Farmers Protest ;ਕਿਸਾਨ ਜਥੇਬੰਦੀਆਂ ਪੰਜਾਬ ਸਰਕਾਰ ਦੀ ਬੇਰੁਖ਼ੀ ਤੋਂ ਔਖੀਆਂ ,ਅਗਲਾ ਪ੍ਰੋਗਰਾਮ ਉਲੀਕਣ ਦਾ ਲਿਆ ਫ਼ੈਸਲਾ

ਚੰਡੀਗੜ੍ਹ ਪੰਜਾਬ

ਮੋਹਾਲੀ 6 ਸਤੰਬਰ ,ਬੋਲੇ ਪੰਜਾਬ ਬਿਊਰੋ;

ਪਿਛਲੇ ਪੰਜ ਦਿਨਾਂ ਤੋਂ ਕਿਸਾਨਾਂ ਅਤੇ ਪੰਜਾਬ ਦੀਆਂ ਮੰਗਾਂ ਸਬੰਧੀ ਚੰਡੀਗੜ੍ਹ-ਮੁਹਾਲੀ ਦੀ ਸਰਹੱਦ ’ਤੇ ਧਰਨਾ ਲਾਈ ਬੈਠੀਆਂ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠਲੀਆਂ ਕਿਸਾਨ ਜਥੇਬੰਦੀਆਂ ਪੰਜਾਬ ਸਰਕਾਰ ਦੀ ਬੇਰੁਖ਼ੀ ਤੋਂ ਔਖੀਆਂ ਹਨ। ਪੁਲੀਸ ਪ੍ਰਸ਼ਾਸਨ ਦਾ ਪਿਛਲੇ ਤਿੰਨ ਦਿਨਾਂ ਤੋਂ ਪੰਜਾਬ ਸਰਕਾਰ ਨਾਲ ਗੱਲਬਾਤ ਕਰਾਉਣ ਲਈ ਮੀਟਿੰਗ ਤੈਅ ਕਰਾਉਣ ਦਾ ਅਮਲ ਸਿਰੇ ਨਾ ਚੜ੍ਹਨ ਕਾਰਨ ਕਿਸਾਨਾਂ ਜਥੇਬੰਦੀਆਂ ਨੇ ਅਗਲਾ ਪ੍ਰੋਗਰਾਮ ਉਲੀਕਣ ਦਾ ਫ਼ੈਸਲਾ ਕਰ ਲਿਆ ਹੈ।

