ਫਤਿਹਗੜ੍ਹ ਸਾਹਿਬ,1, ਸਤੰਬਰ,ਬੋਲੇ ਪੰਜਾਬ ਬਿਊਰੋ;
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਡਵੀਜ਼ਨ ਸ੍ਰੀ ਫਤਿਹਗੜ੍ਹ ਸਾਹਿਬ ਅਧੀਨ 31ਸਾਲ ਨੋਕਰੀ ਕਰਨ ਉਪਰੰਤ ਸੇਵਾ ਮੁਕਤ ਹੋਏ ਬਹਾਦਰ ਸਿੰਘ ਨੂੰ ਨਿੱਘੀ ਵਿਦਾਇਗੀ ਦਿੱਤੀ ਗਈ। ਪ੍ਰੈਸ ਨੂੰ ਜਾਣਕਾਰੀ ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਰਜਿ ਸਬੰਧਤ ਡੀ ਐਮ ਐਫ ਬਰਾਂਚ ਫਤਿਹਗੜ੍ਹ ਦੇ ਜਨਰਲ ਸਕੱਤਰ ਦੀਦਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਬਹਾਦਰ ਸਿੰਘ ਦੀ ਰਹਾਇਸ਼ ਦੇ ਹੋਏ ਸਮਾਗਮ, ਜਿਸ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਉਪਰੰਤ ਯੂਨੀਅਨ ਵੱਲੋਂ ਸਨਮਾਨ ਚਿੰਨ੍ਹ ਦੇ ਕੇ ਬਹਾਦਰ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਦੱਸਿਆ ਕਿ ਬਹਾਦਰ ਸਿੰਘ ਨੇ ਆਪਣੇ ਸਾਥੀਆਂ ਦੇ ਸਹਿਯੋਗ ਸਦਕਾ ਰੈਗੂਲਰ ਹੋਣ ਲਈ ਲੰਮਾ ਸੰਘਰਸ਼ ਲੜਿਆ, ਸਾਂਝੇ ਸੰਘਰਸ਼ਾਂ ਸਦਕਾ ਜਿੱਥੇ ਪੁਰੇ ਭੱਤਿਆਂ, ਸਮੇਤ ਰੈਗੂਲਰ ਹੋਏ ਉੱਥੇ ਹੀ ਪੁਰਾਣੀ ਪੈਨਸ਼ਨ ਪ੍ਰਾਪਤ ਕੀਤੀ। ਇਸ ਮੌਕੇ ਸਮਾਗਮ ਵਿੱਚ ਸ਼ਾਮਲ ਹੋਏ ਮਹਿਮਾਨਾਂ, ਮੁਲਾਜ਼ਮਾਂ, ਪੈਨਸ਼ਨਰਾਂ ਦਾ ਕੁਲਦੀਪ ਸਿੰਘ ਸੇਠੀ, ਕਲਵੰਤ ਕੋਂਸਲ ਨੇ ਧੰਨਵਾਦ ਕੀਤਾ ਗਿਆ।












