ਹਰਿਆਣਾ CM ਨਾਇਬ ਸੈਣੀ ਨੇ ਕਰਵਾਇਆ ਪਾਰਟੀ ‘ਚ ਸ਼ਾਮਿਲ
ਚੰਡੀਗੜ੍ਹ 14 ਸਤੰਬਰ ,ਬੋਲੇ ਪੰਜਾਬ ਬਿਊਰੋ;
ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਅਤੇ ਰਿਟਾਇਰਡ ਮੇਜਰ ਭੂਪਿੰਦਰ ਸਿੰਘ ਸੋਮਵਾਰ ਨੂੰ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ।
ਚੰਡੀਗੜ੍ਹ ਦੇ ਸੈਕਟਰ-37 ਸਥਿਤ ਪੰਜਾਬ ਭਾਜਪਾ ਦਫ਼ਤਰ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ। ਭੂਪਿੰਦਰ ਸਿੰਘ ਪ੍ਰਕਾਸ਼ ਸਿੰਘ ਬਾਦਲ ਦੇ ਸਿਆਸੀ ਸਕੱਤਰ ਵੀ ਰਹਿ ਚੁੱਕੇ ਹਨ।












