ਵਿੱਤ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ ਕਾਂਗਰਸੀਆਂ ’ਤੇ ਪਾਣੀ ਦੀਆਂ ਬੁਛਾੜਾਂ,ਪੁਲੀਸ ਨੇ ਕਈ ਆਗੂਆਂ ਨੂੰ ਹਿਰਾਸਤ ‘ਚ ਲਿਆ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ 15 ਸਤੰਬਰ ,ਬੋਲੇ ਪੰਜਾਬ ਬਿਊਰੋ;

ਪੰਜਾਬ ਕਾਂਗਰਸ ਦੇ ਨਵ ਨਿਯੁਕਤ ਇੰਚਾਰਜ ਸਚਿਨ ਪਾਇਲਟ ਦੀ ਅਗਵਾਈ ਹੇਠ ਚੰਡੀਗੜ੍ਹ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ ਕਾਂਗਰਸੀਆਂ ਨੂੰ ਪੁਲੀਸ ਨੇ ਬੈਰੀਕੇਡਿੰਗ ਲਗਾ ਕੇ ਰੋਕ ਦਿੱਤਾ। ਇਸ ਦੌਰਾਨ ਪੁਲੀਸ ਵੱਲੋਂ ਕਾਂਗਰਸੀਆਂ ਉੱਤੇ ਪਾਣੀ ਦੀ ਬੁਛਾੜਾਂ ਮਾਰੀਆਂ ਗਈਆਂ।

ਪੁਲੀਸ ਨੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਕਈ ਆਗੂਆਂ ਸਣੇ ਹਿਰਾਸਤ ਵਿੱਚ ਲੈ ਲਿਆ। ਜਦੋਂਕਿ ਦੂਜੇ ਪਾਸੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਪੁਲੀਸ ਦਾ ਜ਼ੋਰਦਾਰ ਢੰਗ ਨਾਲ ਵਿਰੋਧ ਕੀਤਾ ਜਾ ਰਿਹਾ ਹੈ।ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਸੰਗਰੂਰ ਜ਼ਿਲ੍ਹੇ ਦੇ ਪਿੰਡ ਤੂਰਬੰਜਾਰਾ ਵਿਖੇ ਗੁਲਜ਼ਾਰ ਸਿੰਘ ਵੱਲੋਂ ਖ਼ੁਦਕੁਸ਼ੀ ਕਰ ਲਈ ਗਈ ਸੀ।

ਗੁਲਜ਼ਾਰ ਸਿੰਘ ਨੇ ਅਪਣੀ ਖ਼ੁਦਕੁਸ਼ੀ ਲਈ ਵਿੱਤ ਮੰਤਰੀ ਚੀਮਾ ਨੂੰ ਜ਼ਿੰਮੇਵਾਰ ਠਹਿਰਾਇਆ ਸੀ। ਇਸੇ ਲਈ ਕਾਂਗਰਸ ਪਾਰਟੀ ਵੱਲੋਂ ਵਿੱਤ ਮੰਤਰੀ ਵਿਰੁੱਧ ਕੇਸ ਦਰਜ ਕਰਨ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਸੰਘਰਸ਼ ਕੀਤਾ ਜਾ ਰਿਹਾ ਹੈ।ਕਾਂਗਰਸ ਦੇ ਪ੍ਰਦਰਸ਼ਨ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਸਾਬਕਾ ਸਪੀਕਰ ਰਾਣਾ ਕੇ ਪੀ, ਭਾਰਤ ਭੂਸਨ ਆਗੂ, ਬ੍ਰਹਮ ਮਹਿੰਦਰਾ, ਵਿਜੈ ਇੰਦਰ ਸਿੰਗਲਾ, ਸੁਖਪਾਲ ਖਹਿਰਾ, ਸਾਧੂ ਸਿੰਘ ਧਰਮਸੋਤ ਸਣੇ ਵੱਡੀ ਗਿਣਤੀ ਆਗੂ ਪਹੁੰਚੇ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।