ਬਾਦਲ ਪਰਿਵਾਰ ਦੇ ਕਰੀਬੀ ਮੇਜਰ ਭੁਪਿੰਦਰ ਸਿੰਘ ਜਲਦ ਭਾਜਪਾ ‘ਚ ਹੋਣਗੇ ਸ਼ਾਮਿਲ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 14 ਸਤੰਬਰ ,ਬੋਲੇ ਪੰਜਾਬ ਬਿਊਰੋ;

ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਕਰੀਬੀ ਰਹੇ ਮੇਜਰ ਭੂਪਿੰਦਰ ਸਿੰਘ ਅੱਜ ਭਾਜਪਾ ਵਿੱਚ ਸ਼ਾਮਲ ਹੋਣਗੇ।

ਮੇਜਰ ਭੂਪਿੰਦਰ ਸਿੰਘ ਪ੍ਰਕਾਸ਼ ਸਿੰਘ ਬਾਦਲ ਦੇ ਸਿਆਸੀ ਸਕੱਤਰ ਰਹਿ ਚੁੱਕੇ ਹਨ ਅਤੇ ਸੁਖਬੀਰ ਸਿੰਘ ਬਾਦਲ ਦੇ ਕਰੀਬੀਆਂ ਵਿੱਚ ਵੀ ਗਿਣੇ ਜਾਂਦੇ ਹਨ।ਉਹ ਆਪਣੇ ਪੁੱਤਰ ਨਾਲ ਭਾਰਤੀ ਜਨਤਾ ਪਾਰਟੀ ‘ਚ ਸ਼ਾਮਿਲ ਹੋਣਗੇ।

ਮਿਲੀ ਜਾਣਕਾਰੀ ਅਨੁਸਾਰ ਪ੍ਰਕਾਸ਼ ਸਿੰਘ ਬਾਦਲ ਦੇ ਸਾਬਕਾ ਸਿਆਸੀ ਸਲਾਹਕਾਰ ਮੇਜਰ ਭੂਪਿੰਦਰ ਸਿੰਘ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਣਗੇ। ਇਸ ਨੂੰ ਲੈ ਕੇ ਸੈਕਟਰ-37 ਸਥਿਤ ਪੰਜਾਬ ਭਾਜਪਾ ਦਫ਼ਤਰ ਵਿੱਚ ਪ੍ਰੋਗਰਾਮ ਰੱਖਿਆ ਗਿਆ ਹੈ। ਨਾਇਬ ਸੈਣੀ ਦੇ ਦੌਰੇ ਤੋਂ ਪਹਿਲਾਂ ਪੰਜਾਬ ਭਾਜਪਾ ਦਫ਼ਤਰ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।