ਸੁਖਮਨੀ ਇੰਟਰਨੈਸ਼ਨਲ ਸਕੂਲ ਦੇ ਕਰਮਚਾਰੀਆਂ ਦੀ ਬਹਾਲੀ ਨੂੰ ਲੈ ਕੇ ਦਿਨ-ਰਾਤ ਦਾ ਲਗਾਇਆ ਗਿਆ ਪੱਕਾ ਮੋਰਚਾ ਪੰਜਵੇਂ ਦਿਨ ਵੀ ਜਾਰੀ

ਪੰਜਾਬ

ਪ੍ਰਸ਼ਾਸਨ ਦੀ ਹਾਜ਼ਰੀ ਵਿੱਚ ਸੋਮਵਾਰ ਤੱਕ ਦਿੱਤਾ ਗਿਆ ਸਮਾਂ

ਡੇਰਾ ਬੱਸੀ, 18 ਸਤੰਬਰ ,ਬੋਲੇ ਪੰਜਾਬ ਬਿਉਰੋ;

ਅੱਜ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਅਤੇ ਟਰੇਡ ਯੂਨੀਅਨ ਵੱਲੋਂ ਸੁਖਮਨੀ ਇੰਟਰਨੈਸ਼ਨਲ ਸਕੂਲ ਦੇ ਕਰਮਚਾਰੀਆਂ ਦੀ ਬਹਾਲੀ ਨੂੰ ਲੈ ਕੇ ਲਗਾਇਆ ਗਿਆ ਦਿਨ-ਰਾਤ ਦਾ ਪੱਕਾ ਮੋਰਚਾ ਅੱਜ ਆਪਣੇ ਪੰਜਵੇਂ ਦਿਨ ਵਿੱਚ ਵੀ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਜਾਰੀ ਰਿਹਾ।

ਅੱਜ ਐੱਸ.ਡੀ.ਐੱਮ. ਡੇਰਾ ਬੱਸੀ ਦੀ ਵਿਸ਼ੇਸ਼ ਹਾਜ਼ਰੀ ਵਿੱਚ ਸਕੂਲ ਪ੍ਰਬੰਧਕਾਂ ਅਤੇ ਯੂਨੀਅਨ ਆਗੂਆਂ ਵਿਚਕਾਰ ਬਹੁਤ ਹੀ ਸੁਖਾਵੇਂ ਅਤੇ ਅਛੇ ਮਾਹੌਲ ਵਿੱਚ ਮੀਟਿੰਗ ਹੋਈ। ਮੀਟਿੰਗ ਦੌਰਾਨ ਸਕੂਲ ਪ੍ਰਬੰਧਕਾਂ ਵੱਲੋਂ ਚੱਲ ਰਹੇ ਮਸਲੇ ਨੂੰ ਗੰਭੀਰਤਾ ਨਾਲ ਵਿਚਾਰਦਿਆਂ ਇਸ ਦਾ ਹੱਲ ਕੱਢਣ ਲਈ ਆਉਂਦੇ ਸੋਮਵਾਰ ਤੱਕ ਦਾ ਸਮਾਂ ਮੰਗਿਆ ਗਿਆ ਹੈ।
ਯੂਨੀਅਨ ਆਗੂਆਂ ਨੇ ਪ੍ਰਬੰਧਕਾਂ ਦੀ ਬੇਨਤੀ ਨੂੰ ਸਵੀਕਾਰ ਕਰਦਿਆਂ ਮਸਲੇ ਦੇ ਚੰਗੇ ਹੱਲ ਲਈ ਸੋਮਵਾਰ ਤੱਕ ਦਾ ਸਮਾਂ ਦੇਣ ਦਾ ਫ਼ੈਸਲਾ ਕੀਤਾ ਹੈ।

