ਮਾਨਸਾ, 14 ਸਤੰਬਰ, ਬੋਲੇ ਪੰਜਾਬ ਬਿਊਰੋ :
ਅੱਜ ਸੋਮਵਾਰ ਸਵੇਰੇ ਕਰੀਬ 7:30 ਵਜੇ ਮਾਨਸਾ ਵਿਖੇ ਨੈਸ਼ਨਲ ਹਾਈਵੇਅ ‘ਤੇ ਇੱਕ ਸਕੂਲ ਬੱਸ ਦੀ PRTC ਬੱਸ ਨਾਲ ਟੱਕਰ ਹੋ ਗਈ। ਸਕੂਲ ਬੱਸ ਵਿੱਚ ਸਵਾਰ ਲਗਭਗ 10 ਤੋਂ 15 ਬੱਚੇ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿੱਚੋਂ ਇੱਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਇਸ ਤੋਂ ਇਲਾਵਾ, ਸਕੂਲ ਬੱਸ ਦੇ ਡਰਾਈਵਰ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ ਹਨ। ਸਾਰੇ ਜ਼ਖ਼ਮੀਆਂ ਨੂੰ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਬਰੇਟਾ ਪੁਲਿਸ ਫਿਲਹਾਲ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਸਕੂਲ ਬੱਸ ਕਿਸ਼ਨਗੜ੍ਹ ਦੇ ਹੋਲੀ ਹਾਰਟ ਸਕੂਲ ਦੀ ਹੈ।












