ਮੋਹਾਲੀ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਚੰਡੀਗੜ੍ਹ ਪੰਜਾਬ

ਮੋਹਾਲੀ, 21 ਸਤੰਬਰ ,ਬੋਲੇ ਪੰਜਾਬ ਬਿਊਰੋ;

ਮੋਹਾਲੀ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਹੜਕੰਪ ਮਚ ਗਿਆ। ਸੁਰੱਖਿਆ ਦੇ ਮੱਦੇਨਜ਼ਰ ਕੋਰਟ ਕੰਪਲੈਕਸ ਨੂੰ ਤੁਰੰਤ ਖਾਲੀ ਕਰਵਾ ਦਿੱਤਾ ਗਿਆ। ਧਮਕੀ ਮਿਲਦੇ ਹੀ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਸਰਗਰਮ ਹੋ ਗਈਆਂ ਅਤੇ ਪੂਰੇ ਇਲਾਕੇ ਨੂੰ ਸੁਰੱਖਿਆ ਘੇਰੇ ਵਿੱਚ ਲੈ ਲਿਆ ਗਿਆ।ਸੂਚਨਾ ਮਿਲਣ ਤੋਂ ਬਾਅਦ ਬੰਬ ਨਿਰੋਧਕ ਦਸਤੇ ਅਤੇ ਡੌਗ ਸਕੁਐਡ ਨੂੰ ਵੀ ਮੌਕੇ’ਤੇ ਬੁਲਾਇਆ ਗਿਆ। ਟੀਮਾਂ ਵੱਲੋਂ ਕੋਰਟ ਕੰਪਲੈਕਸ ਦੇ ਵੱਖ-ਵੱਖ ਹਿੱਸਿਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ ਕੋਰਟ ਵਿੱਚ ਮੌਜੂਦ ਵਕੀਲਾਂ, ਮੁਲਾਜ਼ਮਾਂ ਅਤੇ ਹੋਰ ਲੋਕਾਂ ਨੂੰ ਸੁਰੱਖਿਅਤ ਢੰਗ ਨਾਲ ਬਾਹਰ ਕੱਢਿਆ ਗਿਆ।


ਪੁਲਿਸ ਵੱਲੋਂ ਧਮਕੀ ਦੇ ਸਰੋਤ ਅਤੇ ਇਸ ਦੀ ਸੱਚਾਈ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਅਧਿਕਾਰੀਆਂ ਵੱਲੋਂ ਲੋਕਾਂ ਨੂੰ ਘਬਰਾਉਣ ਦੀ ਬਜਾਏ ਸੁਰੱਖਿਆ ਪ੍ਰਬੰਧਾਂ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਫਿਲਹਾਲ ਕੋਰਟ ਕੰਪਲੈਕਸ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ ਅਤੇ ਜਾਂਚ ਮੁਕੰਮਲ ਹੋਣ ਤੱਕ ਕਿਸੇਵੀ ਵਿਅਕਤੀ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।