ਟੀਚਰ ਡੇਅ ਮੌਕੇ ਭਗਵੰਤ ਮਾਨ ਸਰਕਾਰ ਵਿਰੁੱਧ ਗਰਜੇ ਮੈਰੀਟੋਰੀਅਸ ਅਧਿਆਪਕ; ਕਿਹਾ- ਵਾਅਦੇ ਮੁਤਾਬਿਕ ਸਿੱਖਿਆ ਵਿਭਾਗ ’ਚ ਤੁਰੰਤ ਕਰੋ ਰੈਗੂਲਰ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 5 ਸਤੰਬਰ ,ਬੋਲੇ ਪੰਜਾਬ ਬਿਊਰੋ;

ਪੰਜਾਬ ਸਰਕਾਰ ਵੱਲੋਂ ਮੈਰੀਟੋਰੀਅਸ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਪੱਕਾ ਨਾ ਕੀਤੇ ਜਾਣ ਦੇ ਰੋਸ ਵਜੋਂ ਅੱਜ ਮੈਰੀਟੋਰੀਅਸ ਟੀਚਰਜ਼ ਯੂਨੀਅਨ
ਪੰਜਾਬ ਵੱਲੋਂ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸਕੂਲਾਂ ਦੇ ਮੁੱਖ ਗੇਟ ਅੱਗੇ ਮੈਰੀਟੋਰੀਅਸ ਅਧਿਆਪਕਾਂ ਵੱਲੋ ਸਕੂਲ ਸਮੇਂ ਤੋਂ ਬਾਅਦ (2:15 pm) ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।
ਯੂਨੀਅਨ ਆਗੂਆਂ ਨੇ ਕਿਹਾ ਕਿ ਮੈਰੀਟੋਰੀਅਸ ਅਧਿਆਪਕ ਆਪਣੀ ਮਿਹਨਤ ਅਤੇ ਯੋਗਤਾ ਨਾਲ ਪੰਜਾਬ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਿੱਖਿਆ ਦੇ ਰਹੇ ਹਨ। ਇਸ ਦੇ ਬਾਵਜੂਦ ਉਨ੍ਹਾਂ ਨੂੰ ਸਿੱਖਿਆ ਵਿਭਾਗ ਵਿੱਚ ਪੱਕਾ ਕਰਨ ਦੀ ਜਾਇਜ਼ ਮੰਗ ਨੂੰ ਪੰਜਾਬ ਸਰਕਾਰ ਵਲੋ ਲੰਬੇ ਸਮੇਂ ਤੋਂ ਲਟਕਾਇਆ ਜਾ ਰਿਹਾ ਹੈ।
ਡਾ. ਟੀਨਾ ਸੂਬਾ ਪ੍ਰਧਾਨ ਨੇ ਕਿਹਾ ਕਿ ਜਿਹੜੇ ਅਧਿਆਪਕ ਪੰਜਾਬ ਦੇ ਬੱਚਿਆਂ ਦਾ ਭਵਿੱਖ ਤਿਆਰ ਕਰ ਰਹੇ ਹਨ, ਉਨ੍ਹਾਂ ਦੇ ਆਪਣੇ ਭਵਿੱਖ ਨੂੰ ਅਨਿਸ਼ਚਿਤਤਾ ਵਿੱਚ ਰੱਖਣਾ ਬੇਹੱਦ ਮੰਦਭਾਗਾ ਹੈ। ਸਰਕਾਰ ਨੂੰ ਹੁਣ ਸਿਰਫ਼ ਭਰੋਸੇ ਦੇਣ ਦੀ ਬਜਾਏ ਰੈਗੂਲਰਾਈਜ਼ੇਸ਼ਨ ਸਬੰਧੀ ਠੋਸ ਫ਼ੈਸਲਾ ਲੈਣਾ ਚਾਹੀਦਾ ਹੈ।ਪ੍ਰਦਰਸ਼ਨ ਦੌਰਾਨ ਅਧਿਆਪਕਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਮੈਰੀਟੋਰੀਅਸ ਅਧਿਆਪਕਾਂ ਨੂੰ ਤੁਰੰਤ ਸਿੱਖਿਆ ਵਿਭਾਗ ਵਿੱਚ ਪੱਕਾ ਕੀਤਾ ਜਾਵੇਅਤੇ ਉਨ੍ਹਾਂ ਦੇ ਬਣਦੇ ਸਾਰੇ ਜਾਇਜ਼ ਹੱਕ ਦਿੱਤੇ ਜਾਣ। ਯੂਨੀਅਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਇਸ ਮੰਗ ਨੂੰ ਹੋਰ ਲਟਕਾਇਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਅਤੇ ਵਿਆਪਕ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਮੈਰੀਟੋਰੀਅਸ ਅਧਿਆਪਕ ਆਪਣੇ ਹੱਕਾਂ ਦੀ ਪ੍ਰਾਪਤੀ ਤੱਕ ਸੰਘਰਸ਼ ਤੋਂ ਪਿੱਛੇ ਨਹੀਂ ਹਟਣਗੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।