ਸਰਕਾਰ ਤੋਂ ਗੱਲਬਾਤ ਲਈ ਸਮਾਂ ਨਾ ਮਿਲਣ ਕਾਰਨ ਐੱਸ ਕੇ ਐੱਮ ਵੱਲੋਂ ਸੱਤ ਸਤੰਬਰ ਤੱਕ ਉਲੀਕੇ ਗਏ ਧਰਨੇ ਨੂੰ ਹੋਰ ਅੱਗੇ ਵਧਾਉਣ ਦਾ ਐਲਾਨ ਕੀਤਾ ਜਾ ਸਕਦਾ ਹੈ। ਜਥੇਬੰਦੀਆਂ ਮੋਰਚੇ ਵਿੱਚ ਕਿਸਾਨਾਂ ਦੀ ਵੱਡੀ ਪੱਧਰ ’ਤੇ ਹੋ ਰਹੀ ਸ਼ਮੂਲੀਅਤ ਤੋਂ ਸੰਤੁਸ਼ਟ ਹਨ ਅਤੇ ਮੋਰਚੇ ਵਿੱਚ ਟਰੈਕਟਰ-ਟਰਾਲੀਆਂ ਦੀ ਆਮਦ ਲਗਾਤਾਰ ਵਧ ਰਹੀ ਹੈ। ਵੱਡੀ ਗਿਣਤੀ ਵਿੱਚ ਕਿਸਾਨ ਬੀਬੀਆਂ ਧਰਨੇ ਵਿੱਚ ਸ਼ਾਮਲ ਹੋ ਰਹੀਆਂ ਹਨ। ਦਰਜਨ ਤੋਂ ਵੱਧ ਲੰਗਰ ਚੱਲ ਰਹੇ ਹਨ।ਮੀਂਹ ਦੇ ਬਾਵਜੂਦ ਅੱਜ ਸ਼ਾਮੀਂ ਪੰਜ ਤੋਂ ਸੱਤ ਵਜੇ ਤੱਕ ਏਅਰਪੋਰਟ ਰੋਡ ਦੇ ਸਾਰੇ ਚੌਕਾਂ ’ਤੇ ਕਿਸਾਨਾਂ ਨੇ ਹੱਥਾਂ ਵਿੱਚ ਕਿਸਾਨੀ ਮੰਗਾਂ ਦੇ ਬੈਨਰ ਅਤੇ ਝੰਡੇ ਫੜ ਕੇ ਨਾਅਰੇਬਾਜ਼ੀ  ਕੀਤੀ। ਅੱਜ ਮੋਰਚੇ ਦੇ ਪੰਡਾਲ ਵਿੱਚ ਸਟੇਜ ਦੀ ਕਾਰਵਾਈ ਹਰਿੰਦਰ ਸਿੰਘ ਲੱਖੋਵਾਲ, ਪ੍ਰੇਮ ਸਿੰਘ ਭੰਗੂ, ਜਤਿੰਦਰ ਸਿੰਘ ਛੀਨਾ, ਦਲਵੀਰ ਸਿੰਘ ਸਿੱਧੂਪੁਰ, ਵੀਰ ਸਿੰਘ ਬੜਵਾ, ਕੰਵਲਪ੍ਰੀਤ ਸਿੰਘ ਪੰਨੂ ਅਤੇ ਨਛੱਤਰ ਸਿੰਘ ਜੈਤੋ ’ਤੇ ਆਧਾਰਿਤ ਪ੍ਰਧਾਨਗੀ ਮੰਡਲ ਵੱਲੋਂ ਚਲਾਈ ਗਈ। ਬੁਲਾਰਿਆਂ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਵੇਂ ਪ੍ਰਸ਼ਾਸਨ ਵਾਰ-ਵਾਰ ਪੰਜਾਬ ਸਰਕਾਰ ਨਾਲ ਗੱਲਬਾਤ ਕਰਵਾਉਣ ਲਈ ਕਹਿ ਰਿਹਾ ਹੈ ਪਰ ਸਰਕਾਰ ਦਾ ਵਤੀਰਾ ਟਾਲ-ਮਟੋਲ ਵਾਲਾ ਨਜ਼ਰ ਆ ਰਿਹਾ ਹੈ। ਐਤਵਾਰ ਨੂੰ ਮੀਟਿੰਗ ਕਰ ਕੇ ਅਗਲਾ ਫ਼ੈਸਲਾ ਕੀਤਾ ਜਾਵੇਗਾ। ਅੱਜ ਦੀ ਮੀਟਿੰਗ ਦੀ ਪ੍ਰਧਾਨਗੀ ਬਲਦੇਵ ਸਿੰਘ ਨਿਹਾਲਗੜ੍ਹ, ਹਰਜਿੰਦਰ ਸਿੰਘ ਟਾਂਡਾ ਅਤੇ ਸੁਖਦੇਵ ਸਿੰਘ ਅਰਾਈਆਂਵਾਲਾ ਨੇ ਕੀਤੀ। ਪੰਡਾਲ ਵਿੱਚ ਹੋਏ ਇਕੱਠ ਨੂੰ ਬਲਬੀਰ ਸਿੰਘ ਰਾਜੇਵਾਲ, ਰਮਿੰਦਰ ਸਿੰਘ ਪਟਿਆਲਾ, ਮਲੂਕ ਸਿੰਘ ਹੀਰਕੇ, ਬਲਦੇਵ ਸਿੰਘ ਭਾਈ ਰੂਪਾ, ਬੋਘ ਸਿੰਘ ਮਾਨਸਾ, ਪ੍ਰੇਮ ਸਿੰਘ ਭੰਗੂ, ਹਰਨੇਕ ਸਿੰਘ ਮਹਿਮਾ, ਬਲਦੇਵ ਸਿੰਘ ਨਿਹਾਲਗੜ੍ਹ, ਗੁਰਵਿੰਦਰ ਸਿੰਘ ਢਿੱਲੋਂ, ਡਾ. ਸਤਨਾਮ ਸਿੰਘ ਅਜਨਾਲਾ, ਧਨਵੰਤ ਸਿੰਘ ਖਤਰਾਏ ਕਲਾਂ, ਲਖਨਪਾਲ ਸ਼ਰਮਾ, ਬਲਵਿੰਦਰ ਸਿੰਘ ਮੱਲ੍ਹੀ ਨੰਗਲ, ਕੰਵਲਪ੍ਰੀਤ ਸਿੰਘ ਪੰਨੂ, ਗੁਰਮੀਤ ਸਿੰਘ ਮਹਿਮਾ, ਬੂਟਾ ਸਿੰਘ ਚਕਰ, ਪਰਮਵੀਰ ਸਿੰਘ ਚੱਕ ਮਾਹੀ, ਬੂਟਾ ਸਿੰਘ ਸ਼ਾਦੀਪੁਰ, ਸੁਖਦੇਵ ਸਿੰਘ ਅਰਾਈਆਂਵਾਲਾ, ਜੰਗਵੀਰ ਸਿੰਘ ਚੌਹਾਨ, ਬਲਵਿੰਦਰ ਸਿੰਘ ਰਾਜੂ ਔਲਖ ਅਤੇ ਹਰਭਜਨ ਸਿੰਘ ਬੁੱਟਰ ਨੇ ਸੰਬੋਧਨ ਕੀਤਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।