ਟਰੱਕ ਤੇ ਬੋਲੈਰੋ ਵਿਚਾਲੇ ਭਿਆਨਕ ਟੱਕਰ, 3 ਬੱਚਿਆਂ ਸਮੇਤ 8 ਲੋਕਾਂ ਦੀ ਮੌਤ

ਨੈਸ਼ਨਲ


ਮੁੰਬਈ, 11 ਸਤੰਬਰ, ਬੋਲੇ ਪੰਜਾਬ ਬਿਊਰੋ :

ਅੱਜ ਸ਼ੁੱਕਰਵਾਰ ਨੂੰ ਮਹਾਰਾਸ਼ਟਰ ਦੇ ਭੰਡਾਰਾ ਜ਼ਿਲ੍ਹੇ ਵਿੱਚ ਇੱਕ ਟਰੱਕ ਅਤੇ ਬੋਲੈਰੋ ਵਿਚਕਾਰ ਹੋਈ ਟੱਕਰ ਵਿੱਚ ਤਿੰਨ ਬੱਚਿਆਂ ਸਮੇਤ ਅੱਠ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖ਼ਮੀ ਹੋ ਗਏ। 

ਪੁਲਿਸ ਅਨੁਸਾਰ, ਇਹ ਹਾਦਸਾ ਸਵੇਰੇ ਕਰੀਬ 4 ਵਜੇ ਨਾਗਪੁਰ-ਰਾਏਪੁਰ ਰਾਸ਼ਟਰੀ ਰਾਜਮਾਰਗ ‘ਤੇ ਪਿੰਪਲਗਾਓਂ ਰੋਡ ਨੇੜੇ ਵਾਪਰਿਆ।

ਇਹ ਸਾਰੇ ਲੋਕ ਰਾਸ਼ਟਰੀ ਰਾਜਮਾਰਗ-53 ਰਾਹੀਂ ਛੱਤੀਸਗੜ੍ਹ ਦੇ ਰਾਇਪੁਰ ਤੋਂ ਨਾਗਪੁਰ ਜਾ ਰਹੇ ਸਨ। ਟਰੱਕ ਵਿੱਚ ਫਸੀ ਗੱਡੀ ਨੂੰ ਬਾਹਰ ਕੱਢਣ ਲਈ ਦੋ ਜੇਸੀਬੀ (JCB) ਮਸ਼ੀਨਾਂ ਦੀ ਵਰਤੋਂ ਕਰਨੀ ਪਈ। ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਰਾਹਤ ਤੇ ਬਚਾਅ ਕਾਰਜ ਸ਼ੁਰੂ ਕੀਤੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।