ਧਰਮਗੜ੍ਹ ਰੋਡ, ਲਾਲੜੂ ਮੰਡੀ ਵਿਖੇ ਲਟਕਦਾ ਖ਼ਤਰਨਾਕ ਬਿਜਲੀ ਦਾ ਖੰਬਾ: ਕਦੇ ਵੀ ਵਾਪਰ ਸਕਦਾ ਹੈ ਵੱਡਾ ਹਾਦਸਾ

ਚੰਡੀਗੜ੍ਹ ਪੰਜਾਬ

ਮੋਹਾਲੀ 5 ਸਤੰਬਰ ,ਬੋਲੇ ਪੰਜਾਬ ਬਿਊਰੋ;

ਧਰਮਗੜ੍ਹ ਰੋਡ, ਲਾਲੜੂ ਮੰਡੀ ਵਿਖੇ ਨਾਨਕ ਚੰਦ ਮਾਰਕੀਟ ਦੇ ਕੋਲ ਬਿਜਲੀ ਦਾ ਇੱਕ ਖੰਬਾ ਪਹਿਲਾਂ ਕਿਸੇ ਕ੍ਰੇਨ ਦੀ ਟੱਕਰ ਨਾਲ ਬੁਰੀ ਤਰ੍ਹਾਂ ਟੁੱਟ ਚੁੱਕਾ ਹੈ। ਇਹ ਖੰਬਾ ਇਸ ਸਮੇਂ ਬਹੁਤ ਖ਼ਸਤਾ ਹਾਲਤ ਵਿੱਚ ਹੈ ਅਤੇ ਕਿਸੇ ਵੀ ਵੇਲੇ ਸੜਕ ‘ਤੇ ਡਿੱਗ ਸਕਦਾ ਹੈ।
ਇਸ ਇਲਾਕੇ ਵਿੱਚ ਹਰ ਸਮੇਂ ਵਾਹਨਾਂ ਦੀ ਆਵਾਜਾਈ ਲੱਗੀ ਰਹਿੰਦੀ ਹੈ ਅਤੇ ਆਸ-ਪਾਸ ਬੱਚੇ ਵੀ ਖੇਡਦੇ ਰਹਿੰਦੇ ਹਨ। ਖੰਬੇ ਦੀ ਇਸ ਖ਼ਤਰਨਾਕ ਹਾਲਤ ਕਾਰਨ ਇੱਥੇ ਕਿਸੇ ਵੀ ਸਮੇਂ ਕੋਈ ਵੱਡਾ ਜਾਨੀ ਜਾਂ ਮਾਲੀ ਹਾਦਸਾ ਵਾਪਰ ਸਕਦਾ ਹੈ, ਜਿਸ ਦੀ ਪੂਰੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ।
ਇਸ ਗੰਭੀਰ ਮਾਮਲੇ ਸਬੰਧੀ ਬਿਜਲੀ ਬੋਰਡ ਦੇ ਹੈਲਪਲਾਈਨ ਨੰਬਰ 1912 ‘ਤੇ ਕਈ ਵਾਰ ਆਨਲਾਈਨ ਸ਼ਿਕਾਇਤਾਂ ਦਰਜ ਕਰਵਾਈਆਂ ਜਾ ਚੁੱਕੀਆਂ ਹਨ ਅਤੇ ਸਥਾਨਕ ਅਧਿਕਾਰੀਆਂ ਨੂੰ ਵੀ ਵਾਰ-ਵਾਰ ਸੂਚਿਤ ਕੀਤਾ ਜਾ ਚੁੱਕਾ ਹੈ। ਪਰ ਇੰਨਾ ਕੁਝ ਹੋਣ ਦੇ ਬਾਵਜੂਦ ਵੀ ਪ੍ਰਸ਼ਾਸਨ ਵੱਲੋਂ ਅਜੇ ਤੱਕ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ।
ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ ਦੀ ਇਸ ਲਾਪਰਵਾਹੀ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਆਮ ਜਨਤਾ ਦੀਆਂ ਸਮੱਸਿਆਵਾਂ ਅਤੇ ਸੁਰੱਖਿਆ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਕੀ ਪ੍ਰਸ਼ਾਸਨ ਕਿਸੇ ਵੱਡੇ ਹਾਦਸੇ ਦੇ ਵਾਪਰਨ ਦਾ ਇੰਤਜ਼ਾਰ ਕਰ ਰਿਹਾ ਹੈ?
ਸੰਬੰਧਤ ਵਿਭਾਗ ਨੂੰ ਤੁਰੰਤ ਇਸ ਪਾਸੇ ਧਿਆਨ ਦੇ ਕੇ ਇਸ ਟੁੱਟੇ ਹੋਏ ਖੰਬੇ ਨੂੰ ਬਦਲਣਾ ਚਾਹੀਦਾ ਹੈ ਤਾਂ ਜੋ ਕਿਸੇ ਅਣਹੋਣੀ ਨੂੰ ਟਾਲਿਆ ਜਾ ਸਕੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।