ਸ਼ਹੀਦ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ ਮੋਹਾਲੀ ਵਿਖੇ ਵਾਤਾਵਰਣ ਸੁਰੱਖਿਆ ਅਤੇ ਸਵੱਛਤਾ ਸਬੰਧੀ ਵਿਸ਼ੇਸ਼ ਗਤੀਵਿਧੀਆਂ

ਪੰਜਾਬ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਸਤੰਬਰ ,ਬੋਲੇ ਪੰਜਾਬ ਬਿਊਰੋ;

ਸ਼ਹੀਦ ਮੇਜਰ ਹਰਵਿੰਦਰ ਪਾਲ ਸਿੰਘ, ਸ਼ੌਰਿਆ ਚੱਕਰ ਵਿਜੇਤਾ, ਸਰਕਾਰੀ ਕਾਲਜ, ਮੋਹਾਲੀ (ਐਸ.ਏ.ਐਸ. ਨਗਰ) ਵਿਖੇ ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਜਸਪ੍ਰੀਤ ਕੌਰ ਬੈਂਸ ਦੀ ਅਗਵਾਈ ਹੇਠ ਈਕੋ ਕਲੱਬ ਵੱਲੋਂ ਐਨ.ਐੱਸ.ਐੱਸ. ਦੇ ਸਹਿਯੋਗ ਨਾਲ ਵਾਤਾਵਰਣ ਦੀ ਸੁਰੱਖਿਆ, ਸਵੱਛਤਾ ਅਤੇ ਵਾਤਾਵਰਣ ਪ੍ਰਤੀ ਜ਼ਿੰਮੇਵਾਰੀ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਤਿੰਨ ਵਿਸ਼ੇਸ਼ ਗਤੀਵਿਧੀਆਂ ਕਰਵਾਈਆਂ ਗਈਆਂ।

ਇਨ੍ਹਾਂ ਗਤੀਵਿਧੀਆਂ ਦੀ ਲੜੀ ਤਹਿਤ 15 ਸਤੰਬਰ ਨੂੰ ‘ਸਿੰਗਲ ਯੂਜ਼ ਪਲਾਸਟਿਕ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾਲ ਵਾਤਾਵਰਣ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਂਦਿਆਂ ਪਲਾਸਟਿਕ ਦੀ ਵਰਤੋਂ ਘਟਾਉਣ ਅਤੇ ਇਸ ਦੇ ਬਦਲ ਵਜੋਂ ਵਾਤਾਵਰਣ ਪੱਖੀ ਵਿਕਲਪ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ।

ਇਸੇ ਲੜੀ ਤਹਿਤ 17 ਸਤੰਬਰ ਨੂੰ ਵਾਤਾਵਰਣ ਸੁਰੱਖਿਆ ਰੈਲੀ ਕੱਢੀ ਗਈ। ਰੈਲੀ ਦੌਰਾਨ ਵਿਦਿਆਰਥੀਆਂ ਨੇ ਵਾਤਾਵਰਣ ਦੀ ਸੰਭਾਲ, ਪਲਾਸਟਿਕ ਦੀ ਘੱਟ ਵਰਤੋਂ, ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਕੁਦਰਤੀ ਸਰੋਤਾਂ ਦੀ ਸਾਂਭ-ਸੰਭਾਲ ਦਾ ਸੰਦੇਸ਼ ਦਿੱਤਾ।

ਇਸ ਤੋਂ ਇਲਾਵਾ 18 ਸਤੰਬਰ ਨੂੰ ਸਫ਼ਾਈ ਮੁਹਿੰਮ (Cleanliness Drive) ਚਲਾਈ ਗਈ, ਜਿਸ ਵਿੱਚ ਵਿਦਿਆਰਥੀਆਂ ਨੇ ਕਾਲਜ ਕੈਂਪਸ ਅਤੇ ਇਸ ਦੇ ਆਸ-ਪਾਸ ਦੇ ਖੇਤਰ ਦੀ ਸਫ਼ਾਈ ਕੀਤੀ। ਇਸ ਮੁਹਿੰਮ ਰਾਹੀਂ ਵਿਦਿਆਰਥੀਆਂ ਨੇ ਸਵੱਛਤਾ ਅਤੇ ਵਾਤਾਵਰਣ ਦੀ ਸੰਭਾਲ ਪ੍ਰਤੀ ਆਪਣੀ ਜ਼ਿੰਮੇਵਾਰੀ ਦਾ ਪ੍ਰਗਟਾਵਾ ਕੀਤਾ।

ਇਨ੍ਹਾਂ ਸਾਰੀਆਂ ਗਤੀਵਿਧੀਆਂ ਵਿੱਚ ਐਨ.ਐੱਸ.ਐੱਸ. ਕੋਆਰਡੀਨੇਟਰ ਪ੍ਰੋ. ਨੀਸ਼ਾ ਸਾਂਘਵਾਲ ਅਤੇ ਈਕੋ ਕਲੱਬ ਦੀ ਨੋਡਲ ਅਫ਼ਸਰ ਪ੍ਰੋ. ਸਰਬਜੀਤ ਕੌਰ ਦੀ ਅਗਵਾਈ ਹੇਠ ਪ੍ਰੋ. ਰੁਦਰੇਸ਼, ਪ੍ਰੋ. ਸ਼ਾਲੂ, ਪ੍ਰੋ. ਪੁਲਜਿੰਦਰ ਕੌਰ ਅਤੇ ਪ੍ਰੋ. ਅਸ਼ੀਸ਼ ਵਾਜਪਾਈ ਸਮੇਤ ਕਾਲਜ ਦੇ ਵਿਦਿਆਰਥੀਆਂ ਨੇ ਸਰਗਰਮੀ ਨਾਲ ਭਾਗ ਲਿਆ।

ਪ੍ਰਿੰਸੀਪਲ ਸ੍ਰੀਮਤੀ ਜਸਪ੍ਰੀਤ ਕੌਰ ਬੈਂਸ ਨੇ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਸੰਭਾਲ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਅਹਿਮ ਹਿੱਸਾ ਬਣਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਸਿਰਜਣ ਲਈ ਸਮਾਜ ਦੇ ਹਰੇਕ ਵਿਅਕਤੀ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸੁਰੱਖਿਆ ਸਿਰਫ਼ ਇੱਕ ਮੁਹਿੰਮ ਤੱਕ ਸੀਮਿਤ ਨਾ ਰਹਿ ਕੇ ਨਿਰੰਤਰ ਸਾਂਝੀ ਕੋਸ਼ਿਸ਼ ਬਣਨੀ ਚਾਹੀਦੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।