ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਤੋਂ 3 ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ
ਮੋਹਾਲੀ 7 ਸਤੰਬਰ.,ਬੋਲੇ ਪੰਜਾਬ ਬਿਊਰੋ :
-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ ਮੁਹਾਲੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ 3 ਬੱਸਾਂ ਨੂੰ ਰਵਾਨਾ ਕੀਤਾ ਗਿਆ, ਇਹਨਾਂ ਬੱਸਾਂ ਨੂੰ ਮੋਹਾਲੀ ਕਾਰਪੋਰੇਸ਼ਨ ਦੇ ਮੇਅਰ -ਸਰਬਜੀਤ ਸਿੰਘ ਸਮਾਣਾ ਵੱਲੋਂ ਹਰੀ ਝੰਡੀ ਦਿੱਤੀ ਗਈ , ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਸੀਨੀਅਰ ਸਿਟੀਜਨ ਦੀ ਆਸਥਾ ਅਤੇ ਸਹੂਲਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸ਼ੁਰੂ ਕੀਤੀ ਗਈ, ਮੁੱਖ ਮੰਤਰੀ ਯੋਜਨਾ ਦੇ ਤਹਿਤ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਾਨਾ ਮੰਦਰ, ਰਾਮ ਤੀਰਥ ਵਾਲਮੀਕ ਮੰਦਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨ ਸੰਗਤ ਦੇ ਰੂਪ ਵਿੱਚ ਕਰਕੇ ਵਾਪਸ ਪਰਤਣਗੇ, ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਲੈ ਕੇ ਸੰਗਤਾਂ ਵਿੱਚ ਡਾਹਡਾ ਉਤਸ਼ਾਹ ਹੈ, ਸੀਨੀਅਰ ਸਿਟੀਜਨ ਆਪ -ਮੁਹਾਰੇ ਹੀ – ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ -ਨਾਲ ਜੁੜ ਰਹੇ ਹਨ ਅਤੇ ਵੱਡੇ ਪੱਧਰ ਦੇ ਰਜਿਸਟਰੇਸ਼ਨ ਦਾ ਕੰਮ ਚੱਲ ਰਿਹਾ ਹੈ। ਉਹਨਾਂ ਕਿਹਾ ਕਿ ਸੀਨੀਅਰ ਸਿਟੀਜਨ ਦੀ ਸਹੂਲਤ ਦੇ ਲਈ ਯਾਤਰਾ ਦੌਰਾਨ ਗਾਈਡ ਅਤੇ ਡਾਕਟਰ ਵੀ ਹਰ ਵੇਲੇ ਉਪਲਬਧ ਕਰਵਾਇਆ ਜਾਂਦਾ ਹੈ, ਤਾਂ ਕਿ ਕਿਸੇ ਵੀ ਸ਼ਰਧਾਲੂ ਸੀਨੀਅਰ ਸਿਟੀਜਨ ਨੂੰ ਯਾਤਰਾ ਦੌਰਾਨ ਕਿਸੇ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਾ ਆਵੇ, ਇਸ ਮੌਕੇ ਤੇ ਪੱਤਰਕਾਰਾਂ ਵੱਲੋਂ ਮੋਹਾਲੀ ਵਿੱਚ ਚੱਲ ਰਹੇ ਸਫਾਈ ਅਭਿਆਨ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਮੋਹਾਲੀ ਸ਼ਹਿਰ ਦੀ ਖੂਬਸੂਰਤੀ ਹਰ ਸੂਰਤ ਵਿੱਚ ਬਰਕਰਾਰ ਰੱਖੀ ਜਾਵੇਗੀ, ਅਤੇ ਜੋ ਕੋਈ ਵੀ ਵਿਅਕਤੀ ਜਾਂ ਅਧਿਕਾਰੀ ਇਸ ਕੰਮ ਵਿਚ ਲਾਪਰਵਾਹੀ ਵਰਤਦਾ ਹੈ, ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ, ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਦੇ ਦਿਸ਼ਾ- ਨਿਰਦੇਸ਼ਾਂ ਹੇਠ ਪੰਜਾਬ ਭਰ ਵਿੱਚ ਸਫਾਈ ਅਭਿਆਨ ਸ਼ੁਰੂ ਕੀਤਾ ਗਿਆ ਹੈ, ਮੁਹਾਲੀ ਵਿੱਚ ਖਰੜ ਵਾਲੇ ਪਾਸਿਓਂ ਮੋਹਾਲੀ ਵਿੱਚ ਦਾਖਲ ਹੁੰਦਿਆਂ ਹੀ ਬਰਿਆਲੀ- ਏਅਰਪੋਰਟ ਰੋਡ ਤੋਂ ਇਸ ਸਫਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਸੀ, ਜੋ ਕਿ ਲਗਾਤਾਰ ਜਾਰੀ ਹੈ, ਨਜਾਇਜ਼ ਕੂੜਾ- ਕਰਕਟ ਫੈਲਾਉਣ ਵਾਲਿਆਂ ਤੇ ਨਿਗਾ ਰੱਖੀ ਜਾ ਰਹੀ ਹੈ, ਮੇਅਰ ਸ੍ਰੀ ਸਮਾਣਾ ਨੇ ਕਿਹਾ ਕਿ ਮੋਹਾਲੀ ਵਿੱਚ ਸਫਾਈ ਮੁਹਿੰਮ ਅਗਾਂਹ ਵੀ ਲਗਾਤਾਰ ਜਾਰੀ ਰੱਖੀ ਜਾਵੇਗੀ, ਸੈਕਟਰ 67 ਤੋਂ 2 ਬੱਸਾਂ ਜਦਕਿ ਪਿੰਡ ਝਾਮਪੁਰ ਤੋਂ ਸ਼ਰਧਾਲੂਆਂ ਨਾਲ ਭਰੀ ਇੱਕ ਬੱਸ ਨੂੰ ਰਵਾਨਾ ਕੀਤੇ ਜਾਣ ਦੇ ਦੌਰਾਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਕੋਆਰਡੀਨੇਟਰ ਅਤੇ ਸਟੇਟ ਅਵਾਰਡੀ – ਫੂਲਰਾਜ ਸਿੰਘ ਵੀ ਹਾਜ਼ਰ ਰਹੇ, ਇਸ ਮੌਕੇ ਤੇ ਕੌਂਸਲਰ ਮੈਡਮ ਰਮਨਪ੍ਰੀਤ ਕੌਰ ਕੁੰਬੜਾ, ਮੈਡਮ ਬਲਜਿੰਦਰ ਕੌਰ-ਵਾਰਡ ਨੰਬਰ ਵਾਰਡ ਇੰਚਾਰਜ ਆਮ ਆਦਮੀ ਪਾਰਟੀ, ਮਹਿੰਦਰ ਸਿੰਘ, ਬਲਵੀਰ ਮਸੀਰ, ਮਹਿਮਾ ਸਿੰਘ, ਕਰਮ ਸਿੰਘ- ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ, ਵੀਰ ਸਿੰਘ, ਬਾਜਵਾ ਜੀ, ਗੁਰਨਾਮ ਸਿੰਘ , ਐਨ.ਪੀ. ਸਿੰਘ, ਗੁਰਪਾਲ ਸਿੰਘ ਬੀ.ਐਸ. ਢਿੱਲੋਂ, ਗੁਰਪ੍ਰੀਤ ਸਿੰਘ ਪੰਚ ਝਾਂਮਪੁਰ , ਅਵਤਾਰ ਸਿੰਘ ਝਾਂਮਪੁਰ, ਸਤਵਿੰਦਰ ਸਿੰਘ ਮੈਂਬਰ ਪੰਚਾਇਤ , ਰਾਮ ਸਿੰਘ ਸਾਬਕਾ ਮੈਂਬਰ ਪੰਚਾਇਤ , ਮੈਡਮ ਕੁਲਵਿੰਦਰ ਕੌਰ, ਕਮਲਜੀਤ ਕੌਰ ਕਾਹਲੋ, ਕੁਲਜਿੰਦਰ ਸਿੰਘ ਵੀ ਹਾਜ਼ਰ ਸਨ।












