ਪੁਲਿਸ ਚੌਕੀ ਸਾਹਮਣੇ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ, ਸਾਥੀ ਗੰਭੀਰ ਜ਼ਖ਼ਮੀ 

ਚੰਡੀਗੜ੍ਹ ਪੰਜਾਬ

ਅੰਮ੍ਰਿਤਸਰ, 16 ਸਤੰਬਰ, ਬੋਲੇ ਪੰਜਾਬ ਬਿਊਰੋ :

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਅਧੀਨ ਆਉਂਦੇ ਪਿੰਡ ਨਵਾਂ ਪਿੰਡ ਵਿਖੇ ਮੰਗਲਵਾਰ ਰਾਤ ਕਰੀਬ 10 ਵਜੇ ਗੋਲੀ ਮਾਰ ਕੇ ਇੱਕ ਨੌਜਵਾਨ ਦੀ ਹੱਤਿਆ ਕਰ ਦਿੱਤੀ ਗਈ। ਇਸ ਘਟਨਾ ਵਿੱਚ ਇੱਕ ਹੋਰ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਗੋਲੀਆਂ ਪੁਲਿਸ ਚੌਕੀ ਦੇ ਬਿਲਕੁਲ ਸਾਹਮਣੇ ਚਲਾਈਆਂ ਗਈਆਂ। ਘਟਨਾ ਤੋਂ ਤੁਰੰਤ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਗੋਲੀਬਾਰੀ ਤੋਂ ਬਾਅਦ ਨੌਜਵਾਨ ਦੀ ਲਾਸ਼ ਚੌਕੀ ਦੇ ਸਾਹਮਣੇ ਪਈ ਰਹੀ, ਜਿਸ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਜਾਣਕਾਰੀ ਅਨੁਸਾਰ ਕੁਝ ਅਣਪਛਾਤੇ ਨੌਜਵਾਨਾਂ ਨੇ ਇਨ੍ਹਾਂ ਦੋਵਾਂ ਨੌਜਵਾਨਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਗੋਲੀਆਂ ਚਲਾਈਆਂ। ਗੋਲੀ ਲੱਗਣ ਕਾਰਨ ਉਨ੍ਹਾਂ ਵਿੱਚੋਂ ਇੱਕ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜ਼ਖ਼ਮੀ ਨੌਜਵਾਨ ਦੀ ਹਾਲਤ ਬਾਰੇ ਵਿਸਥਾਰਪੂਰਵਕ ਜਾਣਕਾਰੀ ਅਜੇ ਸਾਹਮਣੇ ਨਹੀਂ ਆਈ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।