SAD- BJP ਸਿਆਸੀ ਗਠਜੋੜ; ਕੀ ਮੁੜ ਜੁੜੇਗਾ ਨਹੁੰ ਮਾਸ ਦਾ ਰਿਸ਼ਤਾ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ 28 ਅਗਸਤ ,ਬੋਲੇ ਪੰਜਾਬ ਬਿਊਰੋ;

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਗਠਜੋੜ ਬਾਰੇ ਫ਼ੈਸਲੇ ਦੀ ਕਮਾਨ ਆਪਣੇ ਹੱਥ ਲੈ ਲਈ ਹੈ। ਭਾਜਪਾ ਦੇ ਸੰਗਠਨ ਆਗੂਆਂ ਵੱਲੋਂ ਪੰਜਾਬ ਵਿੱਚ 117 ਸੀਟਾਂ ਲਈ ਤਿਆਰੀ ਕੀਤੀ ਜਾ ਰਹੀ ਹੈ, ਜਦੋਂ ਕਿ ਪ੍ਰਧਾਨ ਮੰਤਰੀ ਖ਼ੁਦ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਬਾਰੇ ਫ਼ੈਸਲੇ ਕਰਨ ਦੀ ਅਗਵਾਈ ਕਰ ਰਹੇ ਹਨ। ਭਾਜਪਾ ਦੇ ਕੌਮੀ ਜਨਰਲ ਸਕੱਤਰ ਬੀ. ਐੱਲ. ਸੰਤੋਸ਼ ਨੇ ਪੰਜਾਬ ਦੌਰੇ ਦੌਰਾਨ 117 ਸੀਟਾਂ ’ਤੇ ਚੋਣ ਲੜਨ ਦੀ ਗੱਲ ਕਹੀ ਹੈ ਪਰ ਅੰਦਰੋ-ਅੰਦਰੀ ਗਠਜੋੜ ਬਾਰੇ ਗੱਲ ਅੱਗੇ ਵਧ ਰਹੀ ਹੈ। ਸਿਰਫ਼ ਸੀਟਾਂ ਦੀ ਵੰਡ ਨੂੰ ਲੈ ਕੇ ਪੇਚ ਫਸਿਆ ਹੋਇਆ ਹੈ। ਪਾਰਟੀ ਦੇ ਸੰਸਦ ਮੈਂਬਰ ਤਰੁਣ ਚੁੱਘ ਵੀ ਇਸ ਸਿਆਸੀ ਮਾਮਲੇ ਨਾਲ ਨੇੜਿਓਂ ਜੁੜੇ ਹੋਏ ਹਨ।

ਅਹਿਮ ਸੂਤਰਾਂ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗਠਜੋੜ ਬਾਰੇ ਹਰ ਹਦਾਇਤ ਸਿੱਧੀ ਕਰ ਰਹੇ ਹਨ, ਜਿਸ ਤੋਂ ਸਿਰਫ਼ ਪਾਰਟੀ ਦੇ ਕੁੱਝ ਅਹਿਮ ਆਗੂ ਹੀ ਜਾਣੂ ਹਨ। ਭਾਜਪਾ ਤਰਫ਼ੋਂ ਪਾਰਟੀ ਦੀ ਪੰਜਾਬ ਲੀਡਰਸ਼ਿਪ ਨੂੰ ਫ਼ਿਲਹਾਲ ਖੁੱਲ੍ਹ ਕੇ ਕੁੱਝ ਵੀ ਨਹੀਂ ਦੱਸਿਆ ਜਾ ਰਿਹਾ।ਚੇਤੇ ਰਹੇ ਕਿ ਪ੍ਰਧਾਨ ਮੰਤਰੀ ਮੋਦੀ ਦੇ ਬਾਦਲ ਪਰਿਵਾਰ ਨਾਲ ਚੰਗੇ ਸਬੰਧ ਰਹੇ ਹਨ ਅਤੇ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਪ੍ਰਧਾਨ ਮੰਤਰੀ ਜਨਤਕ ਤੌਰ ’ਤੇ ਪੈਰੀਂ ਹੱਥ ਵੀ ਲਾਉਂਦੇ ਰਹੇ ਹਨ, ਜਦੋਂ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਬਾਦਲ ਪਰਿਵਾਰ ਨਾਲ ਬਹੁਤੀ ਸੁਰ ਨਹੀਂ ਮਿਲਦੀ।ਭਾਵੇਂ ਇਸ ਸਿਆਸੀ ਪਹਿਲਕਦਮੀ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ ਪਰ ਏਨਾ ਜ਼ਰੂਰ ਪਤਾ ਲੱਗਿਆ ਹੈ ਕਿ ਪੰਜਾਬ ਵਿੱਚ ਸਿਆਸੀ ਗਠਜੋੜ ਬਾਰੇ ਫ਼ੈਸਲਾ ਪ੍ਰਧਾਨ ਮੰਤਰੀ ਦੇ ਹੱਥ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਲੰਬੇ ਅਰਸੇ ਬਾਅਦ ਪਹਿਲੀ ਮੁਲਾਕਾਤ ਵੀ ਪਿਛਲੇ ਦਿਨੀਂ ਪ੍ਰਧਾਨ ਮੰਤਰੀ ਨਾਲ ਹੀ ਹੋਈ ਸੀ। ਉਸ ਮਗਰੋਂ ਹੀ ਅਕਾਲੀ ਦਲ ਤੇ ਭਾਜਪਾ ਦੇ ਗਠਜੋੜ ਨੂੰ ਲੈ ਕੇ ਚਰਚਾ ਛਿੜੀ ਸੀ।

ਪਤਾ ਲੱਗਿਆ ਹੈ ਕਿ ਸਤੰਬਰ ਮਹੀਨੇ ਵਿੱਚ ਗਠਜੋੜ ਨੂੰ ਲੈ ਕੇ ਕੋਈ ਐਲਾਨ ਹੋਣ ਦੀ ਸੰਭਾਵਨਾ ਹੈ। ਪਿਛਲੇ ਦਿਨਾਂ ਵਿੱਚ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਅਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੀ ਭਾਜਪਾ ਨਾਲ ਗਠਜੋੜ ਹੋਣ ਦਾ ਇਸ਼ਾਰਾ ਕਰ ਚੁੱਕੇ ਹਨ

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।