DA ਜਾਰੀ ਨਾ ਕਰਨ ‘ਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੁਲਾਜ਼ਮਾਂ ਵੱਲੋਂ ਭੁੱਖ ਹੜਤਾਲ

ਪੰਜਾਬ

ਐਸ.ਏ.ਐਸ. ਨਗਰ (ਮੋਹਾਲੀ), 8 ਸਤੰਬਰ,ਬੋਲੇ ਪੰਜਾਬ ਬਿਊਰੋ:

ਪੰਜਾਬ ਸਰਕਾਰ ਵੱਲੋਂ ਮਹਿੰਗਾਈ ਭੱਤਾ (ਡੀ.ਏ.) ਜਾਰੀ ਨਾ ਕੀਤੇ ਜਾਣ ਦੇ ਰੋਸ ਵਿਚ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੁਲਾਜ਼ਮਾਂ ਵੱਲੋਂ ਅੱਜ ਪੂਰਨ ਤੌਰ ‘ਤੇ
ਕਲਮ ਛੱਡ ਹੜਤਾਲ ਕੀਤੀ ਗਈ ਅਤੇ ਸਰਕਾਰ ਵਿਰੁੱਧ ਤਿੱਖਾ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਮੁਲਾਜ਼ਮਾਂ ਨੇ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼
ਨਾਅਰੇਬਾਜ਼ੀ ਕਰਦਿਆਂ ਭੁੱਖ ਹੜਤਾਲ ਵੀ ਸ਼ੁਰੂ ਕਰ ਦਿੱਤੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ Paramjit singh Banipal (ਜਰਨਲ ਸਕੱਤਰ ਪੰਜਾਬ
ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ) ਨੇ ਦੱਸਿਆ ਕਿ ਸਰਕਾਰ ਸਾਡਾ ਬਣਦਾ ਹੱਕ ਨਹੀਂ ਦੇਰਹੀ ਜਦੋਂ ਤੱਕ ਸਾਡਾ DA ਜਾਰੀ ਨਹੀਂ ਕੀਤਾ ਜਾਂਦਾ ਅਸੀਂ ਪ੍ਰਦਰਸ਼ਨ ਕਰਦੇ ਰਹਾਂਗੇ ।ਅੱਜ ਕਲਮ ਛੱਡ ਹੜਤਾਲ ਹੈ, ਨਾਲ ਹੀ ਭੁੱਖ ਹੜਤਾਲ ਵੀ ਕੀਤੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।