ਰਾਜਪੁਰਾ 16 ਸਤੰਬਰ ,ਬੋਲੇ ਪੰਜਾਬ ਬਿਊਰੋ;
ਨਵਯੁੱਗ ਕਲੋਨੀ, ਵਾਰਡ ਨੰਬਰ 4, ਬੂਥ ਨੰਬਰ 48 ਦੇ ਵਸਨੀਕਾਂ ਵੱਲੋਂ ਬੀ.ਐਲ.ਏ. ਕਰਨਦੀਪ ਸਿੰਘ ਚਾਨੀ ਦੀ ਅਗਵਾਈ ਹੇਠ ਸਰਬੱਤ ਦੇ ਭਲੇ ਦੀ ਕਾਮਨਾ ਲਈ ਹਨੂੰਮਾਨ ਚਾਲੀਸਾ ਦਾ ਪਾਠ ਕਰਵਾਇਆ ਗਿਆ। ਇਸ ਧਾਰਮਿਕ ਸਮਾਗਮ ਵਿੱਚ ਇਲਾਕੇ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਸ਼ਾਮਲ ਹੋ ਕੇ ਸ਼ਰਧਾ ਨਾਲ ਭਾਗ ਲਿਆ।
ਇਸ ਮੌਕੇ ਹਨੂੰਮਾਨ ਜੀ ਦਾ ਪਾਠ ਕਰਨੈਲ ਬਾਵਾ ਵੱਲੋਂ ਕੀਤਾ ਗਿਆ। ਉਨ੍ਹਾਂ ਨੇ ਭਗਵਾਨ ਸ੍ਰੀ ਰਾਮ ਜੀ ਅਤੇ ਹਨੂੰਮਾਨ ਜੀ ਦੀ ਸਿਮਰਨ-ਸਤੂਤੀ ਅਤੇ ਗੁਣਗਾਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਧਾਰਮਿਕ ਮਾਹੌਲ ਦੌਰਾਨ ਸੰਗਤਾਂ ਨੇ ਸ਼ਰਧਾ ਅਤੇ ਭਾਵਨਾ ਨਾਲ ਪਾਠ ਵਿੱਚ ਭਾਗ ਲਿਆ।
ਇਸ ਮੌਕੇ ਵਾਰਡ ਨੰਬਰ 4 ਦੇ ਨੌਜਵਾਨ ਹਰਸ਼ ਗੋਇਲ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਉਨ੍ਹਾਂ ਦੇ ਨਾਲ ਬੂਥ ਕੋਆਰਡੀਨੇਟਰ ਹਲਕਾ ਰਾਜਪੁਰਾ ਸੁਖਵਿੰਦਰ ਸਿੰਘ ਵੀ ਮੌਜੂਦ ਸਨ। ਹਰਸ਼ ਗੋਇਲ ਨੇ ਕਿਹਾ ਕਿ ਵਾਰਡ ਵਾਸੀਆਂ ਵੱਲੋਂ ਆਪਸੀ ਭਾਈਚਾਰੇ ਅਤੇ ਸਰਬੱਤ ਦੇ ਭਲੇ ਦੀ ਭਾਵਨਾ ਨਾਲ ਮਿਲ ਕੇ ਇਹ ਧਾਰਮਿਕ ਸਮਾਗਮ ਕਰਵਾਇਆ ਗਿਆ ਹੈ। ਉਨ੍ਹਾਂ ਨੌਜਵਾਨਾਂ ਨੂੰ ਸਮਾਜਿਕ ਅਤੇ ਲੋਕ-ਭਲਾਈ ਦੇ ਕੰਮਾਂ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਵਾਰਡ ਦੇ ਵਸਨੀਕਾਂ ਨਾਲ ਸਬੰਧਤ ਜਿਹੜੇ ਵੀ ਲੋੜੀਂਦੇ ਵਿਕਾਸ ਕਾਰਜ ਹਨ, ਉਨ੍ਹਾਂ ਨੂੰ ਸਰਕਾਰ ਅਤੇ ਸਬੰਧਤ ਵਿਭਾਗਾਂ ਨਾਲ ਮਿਲ ਕੇ ਕਰਵਾਉਣ ਲਈ ਨੌਜਵਾਨ ਅੱਗੇ ਹੋ ਕੇ ਆਪਣੀ ਜ਼ਿੰਮੇਵਾਰੀ ਨਿਭਾਉਣ।
ਇਸ ਮੌਕੇ ਰਾਜਿੰਦਰ ਸਿੰਘ ਚਾਨੀ ਸਮਾਜ ਸੇਵੀ ਅਤੇ ਅਧਿਆਪਕ ਨਵਦੀਪ ਸਿੰਘ, ਸਤਨਾਮ ਸਿੰਘ ਅਤੇ ਹੋਰ ਪਤਵੰਤੇ ਸੱਜਣ ਵੀ ਮੌਜੂਦ ਸਨ। ਸਮੂਹ ਵਸਨੀਕਾਂ ਨੇ ਅਜਿਹੇ ਧਾਰਮਿਕ ਅਤੇ ਸਮਾਜਿਕ ਸਮਾਗਮਾਂ ਨੂੰ ਆਪਸੀ ਭਾਈਚਾਰਾ, ਸਾਂਝ ਅਤੇ ਸਦਭਾਵਨਾ ਮਜ਼ਬੂਤ ਕਰਨ ਵਾਲਾ ਉਪਰਾਲਾ ਦੱਸਿਆ।












