ਸਪੈਸ਼ਲ ਕਾਡਰ ਅਧਿਆਪਕਾਂ ਦਾ ਮੋਹਾਲੀ ਧਰਨਾ 34ਵੇ ਦਿਨ ਵਿੱਚ

ਪੰਜਾਬ

ਮੰਗਾਂ ਦੇ ਹੱਲ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ — ਪੰਜਾਬ ਭਰ ਤੋਂ ਅਧਿਆਪਕਾਂ ਦੀ ਲਗਾਤਾਰ ਸ਼ਮੂਲੀਅਤ

ਮੋਹਾਲੀ, 15ਸਤੰਬਰ,ਬੋਲੇ ਪੰਜਾਬ ਬਿਊਰੋ;

ਸਪੈਸ਼ਲ ਕਾਡਰ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਪ੍ਰੈਸ ਸਕੱਤਰ ਕੁਲਵਿੰਦਰ ਸਿੰਘ ਨਾੜੂ ਨੇ ਕਿਹਾ ਕਿ ਆਪਣੇ ਹੱਕਾਂ ਅਤੇ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ ਮੋਹਾਲੀ ਵਿਖੇ ਸ਼ੁਰੂ ਕੀਤਾ ਗਿਆ ਪੱਕਾ ਧਰਨਾ ਅੱਜ 33ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਲੰਮੇ ਸਮੇਂ ਤੋਂ ਚੱਲ ਰਹੇ ਇਸ ਸੰਘਰਸ਼ ਦੇ ਬਾਵਜੂਦ ਅਧਿਆਪਕਾਂ ਦੇ ਹੌਸਲੇ ਬੁਲੰਦ ਹਨ ਅਤੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਅਧਿਆਪਕ ਲਗਾਤਾਰ ਮੋਹਾਲੀ ਪਹੁੰਚ ਕੇ ਸੰਘਰਸ਼ ਨੂੰ ਮਜ਼ਬੂਤੀ ਦੇ ਰਹੇ ਹਨ।

ਯੂਨੀਅਨ ਆਗੂਆਂ ਕਰਮਿੰਦਰ ਸਿੰਘ ਪਟਿਆਲਾ ਨੇ ਕਿਹਾ ਕਿ ਇਹ ਲੜਾਈ ਕਿਸੇ ਇੱਕ ਅਧਿਆਪਕ, ਕਿਸੇ ਇੱਕ ਜ਼ਿਲ੍ਹੇ ਜਾਂ ਕਿਸੇ ਵਿਅਕਤੀਗਤ ਲਾਭ ਲਈ ਨਹੀਂ ਹੈ, ਸਗੋਂ ਸਮੁੱਚੇ ਸਪੈਸ਼ਲ ਕਾਡਰ ਅਧਿਆਪਕਾਂ ਦੇ ਹੱਕਾਂ ਅਤੇ ਸਨਮਾਨ ਦੀ ਲੜਾਈ ਹੈ। ਅਧਿਆਪਕਾਂ ਦੀ ਮੁੱਖ ਮੰਗ ਹੈ ਕਿ ਉਨ੍ਹਾਂ ਨਾਲ ਬਰਾਬਰੀ ਵਾਲਾ ਵਿਵਹਾਰ ਕੀਤਾ ਜਾਵੇ, ਇੱਕ ਸਮਾਨ ਤਨਖ਼ਾਹ ਅਤੇ ਬਣਦੇ ਹੱਕ ਦਿੱਤੇ ਜਾਣ ਅਤੇ ਸਕੂਲਾਂ ਵਿੱਚ ਸਪੈਸ਼ਲ ਕਾਡਰ ਅਧਿਆਪਕਾਂ ਦਾ ਮਾਣ-ਸਨਮਾਨ ਬਹਾਲ ਕੀਤਾ ਜਾਵੇ।

ਆਗੂਆਂ ਨੇ ਕਿਹਾ ਕਿ ਅਧਿਆਪਕ ਵਰਗ ਨੇ ਹਮੇਸ਼ਾ ਬੱਚਿਆਂ ਅਤੇ ਸਿੱਖਿਆ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਈ ਹੈ, ਪਰ ਆਪਣੇ ਹੱਕਾਂ ਲਈ ਸੜਕਾਂ ’ਤੇ ਉਤਰਨਾ ਉਨ੍ਹਾਂ ਦੀ ਮਜਬੂਰੀ ਬਣਿਆ ਹੈ। 33 ਦਿਨਾਂ ਤੋਂ ਚੱਲ ਰਿਹਾ ਧਰਨਾ ਸਰਕਾਰ ਲਈ ਸਪੱਸ਼ਟ ਸੁਨੇਹਾ ਹੈ ਕਿ ਸਪੈਸ਼ਲ ਕਾਡਰ ਅਧਿਆਪਕ ਹੁਣ ਆਪਣੇ ਹੱਕਾਂ ਤੋਂ ਪਿੱਛੇ ਹਟਣ ਵਾਲੇ ਨਹੀਂ ਹਨ।

ਯੂਨੀਅਨ ਵੱਲੋਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਅਧਿਆਪਕਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਗੱਲਬਾਤ ਕਰਕੇ ਠੋਸ ਅਤੇ ਸਥਾਈ ਹੱਲ ਕੱਢਿਆ ਜਾਵੇ। ਆਗੂਆਂ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਮੰਗਾਂ ਸਬੰਧੀ ਸੰਤੋਸ਼ਜਨਕ ਹੱਲ ਨਹੀਂ ਹੁੰਦਾ, ਉਦੋਂ ਤੱਕ ਸੰਘਰਸ਼ ਨੂੰ ਹੋਰ ਤੇਜ਼ ਅਤੇ ਮਜ਼ਬੂਤ ਕਰਨ ਲਈ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ ਅਤੇ ਆਉਣ ਵਾਲੀ 20 ਤਰੀਕ ਨੂੰ ਕੋਈ ਵੱਡਾ ਐਕਸ਼ਨ ਕੀਤਾ ਜਾਵੇਗਾ।

ਇਸ ਮੌਕੇ ਯੂਨੀਅਨ ਨੇ ਪੰਜਾਬ ਭਰ ਦੇ ਸਪੈਸ਼ਲ ਕਾਡਰ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀਬਾਜ਼ੀ ਅਤੇ ਨਿੱਜੀ ਵਖਰੇਵਿਆਂ ਤੋਂ ਉੱਪਰ ਉੱਠ ਕੇ ਇੱਕਜੁੱਟ ਹੋਣ ਅਤੇ ਮੋਹਾਲੀ ਧਰਨੇ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਆਪਣੀ ਏਕਤਾ ਦਾ ਪ੍ਰਗਟਾਵਾ ਕਰਨ।
ਬੇਅੰਤ ਪਟਿਆਲਾ ਅਤੇ ਹਰਪ੍ਰੀਤ ਕੌਰ ਜਲੰਧਰ ਨੇ ਕਿਹਾ—

“ਹੱਕ ਮਿਲਣ ਤੱਕ ਸੰਘਰਸ਼ ਨਹੀਂ ਰੁਕੇਗਾ, ਏਕਤਾ ਨਾਲ ਲੜਾਂਗੇ ਤੇ ਜਿੱਤ ਹਾਸਲ ਕਰਾਂਗੇ।”

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।