ਕਿਸਾਨ ਅੱਜ ਦੁਪਹਿਰੇ ਰੋਕਣਗੇ ਰੇਲਾਂ 

ਚੰਡੀਗੜ੍ਹ ਪੰਜਾਬ

ਅੰਮ੍ਰਿਤਸਰ, 17 ਸਤੰਬਰ, ਬੋਲੇ ਪੰਜਾਬ ਬਿਊਰੋ :

ਕਿਸਾਨ ਮਜ਼ਦੂਰ ਮੋਰਚਾ ਨੇ ਅੱਜ ਦੁਪਹਿਰ 12 ਵਜੇ ਪੰਜਾਬ ਦੇ ਪੰਜ ਸਥਾਨਾਂ ‘ਤੇ ‘ਰੇਲ ਰੋਕੋ’ ਅੰਦੋਲਨ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਦੁਪਹਿਰ 12 ਵਜੇ ਤੋਂ ਪਹਿਲਾਂ ਉਨ੍ਹਾਂ ਦੀਆਂ ਮੰਗਾਂ ਬਾਰੇ ਕੋਈ ਠੋਸ ਫੈਸਲਾ ਨਾ ਲਿਆ ਤਾਂ ਗੁਰਦਾਸਪੁਰ, ਅੰਮ੍ਰਿਤਸਰ, ਮੋਗਾ, ਫਿਰੋਜ਼ਪੁਰ ਅਤੇ ਸੰਗਰੂਰ-ਸੁਨਾਮ ਵਿਖੇ ਰੇਲਵੇ ਲਾਈਨਾਂ ਜਾਮ ਕਰ ਦਿੱਤੀਆਂ ਜਾਣਗੀਆਂ।

ਸਰਵਣ ਸਿੰਘ ਪੰਧੇਰ ਇਸ ਸਮੇਂ ਅੰਮ੍ਰਿਤਸਰ ਦੇ ਦੇਵੀਦਾਸਪੁਰਾ ਰੇਲਵੇ ਟਰੈਕ ‘ਤੇ ਕਿਸਾਨਾਂ ਨਾਲ ਮੌਜੂਦ ਹਨ। ਉਨ੍ਹਾਂ ਦੱਸਿਆ ਕਿ ਰਾਤ ਭਰ ਪਈ ਭਾਰੀ ਬਾਰਿਸ਼ ਦੇ ਬਾਵਜੂਦ ਕਿਸਾਨ ਰੇਲਵੇ ਟਰੈਕਾਂ ‘ਤੇ ਡਟੇ ਹੋਏ ਹਨ। ਪੰਧੇਰ ਨੇ ਅੱਗੇ ਕਿਹਾ ਕਿ ਭਾਵੇਂ ਬਾਰਿਸ਼ ਕਾਰਨ ਉਨ੍ਹਾਂ ਦੀਆਂ ਫਸਲਾਂ ਦਾ ਨੁਕਸਾਨ ਹੋ ਰਿਹਾ ਹੈ, ਪਰ ਕਿਸਾਨ ਆਪਣੀਆਂ ਮੰਗਾਂ ਤੋਂ ਪਿੱਛੇ ਹਟਣ ਲਈ ਤਿਆਰ ਨਹੀਂ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।