍ਹਾਂ ਨੇ ਸਿਰਫ਼ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦਿੱਤਾ ਹੈ ਤਾਂ ਜੋ ਪਾਰਟੀ ਹਾਈਕਮਾਂਡ ਤੱਕ ਆਪਣਾ ਰੋਸ ਪਹੁੰਚਾ ਸਕਣ। ਉਹ ਆਮ ਆਦਮੀ ਪਾਰਟੀ ਦੇ ਸੱਚੇ ਸਿਪਾਹੀ ਹਨ ਅਤੇ ਅੱਗੇ ਵੀ ਪਾਰਟੀ ਦੀ ਚੜ੍ਹਦੀ ਕਲਾ ਲਈ ਇੱਕ ਆਮ ਵਰਕਰ ਵਜੋਂ ਕੰਮ ਕਰਦੇ ਰਹਿਣਗੇ।
ਵਿਧਾਨ ਸਭਾ ਚੋਣਾਂ 2026 ਤੋਂ ਠੀਕ ਪਹਿਲਾਂ ਫਾਜ਼ਿਲਕਾ ‘ਚ ਵਾਪਰੀ ਇਸ ਘਟਨਾ ਨੇ ਆਮ ਆਦਮੀ ਪਾਰਟੀ ਦੇ ਅੰਦਰੂਨੀ ਢਾਂਚੇ‘ਤੇ ਕਈ ਵੱਡੇ ਪ੍ਰਸ਼ਨ ਚਿੰਨ੍ਹ ਲਗਾ ਦਿੱਤੇ ਹਨ। ਵਿਰੋਧੀ ਧਿਰਾਂ ਅਤੇ ਸਿਆਸੀ ਮਾਹਰਾਂ ਦਾ ਮੰਨਣਾ ਹੈ ਕਿ ਜਿਸ ਪਾਰਟੀ ਦੇਆਪਣੇ ਜ਼ਿਲ੍ਹਾ ਪੱਧਰੀ ਆਗੂਆਂ ਅਤੇ ਵਰਕਰਾਂ ਦੀ ਕਦਰ ਨਹੀਂ ਹੋ ਰਹੀ, ਜਿੱਥੇ ਪੁਰਾਣੇ ਸਾਥੀਆਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ, ਉਹ ਪਾਰਟੀ ਆਮ ਜਨਤਾ ਦੇ ਹਿੱਤਾਂ ਦੀ ਰਾਖੀ ਕਿਵੇਂਕਰੇਗੀ?
ਚੋਣਾਂ ਦੇ ਮੁਹਾਨੇ ‘ਤੇ ਖੜ੍ਹੇ ਪੰਜਾਬ ਵਿੱਚ ਜ਼ਿਲ੍ਹਾ ਪੱਧਰ ‘ਤੇ ਅਜਿਹੀ ਬਗ਼ਾਵਤ ਪਾਰਟੀ ਲਈ ਵੱਡੀ ਚੁਣੌਤੀ ਬਣ ਸਕਦੀ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਆਮ ਆਦਮੀ ਪਾਰਟੀ ਦੀ ਹਾਈਕਮਾਂਡ ਇਸ ਮਾਮਲੇ ‘ਚ ਦਖ਼ਲ ਦੇ ਕੇ ਫਾਜ਼ਿਲਕਾ ਦੇ ਨਾ ਰਾਜ਼ ਆਗੂਆਂ ਨੂੰ ਮਨਾਉਣ ‘ਚ ਸਫ਼ਲ ਹੁੰਦੀ ਹੈ ਜਾਂ ਇਹ ਬਗ਼ਾਵਤ ਆਉਣ ਵਾਲੀਆਂ ਚੋਣਾਂ ‘ਚ ਪਾਰਟੀ ਲਈ ਨੁਕਸਾਨ ਦੇਹ ਸਾਬਿਤ ਹੋਵੇਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।