ਵਿਧਾਨ ਸਭਾ ਚੋਣਾਂ ਕਾਰਨ ਪਹਿਲਾਂ ਪੰਜਾਬ, ਗੋਆ, ਉੱਤਰ ਪ੍ਰਦੇਸ਼ ਅਤੇ ਉਤਰਾਖੰਡ ‘ਚ ਕਰਵਾਈ ਜਾਵੇਗੀ ਮਰਦਮਸ਼ੁਮਾਰੀ

ਨੈਸ਼ਨਲ ਪੰਜਾਬ

ਨਵੀਂ ਦਿੱਲੀ 6 ਸਤੰਬਰ ,ਬੋਲੇ ਪੰਜਾਬ ਬਿਊਰੋ;

ਰਜਿਸਟਰਾਰ ਜਨਰਲ ਆਫ਼ ਇੰਡੀਆ ਨੇ ਕਿਹਾ ਹੈ ਕਿ ਆਉਣ ਵਾਲੀ ਮਰਦਮਸ਼ੁਮਾਰੀ (Census 2027) ਤਹਿਤ ਗਿਣਤੀ ਦਾ ਕੰਮ ਗੋਆ, ਉੱਤਰ ਪ੍ਰਦੇਸ਼ ਅਤੇ ਪੰਜਾਬ ਵਿੱਚ ਪਹਿਲੀ ਦਸੰਬਰ 2026 ਤੋਂ ਸ਼ੁਰੂ ਹੋਵੇਗਾ ਤੇ 4 ਜਨਵਰੀ 2027 ਤੱਕ ਮੁਕੰਮਲ ਕੀਤਾ ਜਾਵੇਗਾ।

ਇਸ ਦੇ ਨਾਲ ਹੀ ਉਤਰਾਖੰਡ ਵਿੱਚ ਵੀ ਬਰਫ਼ ਨਾਲ ਘਿਰੇ ਇਲਾਕਿਆਂ ਨੂੰ ਛੱਡ ਕੇ ਬਾਕੀ ਸਾਰੇ ਖੇਤਰਾਂ ਵਿੱਚ ਮਰਦਮਸ਼ੁਮਾਰੀ ਦੀ ਇਹ ਪ੍ਰਕਿਰਿਆ ਬਿਲਕੁਲ ਇਸੇ ਤੈਅ ਸਮੇਂ ਪਹਿਲੀ ਦਸੰਬਰ 2026 ਤੋਂ 4 ਜਨਵਰੀ 2027 ਦੌਰਾਨ ਹੀ ਨੇਪਰੇ ਚਾੜ੍ਹੀ ਜਾਵੇਗੀ।ਰਜਿਸਟਰਾਰ ਜਨਰਲ ਆਫ ਇੰਡੀਆ ਵੱਲੋਂ ਜਾਰੀ ਕੀਤੀਆਂ ਗਈਆਂ ਇਨ੍ਹਾਂ ਤਾਰੀਖਾਂ ਨਾਲ ਦੇਸ਼ ਦੇ ਇਨ੍ਹਾਂ ਅਹਿਮ ਸੂਬਿਆਂ ਵਿੱਚ ਜਨਗਣਨਾ ਦੇ ਕੰਮ ਨੂੰ ਲੈ ਕੇ ਸਰਕਾਰੀ ਤਿਆਰੀਆਂ ਤੇਜ਼ ਹੋ ਗਈਆਂ ਹਨ, ਜਿਸ ਤਹਿਤ ਘਰੋ-ਘਰੀ ਜਾ ਕੇ ਆਬਾਦੀ ਦਾ ਪੂਰਾ ਵੇਰਵਾ ਇਕੱਠਾ ਕੀਤਾ ਜਾਵੇਗਾ।ਕੇਂਦਰ ਸਰਕਾਰ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ, ਉੱਤਰ ਪ੍ਰਦੇਸ਼, ਉਤਰਾਖੰਡ ਅਤੇ ਗੋਆ ਵਿੱਚ ਮਰਦਮਸ਼ੁਮਾਰੀ ਦੀ ਪ੍ਰਕਿਰਿਆ ਨੂੰ ਸਮੇਂ ਤੋਂ ਪਹਿਲਾਂ ਰੱਖ ਦਿੱਤਾ ਹੈ। ਇਨ੍ਹਾਂ ਚਾਰਾਂ ਸੂਬਿਆਂ ਵਿੱਚ ਆਬਾਦੀ ਦੀ ਗਿਣਤੀ ਦਾ ਇਹ ਕੰਮ 1 ਦਸੰਬਰ 2026 ਤੋਂ 4 ਜਨਵਰੀ 2027 ਦੌਰਾਨ ਮੁਕੰਮਲ ਕੀਤਾ ਜਾਵੇਗਾ।

ਦੇਸ਼ ਦੇ ਬਾਕੀ ਹਿੱਸਿਆਂ ਵਿੱਚ ਮਰਦਮਸ਼ੁਮਾਰੀ ਦਾ ਇਹ ਦੂਜਾ ਪੜਾਅ ਰਜਿਸਟਰਾਰ ਜਨਰਲ ਆਫ਼ ਇੰਡੀਆ (RGI) ਵੱਲੋਂ ਪਹਿਲਾਂ ਤੋਂ ਤੈਅ ਕੀਤੇ ਗਏ ਅਸਲ ਸਮਾਂ-ਸੂਚੀ ਮੁਤਾਬਕ ਫ਼ਰਵਰੀ 2027 ਵਿੱਚ ਹੀ ਕਰਵਾਇਆ ਜਾਵੇਗਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।