ਚੰਡੀਗੜ੍ਹ 7 ਸਤੰਬਰ ,ਬੋਲੇ ਪੰਜਾਬ ਬਿਊਰੋ;
ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੀ ਦੂਜੇ ਗੇੜ ਦੀ ਹੜਤਾਲ ਤੋਂ ਐਨ ਪਹਿਲਾਂ ‘ਪੰਜਾਬ ਸਿਵਲ ਸਕੱਤਰੇਤ ਸਟਾਫ਼ ਐਸੋਸੀਏਸ਼ਨ’ ਦੇ ਪ੍ਰਧਾਨ ਸੁਸ਼ੀਲ ਕੁਮਾਰ ਦਾ ਤਬਾਦਲਾ ਕਰ ਦਿੱਤਾ ਹੈ।
ਸਾਂਝੀ ਤਾਲਮੇਲ ਕਮੇਟੀ ਨੇ ਮਹਿੰਗਾਈ ਭੱਤੇ ਦੇ ਬਕਾਏ ਸਮੇਤ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ 8 ਸਤੰਬਰ ਦੀ ਹੜਤਾਲ ਦਾ ਪਹਿਲਾਂ ਹੀ ਸੱਦਾ ਦਿੱਤਾ ਹੋਇਆ ਸੀ। ਅੱਜ ਮੁਲਾਜ਼ਮ ਜਥੇਬੰਦੀ ਦੇ ਪ੍ਰਧਾਨ ਸੁਸ਼ੀਲ ਕੁਮਾਰ ਨੇ ਸਕੱਤਰੇਤ ਦੀਆਂ ਵੱਖ-ਵੱਖ ਬ੍ਰਾਂਚਾਂ ਵਿੱਚ ਮੀਟਿੰਗਾਂ ਕਰਕੇ ਭਲਕ ਨੂੰ ਹੜਤਾਲ ਲਈ ਲਾਮਬੰਦੀ ਕੀਤੀ।ਆਮ ਰਾਜ ਪ੍ਰਬੰਧ ਵਿਭਾਗ ਨੇ ਅੱਜ ਪ੍ਰਧਾਨ ਸੁਸ਼ੀਲ ਕੁਮਾਰ ਨੂੰ ਸਕੱਤਰੇਤ ਦੀ ਲੇਖਾ-1 ਸ਼ਾਖਾ ਤੋਂ ਬਦਲ ਕੇ ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵਿੱਚ ਭੇਜ ਦਿੱਤਾ ਹੈ। ਬੋਰਡ ਦਾ ਦਫ਼ਤਰ ਮੁਹਾਲੀ ਵਿਖੇ ਸਥਿਤ ਹੈ।ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਮੁਲਾਜ਼ਮ ਜਥੇਬੰਦੀ ਦੇ ਚੇਅਰਮੈਨ ਸੁਖਚੈਨ ਸਿੰਘ ਖਹਿਰਾ ਦਾ ਤਬਾਦਲਾ ਕੀਤਾ ਸੀ। ਮੁਲਾਜ਼ਮ ਆਗੂਆਂ ਦੇ ਤਬਾਦਲੇ ਨੇ ਮੁਲਾਜ਼ਮ ਸੰਘਰਸ਼ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਅੱਜ ਪੰਜਾਬ ਸਰਕਾਰ ਨੇ ਚਾਰ ਅਧਿਕਾਰੀ/ਕਰਮਚਾਰੀ ਬਦਲੇ ਹਨ।











