ਯਾਤਰਾ ਤੇ ਜਾਣ ਵਾਲੇ ਸ਼ਰਧਾਲੂਆਂ ਵਿੱਚ ਪਾਇਆ ਜਾ ਰਿਹਾ ਹੈ ਭਾਰੀ ਉਤਸਾਹ : ਕੁਲਵੰਤ ਸਿੰਘ
ਮੋਹਾਲੀ 15 ਸਤੰਬਰ,ਬੋਲੇ ਪੰਜਾਬ ਬਿਊਰੋ;
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਸ਼ਰਧਾਲੂਆਂ ਦੀਆਂ 2 ਬੱਸਾਂ ਰਵਾਨਾ ਨੂੰ ਹਰੀ ਝੰਡੀ ਦੇ ਕੇ ਵਿਧਾਇਕ ਕੁਲਵੰਤ ਸਿੰਘ ਹੋਰਾਂ ਵੱਲੋਂ ਰਵਾਨਾ ਕੀਤਾ ਗਿਆ, ਸ਼ਰਧਾਲੂਆਂ ਦਾ ਇਹ ਜੱਥਾ ਖਾਟੂ ਸ਼ਾਮ,ਬਾਲਾਸਰ, ਹਰਿਦੁਆਰ ਅਤੇ ਵਰਿੰਦਾਵਨ ਦੇ ਦਰਸ਼ਨ ਕਰਕੇ ਵਾਪਸ ਮੁਹਾਲੀ ਪਰਤੇਗਾ, ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਹੋਰਾਂ ਦੱਸਿਆ ਕਿ ਅੱਜ ਸੈਕਟਰ -68 ਅਤੇ ਬਲੌਂਗੀ ‘ਦਾਊ ਪਿੰਡ ਦੀਆਂ ਸੰਗਤਾਂ ਸਾਬਕਾ ਸਰਪੰਚ- ਮੱਖਣ ਸਿੰਘ ਬਲੌਂਗੀ ਅਤੇ ਸਰਬਜੀਤ ਕੌਰ ਬਲਾਕ ਪ੍ਰਧਾਨ ਵੂਮੈਨ ਵਿੰਗ – ਆਮ ਆਦਮੀ ਪਾਰਟੀ ਦੀਆਂ ਕੋਸ਼ਿਸ਼ਾਂ ਦੇ ਚੱਲਦਿਆਂ ਸੰਗਤਾਂ ਆਪਣੇ ਆਸਥਾ ਦੇ ਪ੍ਰਤੀਕ ਧਾਰਮਿਕ ਸਥਾਨਾਂ ਤੇ ਜਾ ਰਹੀਆਂ ਹਨ, ਉਹਨਾਂ ਕਿਹਾ ਕਿ ਪਹਿਲਾਂ ਮੁੱਖ ਮੰਤਰੀ ਤੀਰਤ ਯਾਤਰਾ ਯੋਜਨਾ- ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਰ, ਰਾਮ ਤੀਰਥ ਵਾਲਮੀਕੀ ਮੰਦਰ , ਵਾਹਗਾ ਬਾਰਡਰ ਅਤੇ ਜਲਿਆਂਵਾਲੇ ਬਾਗ ਦੇ ਦਰਸ਼ਨ ਕਰਨ ਲਈ ਜਾਂਦੇ ਸਨ, ਪ੍ਰੰਤੂ ਹੁਣ ਮੁੱਖ ਮੰਤਰੀ ਪੰਜਾਬ ਹੋਰਾਂ ਦੀਆਂ ਹਦਾਇਤਾਂ ਤੇ ਮੁੱਖ ਮੰਤਰੀ ਯੋਜਨਾ ਦੇ ਤਹਿਤ ਤਹਿਤ ਹੀ ਸ਼੍ਰੀ ਅੰਮ੍ਰਿਤਸਰ ਸਾਹਿਬ ਤੋਂ ਇਲਾਵਾ ਖਾਟੂ ਸ਼ਾਮ, ਵਰਿੰਦਾਵਨ, ਹਰਿਦੁਆਰ, ਬਾਲਾਸਰ ਆਦਿ ਧਾਰਮਿਕ ਸਥਾਨਾਂ ਦੇ ਯਾਤਰਾ ਲਈ ਵੀ ਬੱਸਾਂ ਭੇਜਣ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਲਗਾਤਾਰ ਧਾਰਮਿਕ ਸਥਾਨਾਂ ਤੇ ਜਾਣ ਵਾਲੇ ਸ਼ਰਧਾਲੂਆਂ ਦੀ ਤਰਫੋਂ ਰਜਿਸਟਰੇਸ਼ਨ ਕਰਵਾਈ ਜਾ ਰਹੀ ਹੈ, ਅਤੇ ਸਰਕਾਰ ਵੱਲੋਂ ਵੀ ਇਹਨਾਂ ਸ਼ਰਧਾਲੂਆਂ ਦੀ ਇਸ ਯਾਤਰਾ ਨੂੰ ਪੂਰੀ ਤਰ੍ਹਾਂ ਸਫਲ ਬਣਾਉਣ ਦੇ ਲਈ ਢੁਕਵੇ ਉਪਰਾਲੇ ਕੀਤੇ ਜਾ ਰਹੇ ਹਨ, ਸ਼ਰਧਾਲੂਆਂ ਨੂੰ ਇਸ ਯਾਤਰਾ ਤੇ ਜਾਣ ਵੇਲੇ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ , ਇਸ ਗੱਲ ਦੇ ਲਈ ਖਾਸ ਖਿਆਲ ਧਿਆਨ ਰੱਖਿਆ ਜਾਂਦਾ ਹੈ ਅਤੇ ਤੀਰਥ ਯਾਤਰਾ ਦੇ ਦੌਰਾਨ ਸੀਨੀਅਰ ਸਿਟੀਜਨ ਸ਼ਰਧਾਲੂਆਂ ਦੇ ਕੋਲ ਹਰ ਵੇਲੇ ਗਾਈਡ, ਜੋ ਉਹਨਾਂ ਨੂੰ ਹਰ ਇੱਕ ਧਾਰਮਿਕ ਸਥਾਨ ਦੀ ਮਹੱਤਤਾ ਬਾਰੇ ਜਾਣਕਾਰੀ ਮੁਹਈਆ ਕਰਵਾਉਂਦਾ ਹੈ ਅਤੇ ਮੈਡੀਕਲ ਸਹੂਲਤ ਦੇ ਲਈ ਡਾਕਟਰ ਵੀ ਹਰ ਵੇਲੇ ਸੀਨੀਅਰ ਸਿਟੀਜਨ ਦੇ ਕੋਲ ਉਪਲਬਧ ਰਹਿੰਦਾ ਹੈ, ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਸੀਨੀਅਰ ਸਿਟੀਜਨ ਨੂੰ ਯਾਤਰਾ ਦੇ ਦੌਰਾਨ ਖਾਣ -ਪੀਣ ਅਤੇ ਰਹਿਣ -ਸਹਿਣ ਦੀ ਵੀ ਪੰਜਾਬ ਸਰਕਾਰ ਵੱਲੋਂ ਢੁਕਵੀ ਵਿਵਸਥਾ ਕੀਤੀ ਗਈ ਹੈ। ਇਸ ਮੌਕੇ ਤੇ ਗੱਲਬਾਤ ਕਰਦੇ ਹੋਏ ਸਟੇਟ ਅਵਾਰਡੀ ਅਤੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਕੁਆਰਡੀਨੇਟਰ – ਫੂਲਰਾਜ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਬਸ ਸ਼ਾਮ ਵੇਲੇ ਰਵਾਨਾ ਹੁੰਦੀ ਹੈ ,, ਉਹਨਾਂ ਕਿਹਾ ਕਿ ਸ਼ਰਧਾਲੂਆਂ ਵੱਲੋਂ ਵਿਧਾਇਕ ਕੁਲਵੰਤ ਸਿੰਘ ਦਾ ਧੰਨਵਾਦ ਕੀਤਾ ਜਾਂਦਾ ਹੈ, ਜਿਨਾਂ ਦੀਆਂ ਕੋਸ਼ਿਸ਼ਾਂ ਦੇ ਚੱਲਦੇ ਹੋਏ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਸੀਨੀਅਰ ਸਿਟੀਜਨ ਦੇ ਵੱਡੇ ਕਾਫਲੇ ਇਸ ਯਾਤਰਾ ਦੇ ਲਈ ਰਵਾਨਾ ਹੋ ਰਹੇ ਹਨ , ਇਸ ਮੌਕੇ ਤੇ ਹਲਕਾ ਕੋਆਰਡੀਨੇਟਰ – ਫੂਲਰਾਜ ਸਿੰਘ ਤੋਂ ਇਲਾਵਾ ਮੋਹਾਲੀ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ -ਰਜਿੰਦਰ ਪ੍ਰਸਾਦ ਸ਼ਰਮਾ, ਕੌਂਸਲਰ – ਗੁਰਜੀਤ ਸਿੰਘ, ਰਮਨਪ੍ਰੀਤ ਕੌਰ ਕੁੰਬੜਾ- ਕੌਂਸਲਰ ਪਤਨੀ ਹਰਮੇਸ਼ ਸਿੰਘ- ਕੁੰਬੜਾ ,ਮੁੱਖਣ ਸਿੰਘ ਸਾਬਕਾ ਸਰਪੰਚ ਬਲੌਂਗੀ,, ਜਸਪਾਲ ਸਿੰਘ ਮਟੌਰ, ਬਲਜੀਤ ਸਿੰਘ ਹੈਪੀ, ਰਜਿੰਦਰ ਸਿੰਘ, ਨਿਰਮਲ ਸਿੰਘ ਵੀ ਹਾਜ਼ਰ ਸਨ,












