27 ਅਕਤੂਬਰ ਤੋਂ ਹੋਵੇਗਾ ਏਸ਼ੀਅਨ ਚੈਂਪੀਅਨਜ਼ ਟਰਾਫੀ ਪੰਜਾਬ 2026 ਦਾ ਆਗਾਜ਼

ਖੇਡਾਂ ਚੰਡੀਗੜ੍ਹ ਪੰਜਾਬ

ਮੋਹਾਲੀ, 14 ਸਤੰਬਰ, ਬੋਲੇ ਪੰਜਾਬ ਬਿਊਰੋ :

ਏਸ਼ੀਅਨ ਚੈਂਪੀਅਨਜ਼ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧਰ ਵਿੱਚ ਹੋਵੇਗੀ ਅਤੇ ਇਸ ਦਾ ਫਾਈਨਲ ਮੈਚ 5 ਨਵੰਬਰ ਨੂੰ ਮੋਹਾਲੀ ਵਿੱਚ ਖੇਡਿਆ ਜਾਵੇਗਾ। ਇਸ ਟੂਰਨਾਮੈਂਟ ਵਿੱਚ ਭਾਰਤ, ਪਾਕਿਸਤਾਨ, ਜਾਪਾਨ, ਮਲੇਸ਼ੀਆ, ਚੀਨ ਅਤੇ ਕੋਰੀਆ ਦੀਆਂ ਟੀਮਾਂ ਹਿੱਸਾ ਲੈਣਗੀਆਂ, ਜਦਕਿ ਓਮਾਨ ਅਤੇ ਬੰਗਲਾਦੇਸ਼ ਨੂੰ ਰਾਖਵੀਆਂ ਟੀਮਾਂ ਵਜੋਂ ਨਾਮਜ਼ਦ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਹ ਐਲਾਨ ਕੀਤਾ।

ਇਸ ਸਮਾਗਮ ਦੌਰਾਨ ਟੂਰਨਾਮੈਂਟ ਦੇ ਲੋਗੋ ਨੂੰ ਵੀ ਜਾਰੀ ਕੀਤਾ ਗਿਆ, ਜਿਸ ਵਿੱਚ ਹਾਕੀ ਇੰਡੀਆ ਦੇ ਖਿਡਾਰੀਆਂ ਨੇ ਸ਼ਮੂਲੀਅਤ ਕੀਤੀ। ਸਰਕਾਰ ਨੇ ਇਸ ਸਮਾਗਮ ਲਈ 25.40 ਕਰੋੜ ਰੁਪਏ ਦਾ ਬਜਟ ਰੱਖਿਆ ਹੈ ਅਤੇ ਪੂਰੇ ਟੂਰਨਾਮੈਂਟ ਦੌਰਾਨ ਦਰਸ਼ਕਾਂ ਲਈ ਦਾਖਲਾ ਮੁਫ਼ਤ ਹੋਵੇਗਾ। ਸਰਕਾਰ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏਗੀ। ਇਸ ਤੋਂ ਇਲਾਵਾ, ਪੰਜਾਬ ਹੁਣ ਹਾਕੀ ਇੰਡੀਆ ਲੀਗ ਵਿੱਚ ਮਰਦਾਂ ਅਤੇ ਔਰਤਾਂ ਦੋਵਾਂ ਦੀਆਂ ਟੀਮਾਂ ਉਤਾਰੇਗਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।