ਕੈਪਸੂਲਾਂ ਦੀ ਵਿਕਰੀ ‘ਤੇ ਲੱਗੀ ਪਾਬੰਦੀ

ਪੰਜਾਬ

ਜ਼ਿਲ੍ਹਾ ਸੰਗਰੂਰਰੂ ’ਚ ਪ੍ਰੀਗੈਬਾਲਿਨ 75 ਐਮ.ਜੀ ਤੋਂ ਵੱਧ ਮਾਤਰਾ ਵਾਲੇ ਕੈਪਸੂਲ ਦੀ ਵਿਕਰੀ ’ਤੇ ਪਾਬੰਦੀ


ਪ੍ਰੀਗੈਬਾਲਿਨ ਦਵਾਈ ਦੀ ਵਿਕਰੀ ਦਾ ਮੁਕੰਮਲ ਰਿਕਾਰਡ ਰੱਖਣਗੇਕੈਮਿਸਟ, 4 ਨਵੰਬਰ ਤੱਕ ਹੁਕਮ ਰਹਿਣਗੇ ਲਾਗੂ


ਸੰਗਰੂਰ , 8 ਸਤੰਬਰ ,ਬੋਲੇ ਪੰਜਾਬ ਬਿਊਰੋ;

ਵਧੀਕ ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਅੰਕੁਰ ਮਹਿੰਦਰੂ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿੱਚ ਪ੍ਰੀਗੈਬਾਲਿਨ 75 ਐਮ.ਜੀ ਤੋਂ ਵੱਧ ਮਾਤਰਾ ਵਾਲੇ ਕੈਪਸੂਲ ਦੀ ਵਿਕਰੀ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਇਨ੍ਹਾਂ ਹੁਕਮਾਂ ਅਨੁਸਾਰ ਪ੍ਰੀਗੈਬਾਲਿਨ ਦੀ ਵੱਧ ਮਾਤਰਾ ਦੇ ਕੈਪਸੂਲਾਂ ਦੀ ਆਮ ਲੋਕਾਂ ਵੱਲੋਂ ਦੁਰਵਰਤੋਂ ਕੀਤੀ ਜਾ ਰਹੀ ਹੈ ਇਸ ਲਈ ਇਨਾਂ ਹੁਕਮਾਂ ਨੂੰ ਲਾਗੂ ਕੀਤਾ ਗਿਆ ਹੈ। ਹੁਕਮਾਂ ਅਨੁਸਾਰ ਪ੍ਰੀਗੈਬਾਲਿਨ ਦਵਾਈ ਦੀ 75 ਐਮ.ਜੀ ਤੋਂ ਵੱਧ ਮਾਤਰਾ ਦੇ ਕੈਪਸੂਲ ਦੇ ਵੇਚਣ ਤੇ ਮੁਕੰਮਲ ਤੌਰ ਤੇ ਪਾਬੰਦੀ ਲਗਾਈ ਗਈ ਹੈ।ਕੈਮਿਸਟ ਵੱਲੋਂ ਦਵਾਈ ਦੇਣ ਸਮੇਂ ਪ੍ਰੀਸਕ੍ਰਿਪਸ਼ਨ ਸਲਿਪ ਤੇ ਆਪਣੀ ਮੋਹਰ ਲਗਾਈ ਜਾਵੇ ਅਤੇ ਮੈਡੀਸਨ ਦੇਣ ਦੀ ਮਿਤੀ ਦਰਜ ਕੀਤੀ ਜਾਵੇ। ਇਹ ਹੁਕਮ 7 ਸਤੰਬਰ 2026 ਤੋਂ 4 ਨਵੰਬਰ 2026 ਤੱਕ ਲਾਗੂ ਰਹਿਣਗੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।