ਲੁਧਿਆਣਾ, 16 ਸਤੰਬਰ, ਬੋਲੇ ਪੰਜਾਬ ਬਿਊਰੋ :
ਲੁਧਿਆਣਾ ਵਿੱਚ ਸਫਾਈ ਕਰਮਚਾਰੀ ਇੱਕ ਵਾਰ ਫਿਰ ਪੰਜਾਬ ਸਰਕਾਰ ਵਿਰੁੱਧ ਰੋਹ ਵਿੱਚ ਹਨ। ਸਰਕਾਰ ਵੱਲੋਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਨਾ ਕਰਨ ਅਤੇ ਕੀਤੇ ਵਾਅਦਿਆਂ ਤੋਂ ਮੁੱਕਰਨ ਦੇ ਵਿਰੋਧ ਵਿੱਚ ਅੱਜ ਸ਼ਹਿਰ ਵਿੱਚ ਇੱਕ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਸ਼ਹਿਰ ਭਰ ਦੀਆਂ ਵੱਖ-ਵੱਖ ਸਫਾਈ ਕਰਮਚਾਰੀ ਯੂਨੀਅਨਾਂ ਇਕਜੁੱਟ ਹੋ ਕੇ ਸਰਕਾਰ ਪ੍ਰਤੀ ਆਪਣਾ ਰੋਹ ਜ਼ਾਹਰ ਕਰਨ ਲਈ ਸੜਕਾਂ ‘ਤੇ ਉਤਰਨਗੀਆਂ। ਪ੍ਰਾਪਤ ਜਾਣਕਾਰੀ ਅਨੁਸਾਰ, ਇਹ ਪ੍ਰਦਰਸ਼ਨ ਲੁਧਿਆਣਾ ਦੇ ਆਪ ਵਿਧਾਇਕ ਅਸ਼ੋਕ ਪਰਾਸ਼ਰ ਦੀ ਰਿਹਾਇਸ਼ ਦੇ ਬਾਹਰ ਕੀਤਾ ਜਾਵੇਗਾ।












