ਐਸ.ਏ.ਐਸ ਨਗਰ, 29 ਅਗਸਤ,ਬੋਲੇ ਪੰਜਾਬ ਬਿਊਰੋ:
ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਸਮਾਜ ਸੇਵੀ ਸੁਖਵਿੰਦਰ ਸਿੰਘ ਗਿੱਲ ਵੱਲੋਂ ਪੰਜਾਬ ਮੰਡੀ ਬੋਰਡ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਸੁਰਿੰਦਰ ਸਿੰਘ ਦੀ ਅਗਵਾਈ ਹੇਠ ਦਫ਼ਤਰ ਵਿਖੇ ਭੈਣਾਂ ਤੋਂ ਰੱਖੜੀ ਬਣਵਾ ਕੇ ਉਨ੍ਹਾਂ ਨੂੰ ਸ਼ਗਨ ਦਿੱਤਾ ਗਿਆ।
ਇਸ ਮੌਕੇ ਸੁਖਵਿੰਦਰ ਸਿੰਘ ਗਿੱਲ ਨੇ ਕਿਹਾ ਕਿ ਰੱਖੜੀ ਦਾ ਤਿਉਹਾਰ ਭੈਣ-ਭਰਾ ਦੇ ਪਵਿੱਤਰ ਰਿਸ਼ਤੇ, ਮਾਣ-ਸਤਿਕਾਰ ਅਤੇ ਆਪਸੀ ਸਾਂਝ ਦਾ ਪ੍ਰਤੀਕ ਹੈ। ਦਫ਼ਤਰ ਵਿੱਚ ਕੰਮ ਕਰਦੀਆਂ ਔਰਤਾਂ ਦਾ ਸਤਿਕਾਰ ਕਰਨਾ ਸਾਡਾ ਸਾਰਿਆਂ ਦਾ ਫ਼ਰਜ਼ ਹੈ। ਯੂਨੀਅਨ ਦੇ ਪ੍ਰਧਾਨ ਸੁਰਿੰਦਰ ਸਿੰਘ ਨੇ ਸੁਖਵਿੰਦਰ ਸਿੰਘ ਗਿੱਲ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।












