ਕਿਸਾਨਾਂ ਵੱਲੋਂ ਸੰਘਰਸ਼ ਦਾ ਐਲਾਨ

ਪੰਜਾਬ

ਬਰਨਾਲਾ 12 ਸਤੰਬਰ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋ ) ;

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਜਿਲਾ ਹੈਡਕੁਆਟਰਾਂ ਤੇ ਚਲਦੇ ਮੋਰਚਿਆਂ ਦੌਰਾਨ ਅੱਜ ਬਰਨਾਲਾ ਵਿਖੇ ਪ੍ਰੈੱਸ ਕਾਨਫਰੰਸ ਕੀਤੀ ਗਈ। ਪ੍ਰੈਸ ਕਾਨਫਰਸ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ,, ਸੂਬਾ ਸਕੱਤਰ ਸਿੰਗਾਰਾ ਸਿੰਘ ਮਾਨ, ਨੇ ਕਿਹਾ ਕਿ 13 ਦਿਨਾਂ ਤੋਂ ਚੱਲ ਰਹੇ ਕਿਸਾਨ ਮੋਰਚਿਆਂ ਦੀਆਂ ਮੰਗਾਂ ਤੋਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਆਪਣੀ ਵੱਟੀ ਹੋਈ ਮੁਜਰਮਾਨਾ ਚੁੱਪ ਤੋੜ ਕੇ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਦੇਵੇ ਨਹੀਂ ਤਾਂ ਆਉਂਦੇ ਦਿਨਾਂ ਵਿੱਚ ਕਿਸਾਨਾਂ ਦੇ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹੇ। ਉਹਨਾਂ ਕਿਹਾ ਕਿ ਕਿਸਾਨਾਂ ਦੀਆਂ 13 ਮੰਗਾਂ ਤੇ ਚੱਲ ਰਹੇ ਅੰਦੋਲਨ ਸਬੰਧੀ ਅਤੇ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਲਈ ਲੜ ਰਹੇ ਪੰਜਾਬ ਦੇ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਕੱਲ 12 ਸਤੰਬਰ ਨੂੰ ਪੰਜਾਬ ਸਰਕਾਰ ਦੇ ਚਾਰ ਮੰਤਰੀਆਂ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾਕਟਰ ਬਲਜੀਤ ਕੌਰ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਘਰਾਂ ਦਾ ਮੁਕੰਮਲ ਘਿਰਾਓ ਕਰਕੇ ਕਿਸਾਨਾਂ ਤੇ ਮੁਲਾਜ਼ਮਾਂ ਦੇ ਮੰਗ ਪੱਤਰ ਦੇ ਕੇ ਮੰਗ ਕੀਤੀ ਜਾਵੇਗੀ ਕਿ ਪੰਜਾਬ ਸਰਕਾਰ ਵਿਧਾਨ ਸਭਾ ਦਾ ਤੁਰੰਤ ਵਿਸ਼ੇਸ਼ ਸੈਸ਼ਨ ਬੁਲਾ ਕੇ ਲੈਂਡ ਪੂਲਿੰਗ ਨੀਤੀ ਦੇ ਮੁੜ ਵਿਚਾਰ ਦਾ ਮਤਾ ਰੱਦ ਕਰੇ ਅਤੇ ਡਰੋਨਾਂ ਰਾਹੀਂ ਕੀਤੇ ਜਾ ਰਹੇ ਸਰਵੇ ਬੰਦ ਕੀਤੇ ਜਾਣ, ਆਬਾਦਕਾਰਾਂ ਅਤੇ ਜਮੀਨਾਂ ਤੇ ਕਾਬਜ਼ ਬੇਮਾਲਕ ਕਿਸਾਨਾਂ ਨੂੰ ਮਾਲਕੀ ਦੇਣ ਦਾ ਕਾਨੂੰਨ ਬਣਾਇਆ ਜਾਵੇ, ਕਿਸਾਨਾਂ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਖਤਮ ਕੀਤਾ ਜਾਵੇ ਅਤੇ ਸੂਦਖੋਰੀ ਨੂੰ ਨੱਥ ਪਾਉਂਦਾ ਕਿਸਾਨ ਪੱਖੀ ਕਰਜਾ ਕਾਨੂੰਨ ਬਣਾਇਆ ਜਾਵੇ, ਕਰਜੇ ਅਤੇ ਆਰਥਿਕ ਤੰਗੀਆਂ ਤੋਂ ਪੀੜਤ ਖੁਦਕੁਸ਼ੀਆਂ ਕਰ ਚੁੱਕੇ ਮੈਂਬਰਾਂ ਦੇ ਪਰਿਵਾਰਾਂ ਨੂੰ 10 ਲੱਖ ਰੁਪਏ,ਸਰਕਾਰੀ ਨੌਕਰੀ, ਅਤੇ ਕਰਜ਼ਾ ਖ਼ਤਮ ਕਰੇ, ਵੰਨ ਸੁਵੰਨਤਾ ਰਾਹੀਂ ਪਾਣੀ ਅਤੇ ਵਾਤਾਵਰਨ ਬਚਾਓ ਪੱਖੀ ਖੇਤੀ ਨੀਤੀ ਬਣਾ ਕੇ ਲਾਗੂ ਕੀਤਾ ਜਾਵੇ, ਕਿਸਾਨ ਅੰਦੋਲਨ ਅਤੇ ਪਰਾਲੀ ਨਾਲ ਸੰਬੰਧਿਤ ਪੁਲਿਸ ਕੇਸ ਰੱਦ ਕੀਤੇ ਜਾਣ ਅਤੇ ਪੁਲਿਸ ਜਬਰ ਦੇ ਹੱਥ ਕੰਡੇ ਵਰਤਣੇ ਬੰਦ ਕੀਤੇ ਜਾਣਗੇ, ਹੜਾਂ ਤੇ ਕੁਦਰਤੀ ਆਫਤਾਂ ਕਾਰਨ ਹੋਏ ਨੁਕਸਾਨ ਦਾ ਵਿਧਾਨ ਸਭਾ ਵਿੱਚ ਵਿਸ਼ੇਸ਼ ਬਜਟ ਦਾ ਪ੍ਰਬੰਧ ਕੀਤਾ ਜਾਵੇ । ਉਨਾ ਕੇਂਦਰ ਦੀ ਭਾਜਪਾ ਸਰਕਾਰ ਨਾਲ ਸੰਬੰਧਿਤ ਮੰਗਾਂ ਬਾਰੇ 13 ਸਤੰਬਰ ਨੂੰ ਭਾਜਪਾ ਆਗੂਆਂ ਸੁਨੀਲ ਜਾਖੜ (ਫਾਜਿਲਕਾ) ਅਤੇ ਕੇਵਲ ਸਿੰਘ ਢਿੱਲੋ (ਬਰਨਾਲਾ) ਦੇ ਘਰਾਂ ਅੱਗੇ ਜਾਣ ਦਾ ਵੀ ਐਲਾਨ ਕੀਤਾ।
ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ , ਜਗਤਾਰ ਸਿੰਘ ਕਾਲਾਝਾੜ ਨੇ ਕਿਹਾ ਕਿ ਦੇਸ ਅਤੇ ਰਾਜਾਂ ਦੀਆਂ ਸਰਕਾਰਾਂ ਫਿਰਕਾ ਪ੍ਰਸਤੀ ਦੇ ਰਾਹ ਤੇ ਚਲਦਿਆਂ ਕੁਝ ਮੁੱਦਿਆਂ ਨੂੰ ਭੜਕਾ ਕੇ ਇੱਕ ਦੂਜੇ ਸੂਬਿਆਂ ਜਾਂ ਇਲਾਕਿਆਂ ਦੇ ਕਿਸਾਨਾਂ ਤੇ ਹੋਰ ਲੋਕਾਂ ਨੂੰ ਆਪਸ ਵਿੱਚ ਲੜਾਉਣ ਦੀ ਹਰ ਵਕਤ ਚਾਲ ਚਲਦੇ ਰਹਿੰਦੇ ਹਨ ਪਰ ਸਾਨੂੰ ਸਰਕਾਰਾਂ ਦੀ ਇਹ ਲੋਕ ਵਿਰੋਧੀ ਮਨਸਾ ਨੂੰ ਸਮਝਦੇ ਹੋਏ ਆਪਸੀ ਭਾਈਚਾਰੇ ਦੀ ਸਾਂਝ ਹੋਰ ਗੂੜੀ ਕਰਨੀ ਚਾਹੀਦੀ ਹੈ। ਉਹਨਾਂ ਪਾਣੀਆਂ ਦੇ ਮੁੱਦੇ ਤੇ ਕਿਹਾ ਕਿ ਹਰੇਕ ਰਾਜ ਨੂੰ ਆਪਣਾ ਬਣਦਾ ਪੂਰਾ ਪਾਣੀ ਮਿਲਣਾ ਚਾਹੀਦਾ ਹੈ ਅਤੇ ਜੇ ਕੋਈ ਇਸ ਮਾਮਲੇ ਤੇ ਰੱਟਾ ਹੈ ਤਾਂ ਸਬੰਧਤ ਰਾਜਾਂ ਵੱਲੋਂ ਆਪਸੀ ਭਾਈਚਾਰਕ ਏਕਤਾ ਨੂੰ ਕਾਇਮ ਰੱਖਦੇ ਹੋਏ ਦੇਸ਼ ਦੇ ਪਾਣੀਆਂ ਸਬੰਧੀ ਬਣੇ ਰਿਪੇਰੀਅਨ ਅਤੇ ਬੇਸਿਨ ਦੇ ਸਿਧਾਂਤਕ ਕਾਨੂੰਨਾਂ ਮੁਤਾਬਕ ਨਿਰਪੱਖ ਪਾਣੀਆਂ ਦੇ ਮਾਹਿਰਾਂ ਰਾਹੀਂ ਹੱਲ ਕਰਨੇ ਚਾਹੀਦੀ ਹਨ।ਜੇਕਰ ਪੰਜਾਬ ਸਰਕਾਰ ਨੇ ਇਸ ਤਰ੍ਹਾਂ ਮੁਜਰਮਾਨਾ ਘੇਸਲ ਵੱਟੀ ਰੱਖੀ ਤਾਂ ਜਿਸ ਦਿਨ ਵਿਧਾਨ ਸਭਾ ਦਾ ਸ਼ੈਸ਼ਨ ਚੱਲਗਾ ਉਸੇ ਦਿਨ ਵਿਧਾਨ ਸਭਾ ਵੱਲ ਕੂਚ ਕੀਤਾ ਜਾਵੇਗਾ। ਅੱਜ ਦੀ ਪ੍ਰੈਸ ਕਾਨਫਰੰਸ ਚ ਜਨਕ ਸਿੰਘ ਭੁਟਾਲ, ਰੂਪ ਸਿੰਘ ਛੰਨਾ, ਹਰਿੰਦਰ ਬਿੰਦੂ ਸ਼ਾਮਲ ਹਨ

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।