ਸ਼੍ਰੋਮਣੀ ਅਕਾਲੀ ਦਲ ਦੀ ਖਰੜ ‘ਚ ਰੈਲੀ ਅੱਜ 

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 10 ਸਤੰਬਰ, ਬੋਲੇ ਪੰਜਾਬ ਬਿਊਰੋ : 

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ‘ਪੰਜਾਬ ਬਚਾਓ ਮੁਹਿੰਮ’ ਤਹਿਤ ਰੈਲੀ ਅੱਜ ਖਰੜ (ਮੋਹਾਲੀ) ਵਿਖੇ ਹੋਣ ਜਾ ਰਹੀ ਹੈ। ਪਾਰਟੀ ਨੇ ਇਸ ਸਮਾਗਮ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਪਾਰਟੀ ਦੇ ਖਰੜ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਪ੍ਰਬੰਧਾਂ ਦੀ ਅਗਵਾਈ ਕਰ ਰਹੇ ਹਨ ਅਤੇ ਇਸ ਰੈਲੀ ਵਿੱਚ ਹਜ਼ਾਰਾਂ ਲੋਕਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਸੁਖਬੀਰ ਬਾਦਲ ਰੈਲੀ ਦੌਰਾਨ ਪੰਜਾਬ ਨਾਲ ਸਬੰਧਤ ਕਈ ਅਹਿਮ ਮੁੱਦੇ ਉਠਾਉਣਗੇ।

ਅਕਾਲੀ ਦਲ ਖਾਸ ਤੌਰ ‘ਤੇ ਵਿਗੜਦੀ ਕਾਨੂੰਨ-ਵਿਵਸਥਾ ਦੀ ਸਥਿਤੀ, ਨਸ਼ਿਆਂ ਦੀ ਤਸਕਰੀ, ਭ੍ਰਿਸ਼ਟਾਚਾਰ ਅਤੇ ਪੰਜਾਬ ‘ਤੇ ਵਧ ਰਹੇ ਕਰਜ਼ੇ ਦੇ ਬੋਝ ਵਰਗੇ ਮੁੱਦਿਆਂ ਨੂੰ ਉਜਾਗਰ ਕਰਨ ਦੀ ਯੋਜਨਾ ਬਣਾ ਰਿਹਾ ਹੈ। ਪਾਰਟੀ ਆਗੂਆਂ ਦਾ ਕਹਿਣਾ ਹੈ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਜਨਤਾ ਨੂੰ ਦਰਪੇਸ਼ ਸਮੱਸਿਆਵਾਂ ਨੂੰ ਰੈਲੀ ਦੇ ਮੰਚ ਤੋਂ ਪ੍ਰਮੁੱਖਤਾ ਨਾਲ ਉਠਾਇਆ ਜਾਵੇਗਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।