ਇਸ ਮੌਕੇ ਬੀ.ਕੇ.ਯੂ. ਲੱਖੋਵਾਲ ਦੇ ਸੂਬਾ ਮੀਤ ਪ੍ਰਧਾਨ ਸ. ਮਨਪ੍ਰੀਤ ਸਿੰਘ ਅਮਲਾਲਾ ਨੇ ਸਪੱਸ਼ਟ ਕੀਤਾ ਕਿ ਪ੍ਰਬੰਧਕਾਂ ਵੱਲੋਂ ਮਸਲਾ ਹੱਲ ਕਰਨ ਦਾ ਪੂਰਾ ਭਰੋਸਾ ਦਿੱਤਾ ਗਿਆ ਹੈ, ਜਿਸ ਕਾਰਨ ਉਨ੍ਹਾਂ ਨੂੰ ਇਹ ਸਮਾਂ ਦਿੱਤਾ ਗਿਆ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸੋਮਵਾਰ ਤੱਕ ਮੰਗਾਂ ਅਤੇ ਮਸਲਿਆਂ ਦਾ ਹੱਲ ਨਾ ਕੀਤਾ ਗਿਆ, ਤਾਂ ਸਮੂਹ ਜਥੇਬੰਦੀਆਂ ਆਪਸ ਵਿੱਚ ਮੀਟਿੰਗ ਕਰਕੇ ਕੋਈ ਵੱਡਾ ਅਤੇ ਸਖ਼ਤ ਐਕਸ਼ਨ ਲੈਣ ਲਈ ਮਜਬੂਰ ਹੋਣਗੀਆਂ, ਜਿਸ ਦੀ ਪੂਰੀ ਜ਼ਿੰਮੇਵਾਰੀ ਸਕੂਲ ਪ੍ਰਬੰਧਕਾਂ ਦੀ ਹੋਵੇਗੀ।

ਇਸ ਮੌਕੇ ਪੰਜਾਬ ਏਟਕ ਦੇ ਸੂਬਾ ਮੀਤ ਪ੍ਰਧਾਨ ਵਿਨੋਦ ਚੁੱਘ, ਹਰੀ ਸਿੰਘ ਚਡਿਆਲਾ, ਰਣਜੀਤ ਸਿੰਘ ਭਗਵਾਨਪੁਰ, ਜਗਤਾਰ ਸਿੰਘ ਝਰਮਰੀ, ਗੁਰਪਾਲ ਸਿੰਘ ਦੱਪਰ, ਧਰਮ ਸਿੰਘ ਦੱਪਰ, ਗੁਲਾਬ ਸਿੰਘ, ਜਰਨੈਲ ਸਿੰਘ ਬੈਰ ਮਾਜਰਾ, ਨਿਰਮਲ ਸਿੰਘ ਨਾਭਾ ਸਾਹਿਬ, ਅਵਤਾਰ ਸਿੰਘ ਤਸਿੰਬਲੀ, ਰਿੰਕਾ ਮਾਲਣ, ਗੁਰਪ੍ਰੀਤ ਸਿੰਘ ਜਸਤਨਾ ਕਲਾ, ਵਿਕਰਮਜੀਤ ਸਿੰਘ, ਨਿਰਵੈਲ ਸਿੰਘ ਬਡਾਣਾ, ਕਮਲਜੀਤ ਸਿੰਘ, ਬਲਜੀਤ ਸਿੰਘ, ਮਨਦੀਪ ਸਿੰਘ ਅਤੇ ਸਰਵਨ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੁਖਮਨੀ ਇੰਟਰਨੈਸ਼ਨਲ ਸਕੂਲ ਦੇ ਕਰਮਚਾਰੀ ਆਪਣੇ ਪਰਿਵਾਰਾਂ ਅਤੇ ਮਹਿਲਾਵਾਂ ਸਮੇਤ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਇਸ ਮੋਰਚੇ ਵਿੱਚ ਵੱਖ-ਵੱਖ ਜਥੇਬੰਦੀਆਂ ਦੇ ਆਗੂ ਤੇ ਮੈਂਬਰ ਵੀ ਭਾਰੀ ਗਿਣਤੀ ਵਿੱਚ ਮੌਜੂਦ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।