ਪੰਜਾਬ ‘ਚ ਸਾਬਕਾ ਫੌਜੀ ਦੀ ਪਤਨੀ ਦਾ ਬੇਰਹਿਮੀ ਨਾਲ ਕਤਲ, 70 ਹਜ਼ਾਰ ਨਕਦ ਅਤੇ ਸੋਨੇ ਦੇ ਗਹਿਣੇ ਲੁੱਟੇ

ਪੰਜਾਬ

ਤਰਨਤਾਰਨ, 29 ਅਗਸਤ,ਬੋਲੇ ਪੰਜਾਬ ਬਿਉਰੋ;

ਤਰਨਤਾਰਨ ਸ਼ਹਿਰ ਤੋਂ ਕਰੀਬ ਪੰਜ ਕਿਲੋਮੀਟਰ ਦੂਰ ਪਿੰਡ ਮਲੀਆ ਵਿੱਚ ਵੀਰਵਾਰ ਨੂੰ ਦੋ ਨਕਾਬਪੋਸ਼ ਲੁਟੇਰਿਆਂ ਨੇ ਘਰ ਵਿੱਚ ਦਾਖਲ ਹੋਕੇ ਸਾਬਕਾ
ਫੌਜੀ ਦੀ ਪਤਨੀ ਦਾ ਕਥਿਤ ਤੌਰ ’ਤੇ ਕਤਲ ਕਰ ਦਿੱਤਾ ਅਤੇ ਘਰ ਵਿੱਚੋਂ 70 ਹਜ਼ਾਰ ਰੁਪਏ ਨਕਦ ਤੇ ਕਰੀਬ ਢਾਈ ਤੋਲੇ ਸੋਨੇ ਦੇ ਗਹਿਣੇ ਲੁੱਟ ਕੇ ਫਰਾਰ ਹੋ ਗਏ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰਦਿਆਂ ਘਰ ਅਤੇ ਗਲੀ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੇ ਆਧਾਰ ’ਤੇ ਮੁਲਜ਼ਮਾਂ ਦੀ ਪਛਾਣ ਕਰਨ ਦੇ ਯਤਨ ਤੇਜ਼ ਕਰ ਦਿੱਤੇ ਹਨ। ਸਾਬਕਾ ਫੌਜੀ ਲਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਜੰਡਿਆਲਾ ਗੁਰੂ ਸਥਿਤ ਐਫਸੀਆਈ ਗੋਦਾਮ ਵਿੱਚ ਸੁਰੱਖਿਆ ਗਾਰਡ ਵਜੋਂ ਡਿਊਟੀ ਕਰਦਾ ਹੈ। ਵੀਰਵਾਰ ਸਵੇਰੇ ਕਰੀਬ 9 ਵਜੇ ਉਹ ਡਿਊਟੀ ਲਈ ਘਰੋਂ ਚਲਾ ਗਿਆ ਸੀ, ਜਦਕਿ ਉਸ ਦਾ ਪੁੱਤਰ ਰਿੱਕੀ ਵੀ ਸਕੂਲ ਗਿਆ ਹੋਇਆ ਸੀ। ਘਰ ਵਿੱਚ ਉਸ ਦੀ ਪਤਨੀ ਕੁਲਦੀਪ ਕੌਰ (39) ਇਕੱਲੀ ਸੀ। ਪਰਿਵਾਰ ਮੁਤਾਬਕ, ਕਰੀਬ 11 ਵਜੇ ਘਰੇਲੂ ਨੌਕਰਾਣੀ ਘਰ ਪਹੁੰਚੀ ਤਾਂ ਇੱਕ ਕਮਰੇ ਵਿੱਚ ਕੁਲਦੀਪ ਕੌਰ ਦੀ ਲਾਸ਼ ਪਈ ਮਿਲੀ। ਉਸ ਦੀ ਬਾਂਹ ’ਤੇ ਕਰੰਟ ਲੱਗਣ ਵਰਗਾ ਨਿਸ਼ਾਨ ਵੀ ਦਿਖਾਈ ਦੇ ਰਿਹਾ ਸੀ। ਸ਼ੁਰੂ ਵਿੱਚ ਪਰਿਵਾਰਕ ਮੈਂਬਰਾਂ ਨੇ ਇਸ ਨੂੰ ਕਰੰਟ ਲੱਗਣ ਕਾਰਨ ਵਾਪਰਿਆ ਹਾਦਸਾ ਸਮਝਿਆ।

ਸ਼ਾਮ ਨੂੰ ਜਦੋਂ ਪਰਿਵਾਰ ਨੇ ਗਲੀ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਤਾਂ ਮਾਮਲੇ ਨੇ ਨਵਾਂ ਮੋੜ ਲੈ ਲਿਆ। ਫੁਟੇਜ ਵਿੱਚ ਸਵੇਰੇ10:52 ਵਜੇ ਮੋਟਰਸਾਈਕਲ ’ਤੇ ਸਵਾਰ ਦੋ ਨਕਾਬਪੋਸ਼ ਨੌਜਵਾਨ ਘਰ ਵਿੱਚ ਦਾਖਲ ਹੁੰਦੇ ਦਿਖਾਈ ਦਿੱਤੇ। ਦੋਵੇਂ ਕਰੀਬ 11:21 ਵਜੇ ਘਰ ਵਿੱਚੋਂ ਬਾਹਰ ਨਿਕਲਦੇ ਨਜ਼ਰ ਆਏ। ਇਸ ਤੋਂ ਬਾਅਦ ਪਰਿਵਾਰ ਨੇ ਘਰ ਦੀ ਅਲਮਾਰੀ ਦੀ ਜਾਂਚ ਕੀਤੀ ਤਾਂ ਉਸ ਵਿੱਚੋਂ 70 ਹਜ਼ਾਰ ਰੁਪਏ ਨਕਦ ਅਤੇ ਕਰੀਬ ਢਾਈ ਤੋਲੇ ਸੋਨੇ ਦੇਗਹਿਣੇ ਗਾਇਬ ਮਿਲੇ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ ਦੇ ਇੰਚਾਰਜ ਪਰਮਜੀਤ ਸਿੰਘ ਵਿਰਦੀ ਪੁਲਿਸ ਟੀਮ ਸਮੇਤ ਮੌਕੇ’ਤੇ ਪਹੁੰਚੇ ਹੁੰ । ਪੁਲਿਸ ਨੇ ਮ੍ਰਿਤਕਾ ਦੀ ਲਾਸ਼ ਨੂੰ ਕਬਜ਼ੇਵਿੱਚ ਲੈ ਕੇ ਮੋਰਚਰੀ ਵਿੱਚ ਰਖਵਾ ਦਿੱਤਾ ਹੈ। ਅਧਿਕਾਰੀਆਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸੀਸੀਟੀਵੀ ਫੁਟੇਜ ਰਾਹੀਂ ਮੁਲਜ਼ਮਾਂ ਦੀ ਪਛਾਣ ਦੇ ਯਤਨ ਕੀਤੇ ਜਾ ਰਹੇ ਹਨ। ਪਰਿਵਾਰ ਨੇ ਦੱਸਿਆ ਕਿ ਕੁਲਦੀਪ ਕੌਰ ਦੇ ਭਰਾ ਦੇ ਇੰਗਲੈਂਡ ਤੋਂ ਵਾਪਸ ਆਉਣ ਤੋਂ ਬਾਅਦ ਸ਼ਨੀਵਾਰ ਨੂੰ ਉਸ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।